ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/122

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਖ਼ਤਮ ਹੋ ਜਾਂਦੀ ਹੈ । ਸਮੁੱਚੇ ਤੌਰ ਉਤੇ ਵਿਸ਼ੇ-ਵਸਤੂ ਦੇ ਪੱਖੋਂ ਵੀ ਅਤੇ ਇਸ ਦੇ ਨਿਭਾਹ ਦੇ ਪੱਖੋਂ ਵੀ ਇਸ ਸੰਗ੍ਰਹਿ ਵਿਚ ਕਈ ਕਹਾਣੀਆਂ ਹਨ, ਜਿਨ੍ਹਾਂ ਨਾਲ ਵਿਰਕ ਨੇ ਆਪਣੇ ਲਈ ਵੀ ਅਤੇ ਪੰਜਾਬੀ ਨਿੱਕੀ ਕਹਾਣੀ ਲਈ ਵੀ ਮਾਪ ਕਾਇਮ ਕਰ ਦਿਤਾ ਹੈ । ਇਸ ਪੱਖੋਂ ਖ਼ਾਸ ਕਰਕੇ “ਕੂੜੀ ਦੀ ਪੰਡ”, “ਪੌਣਾ ਆਦਮੀ, “ਦੋ ਆਨੇ ਦਾ ਘਾਹ ਆਦਿ ਦਾ ਨਾਂ ਲਿਆ ਜਾ ਸਕਦਾ ਹੈ । ( 1981 )