ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/127

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਕੀਤਾ ਸੀ, ਤਾਂ ਇਸ ਦੀ ਸਮਝ ਆਉਂਦੀ ਸੀ । ਪਰ ਹੁਣ ਨੌਵੇਂ ਦਹਾਕੇ ਵਿਚ, ਖ਼ਾਸ ਕਰਕੇ ਬਾ ਮੁਲਾਹਜ਼ਾ ਹੋਸ਼ਿਆਰ ਨੂੰ ਕੌਮੀ ਇਨਾਮ ਮਿਲਣ ਤੋਂ ਅਤੇ ਨੰਗੀ ਧੁਪ ਨੂੰ ਕੌਮੀ ਪ੍ਰਸਿਧੀ fਮਿਲਣ ਤੋਂ ਕੁਝ ਸਾਲ ਪਿਛੋਂ ਇਹ ਦਾਅਵਾ, ਜੇ ਹੋਰ ਕੁਝ ਵੀ ਨਾ ਕਿਹਾ ਜਾਏ ਤਾਂ ਪਛੜਿਆ ਹੀ ਤਾਂ ਲੱਗਦਾ ਹੈ । | ਕਹਾਣੀਕਾਰ ਵਜੋਂ ਪ੍ਰੇਮ ਪ੍ਰਕਾਸ਼ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕਰਨ ਵਾਲੀ ਪਹਿਲੀ ਕਹਾਣੀ ਏਸ ਜਨਮ ਵਿਚ ਸੀ, ਜਿਸ ਨੂੰ ਉਸ ਦੇ ਦੂਜੇ ਕਹਾਣੀ ਸੰਗ੍ਰਹਿ ਨਮਾਜ਼ੀ ਵਿਚ ਪਹਿਲੀ ਥਾਂ ਮਿਲੀ ਹੋਈ ਹੈ । ਆਰੰਭਕ ਨੁਕਤਾ ਭਾਵੇਂ ਇਸ ਕਹਾਣੀ ਦਾ ਵੀ ਲਿੰਗ-ਸੰਬੰਧ ਹੀ ਹਨ, ਪਰ ਇਹਨਾਂ ਨੂੰ ਕਹਾਣੀ ਵਿਚ ਕੇਂਦਰੀ ਸਥਾਨ ਪ੍ਰਾਪਤ ਨਹੀਂ। ਕੇਂਦਰ ਵਿਚ ਕਿਤੇ ਵੱਡਾ ਸਮਾਜਕ ਅਨਿਆਂ ਹੈ, ਜਿਸ ਦੇ ਮੁਕਾਬਲੇ ਉਤੇ ਸੈਕਸ ਨਿਗੁਣੀ ਜਿਹੀ ਚੀਜ਼ ਬਣ ਕੇ ਰਹਿ ਜਾਂਦੀ ਹੈ । ਇਸੇ ਸੰਗਹਿ ਵਿਚਲੀ ਕਹਾਣੀ ਦਾ ਅੱਜ ਦੀ ਸਮਾਜਕ ਸਥਿਤੀ ਵਿਚ ਬਣ ਚੁੱਕੀ ਫਿਤਰਤ ਉਤੇ ਵਿਅੰਗਮਈ ਢੰਗ ਨਾਲ ਚਾਨਣ ਪਾਉਂਦੀ ਹੈ । ਦੋ ਹੋਰ ਕਹਾਣੀਆਂ - ਫ਼ੈਸਲਾ (ਬਾਵਜੂਦ - ਇਸ ਦੇ "ਮੈਂ ਕੀ ਕਰਾਂ... ਪੈਰ, ਪਿੰਜਣੀਆਂ, ਪੱਟ, ਧੁੰਨੀ, ਛਾਤੀਆਂ, ਬਲ - ਬਲੂ, ਛਾਤੀਆਂ, ਧੁੰਨੀ, ਪੱਟ, fਪੰਜਣੀਆਂ, ਪੈਰ ... ਨੰਗੇ, ਨੰਗੇ, ਨੰਗੇ " ਦੇ) ਅਤੇ ਬੇਵਤੇਨ (ਬਾਵਜੂਦ - ਇਸ ਵਿਚਲੀ ਲੈਕ ਚਰਬਾਜ਼ੀ ਦੇ) - ਇਸ ਸੰਗ੍ਰਹਿ ਵਿਚ ਐਸੀਆਂ ਹਨ, ਜਿਹੜੀਆਂ ਵਿਲਖਣਤਾ ਕਰਕੇ ਬਰਦਾਸ਼ਤ ਕੀਤੀਆਂ ਜਾ ਸਕਦੀਆਂ ਹਨ । ਬਾਕੀ ਸਭ ਕਹਾਣੀਆਂ ਕਚਕੜੇ ਤੋਂ ਅੱਗੇ ਨਹੀਂ ਜਾਂਦੀਆਂ । ਮੁਕਤੀ ਕਹਾਣੀ ਸੰਗ੍ਰਹਿ ਨੇ ਪਾਠਕਾਂ ਦਾ ਵੀ ਅਤੇ ਆਲੋਚਕਾਂ ਦਾ ਵੀ ਸਭ ਤੋਂ ਵਧ ਧਿਆਨ ਖਿੱਚਿਆ ਹੈ । ਇਸ ਦਾ ਮੁੱਖ ਕਾਰਨ ਤਾਂ ਇਸ ਵਿਚਲੀਆਂ ਕਹਾਣੀਆਂ ਦੀ ਜਟਿਲਤਾ ਲੱਗਦੀ ਹੈ, ਜਿਸ ਨੂੰ ਅੱਜ ਅਸੀਂ ਕਲਾ ਦਾ ਵੀ ਤੇ ਬੌਧਕਤਾ ਦਾ ਵੀ ਸਮਅਰਥਕ ਸਮਝਣ ਲੱਗ ਪਏ ਹਾਂ । ਇਸ ਤੋਂ ਇਲਾਵਾ ਇਹਨਾਂ ਕਹਾਣੀਆਂ ਵਿਚ ਭਾਵਕ ਤਣਾਅ ਦਾ ਵਾਤਾਵਰਣ ਬਹੁਤ ਪ੍ਰਬਲ ਹੈ, ਜਿਹੜਾ ਪਾਠਕ ਨੂੰ ਕੀਲ ਰਖਦਾ ਹੈ । ਅਤੇ ਤੀਜੇ, ਇਹਨਾਂ ਕਹਾਣੀਆਂ ਵਿਚਲੇ ਪਾਤਰਾਂ, ਘਟਨਾਵਾਂ ਅਤੇ ਵਿਚਾਰਾਂ ਦੀ ਸਮਾਜਕ ਸਾਪੇਖਤਾ ਅਤੇ ਪਛਾਣ ਵੀ ਹੈ, ਜਿਹੜੀ ਲੰਘਣ ਚੌਕੜੀ ਵਾਲੀਆਂ ਕਹਾਣੀਆਂ ਦੇ ਸਾਈਕਲ ਵਿਚ ਗੁੰਮ ਹੈ । ਇਹ ਇਹਨਾਂ ਕਹਾਣੀਆਂ ਦਾ ਦਿੱਸਦਾ ਰੂਪ ਹੈ । | ਪਰ ਜੇ ਇਸ ਦਿੱਸਦੇ ਰੁਪ ਦੇ ਅੰਦਰ ਜਾ ਕੇ ਅਸੀ ਕਹਾਣੀਆਂ ਦਾ ਵਿਸ਼ਲੇਸ਼ਣ ਕਰਨ ਲੱਗਏ ਤਾਂ ਇਹ ਨਿਸਚੇ ਨਾਲ ਕਹਿਣਾ ਮੁਸ਼ਕਲ ਹੋ ਜਾਂਦਾ ਹੈ ਕਿ ਕਹਾਣੀਆਂ ਦਾ ਸੱਚ ਉਹੀ ਹੈ fਜਹੜਾ ਪ੍ਰੇਮ ਪ੍ਰਕਾਸ਼ ਪੇਸ਼ ਕਰਨਾ ਚਾਹੁੰਦਾ ਹੈ ਅਤੇ ਉਸੇ ਤਰ੍ਹਾਂ ਹੀ ਹੈ, ਜਿਸ ਤਰ੍ਹਾਂ ਉਹ ਪੇਸ਼ ਕਰਦਾ ਹੈ ! | ਉਦਾਹਰਣ ਵਜੋਂ, ਪਹਿਲੀ ਕਹਾਣੀ ਡੈੱਡ-ਲਾਈਨ ਨੂੰ ਹੀ ਲਈਏ । ਕਹਾਣੀ ਵਿਚ ਤਣਾਅ ਦਾ ਸਿਖਰ ਉਦੋਂ ਆਉਂਦਾ ਹੈ ਜਦੋਂ ਇਕ ਸ਼ਾਮ ਥੱਕੇ ਹਾਰੇ ਆਨੰਦ 123