ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/129

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਕਰਨਾ, ਇਕ ਬਹੁਤ ਵਧੀਆ ਸfਹਤਕ ਜੁਗਤ ਹੈ । ਪਰ ਦ੍ਰਿਸ਼ਟੀ ਦੇ ਧੁੰਦਲਕੇ ਕਾਰਨ ਇਸ ਦੀਆਂ ਸੰਭਾਵਨਾਵਾਂ ਉਜਾਗਰ ਨਹੀਂ ਹੋ ਸਕੀਆਂ। ਇਕ ਹੋਰ ਸਾਹਿਤਕ ਜੁਗਤ ਵਿਬ-ਸੂਝ ਪੈਦਾ ਕਰਨ ਦੀ ਹੈ। ਸਾਰੀ ਘਟਨਾ ਵਾਪਰਣ ਤੋਂ ਇੱਕ ਸਾਲ ਮਗਰੋ ਯਾਦ ਕੀਤੀ ਜਾ ਰਹੀ ਹੈ । ਕਲਾ ਵਿਚ ਵਿਥ ਦੀ ਵਰਤੋਂ ਕੀਤੀ ਜਾਂਦੀ ਹੈ, ਸਪਸ਼ਟਤਾ ਲਿਆਉਣ ਲਈ ! ਪਰ ਇਥੇ ਦ੍ਰਿਸ਼ਟੀ ਦੇ ਧੁੰਦਲਕੇ ਕਾਰਨ ਇਹ ਵਿੱਥ ਪਿਛਲੀ ਧੁੰਦ ਨੂੰ ਹੋਰ ਸੰਘਣਿਆਂ ਕਰਦੀ ਦਿੱਸਦੀ ਹੈ । ਬੜੀ ਪ੍ਰਭਾਵਸ਼ਾਲੀ ਪੇਸ਼ਕਾਰੀ ਉਪਰ ਗਲਤ ਸਵਾਲ ਠੋਸ ਕੇ, ਪ੍ਰੇਮ ਪ੍ਰਕਾਸ਼ ਉਸ ਨੂੰ ਔਝੜ ਪਾ ਦੇਦਾ ਹੈ । ਇਹੀ ਗੱਲ ਮੁਕਤੀ (1) ਅਤੇ ਮੁਕਤੀ (2) ਨਾਲ ਵਾਪਰੀ ਹੈ। ਮੁਕਤੀ ਦੇ ਦੋ ਹੀ ਅਰਥ ਹੋ ਸਕਦੇ ਹਨ, ਇਕ ਅਧਿਆਤਮਿਕ (ਜਨਮ ਮਰਨ ਦੇ ਗੇੜ ਤੋਂ ਮੁਕਤੀ), ਦੁਜੇ ਸਮਾਜਕ (ਮਨੁੱਖ ਹਥੋਂ ਮਨੁੱਖ ਉਤੇ ਹੁੰਦੇ ਸਮਾਜਕ ਜਬਰ ਤੋਂ ਮੁਕਤੀ) ! ਦੋਹਾਂ ਸੂਰਤਾਂ ਵਿਚ ਇਹ ਆਦਮੀ ਦਾ ਵੀ ਓਨਾ ਹੀ ਮਸਲਾ ਹੈ, ਜਿੰਨਾ ਔਰਤ ਦਾ ਹੈ । ਪਰ ਇਸ ਕਹਾਣੀ ਵਿਚ ਇਹ ਮਸਲਾ ਕੇਵਲ ਔਰਤ ਦਾ ਬਣ ਕੇ ਪੇਸ਼ ਹੋਇਆ ਹੈ । ਇਸ ਤੋਂ ਸ਼ੱਕ ਇਹ ਹੁੰਦਾ ਹੈ ਕਿ ਭਾਵੇਂ ਪ੍ਰੇਮ ਪ੍ਰਕਾਸ਼ ਨੇ 'ਮੁਕਤੀ' ਸ਼ਬਦ ਦੀ ਵਰਤੋਂ ਉਹਨਾਂ ਸਾਰੇ ਸੰਭਵ ਸੰਦਰਭਾਂ ਵਿਚ ਕੀਤੀ ਹੈ, ਜਿਨ੍ਹਾਂ ਵਿਚ ਇਹ ਕੀਤੀ ਜਾ ਸਕਦੀ ਹੈ, ਪਰ ਮਸਲਾ ਅਸਲ ਵਿਚ ਕੁਝ ਹੋਰ ਹੈ । ਮਸਲਾ ਸਿਰਫ਼ ਔਰਤ ਨਾਲ ਸੰਬੰਧਿਤ ਹੈ, ਇਸ ਲਈ ਇਹ ਮਸਲਾ ਵਿਅਕਤੀ ਦੇ ਤੌਰ ਉਤੇ ਉਸ ਦੀ ਸਮਾਜਕ ਹਸਤੀ ਨਿਸ਼ਚਿਤ ਕਰਨ ਦਾ ਹੈ । ਔਰਤ ਦੀ ਸਾਰੀ ਭਟਕਣਾ ਆਪਣੀ ਹਸਤੀ ਦਾ ਮੁੱਲ ਪੁਆਉਣ ਦੀ ਹੈ । ਪਰ ਦ੍ਰਿਸ਼ਟੀ ਧੁੰਦਲੀ ਤੇ ਸੋਚ ਕੁਰਾਹੇ ਪਈ ਹੋਈ ਹੈ, ਜਿਸ ਕਰਕੇ ਉਹ ਆਪਣੀ ਹਸਤੀ ਨੂੰ ਸਿਰਫ਼ ਮਰਦ ਦੇ ਅਤੇ ਉਹ ਵੀ ਭੈੜੇ ਮਰਦ ਦੇ ਮੁਕਬਲੇ ਉਤੇ ਰਖ ਕੇ, ਉਸ ਨੂੰ ਜ਼ਲੀਲ ਹੋਇਆਂ ਦੇਖ ਕੇ ਹੀ ਸੰਤੁਸ਼ਟਤਾ ਲੋਚਦੀ ਹੈ । ਔਰਤ ਦੀ ਆਜ਼ਾਦ ਹਸਤੀ ਇਸ ਵਿਚ ਨਹੀਂ ਕਿ ਉਹ ਇਕ ਬਸਤਰੇ ਤੋਂ ਟੈਸਟ ਕਰ ਕੇ ਉਠੇ ਤੇ ਦੁਜੇ ਬਿਸਤਰੇ ਉਤੇ ਜਾ ਪਵੇ । ਇਹ ਉਸ ਦੀ ਹੋਰ ਗੁਲਾਮੀ ਦਾ ਰਾਹ ਹੈ। ਇਹ ਧੁੰਦਲਕਾ ਕਾਫ਼ੀ ਹੱਦ ਤਕ ਸਾਡੀ ਫ਼ੈਮਿਨਿਸਟ (feminist) ਸੋਚ ਦਾ ਵੀ ਧੁੰਦਲਕਾ ਮੱਛੀ ਕਹਾਣੀ ਵਿਚ ਵੀ ਇਸੇ ਤਰਾਂ ਸਾਰੀ ਦਿਲਚਸਪ ਗ਼ਲਤ ਥਾਂ ਟਿਕੀ ਹੋਈ ਹੈ । ਆਪਣੇ ਆਦਰਸ਼ ਲਈ ਜਾਨ ਤਲੀ ਉਤੇ ਧਰ ਕੇ ਫਿਰ ਰਹੇ ਵਿਅਕਤੀ ਦੀ ਇਸ ਬਹਾਦਰੀ ਵਲ ਤਾਂ ਉਚਿਤ fਧਿਆਨ ਨਾ ਦੇਣਾ, ਪਰ ਕਿਸੇ ਅਵੇਸਲੇਪਣ ਦੀ ਸ਼ਰਤ ਵਿਚ ਕਾਮ ਨਾਲ ਸੰਬੰਧਤ ਉਸ ਦੀ ਉਕਾਈ ਨੂੰ ਪਹਿਲੀ ਥਾਂ ਦੇ ਦੇਣਾ ਅਤੇ ਉਛਾਲਣਾ ਇਕ ਤਰਾਂ ਦੀ ਵਿਕ੍ਰਿਤ ਦਿਲਚਸਪੀ ਹੈ । ਕਹਾਣੀ ਦੇ ਅਖ਼ੀਰ ਵਿਚ ਸ਼ਲ ਦੇ ਇਹ ਲਫ਼ਜ਼ ਬੜੇ ਜ਼ੋਰਦਾਰ ਹਨ - "...ਨਾ ਸੁਣੇ ਕਾਮਰੇਡ, ਜੇਹਲ 'ਚ ਰਹਿ ਕੇ ਮੈਨੂੰ ਮਹਿਸੂਸ ਹੋਇਆ ਪਈ ਇਸ ਸਮਾਜ 125