ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/132

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਅੱਜ ਦੀ ਪੰਜਾਬੀ ਕਹਾਣੀ ਵਿਚ ਸੈਕਸ, ਸਿਆਸਤ ਅਤੇ ਸੁਪਨਾ ਪੰਜਾਬੀ ਵਿਚ ਨਿੱਕੀ ਕਹਾਣੀ ਏਨੀ ਜ਼ਿਆਦਾ ਲਿਖੀ ਜਾ ਰਹੀ ਹੈ ਕਿ ਕੁਝ ਮਹੀਨਿਆਂ ਉਪਰ ਫੈਲੀ ਹੋਈ ਸਮੁੱਚੀ ਕਹਾਣੀ-ਰਚਨਾ ਬਾਰੇ ਵੀ ਸਰਬੰਗੀ ਢੰਗ ਨਾਲ ਲਿਖ ਸਕਣਾ ਬੇਹੱਦ ਮੁਸ਼ਕਲ ਹੈ, ਜੇ ਅਸੰਭਵ ਨਹੀਂ ਤਾਂ । ਵੈਸੇ ਵੀ, ਕਿਸੇ ਸਾਹਿਤ-ਰੂਪ ਵਿਚ ਹਰ ਸਮੇਂ ਸਾਰਾ ਕੁਝ ਹੀ ਇੱਕ ਜਿਹਾ ਧਿਆਨ ਮੰਗਣ ਵਾਲਾ ਨਹੀਂ ਹੁੰਦਾ, ਭਾਵੇਂ ਇਸ ਦਾ ਭਾਵ ਇਹ ਵੀ ਨਹੀਂ ਹੁੰਦਾ ਕਿ ਜਿਸ ਚੀਜ਼ ਵਲ ਧਿਆਨ ਦਿੱਤਾ ਜਾਂਦਾ ਹੈ ਉਸ ਤੋਂ ਛੁੱਟ ਬਾਕੀ ਸਾਰਾ ਕੁਝ ਫੋਕਟ ਹੈ । ਇਹ ਸੰਖੇਪ ਪੇਪਰ ਲਿਖਣ ਲੱਗਿਆਂ ਮੇਰੇ ਧਿਆਨ ਵਿਚ ਮੁੱਖ ਤੌਰ ਉਤੇ ਪਿਛਲੇ ਡੇਢ ਦੋ ਸਾਲ ਵਿਚ ਪੰਜਾਬੀ ਦੇ ਕੁਝ ਕੁ ਮੁੱਖ ਰਸਾਲਿਆਂ ਵਿਚ ਛਪੀਆਂ ਕਹਾਣੀਆਂ ਅਤੇ ਇਸੇ ਹੀ ਸਮੇਂ ਵਿਚ ਛਪੀਆਂ ਕੁਝ ਕਿਤਾਬਾਂ ਹਨ । ਇਹਨਾਂ ਦਾ ਵੀ ਸਰਬ-ਪੱਖੀ ਵਿਸ਼ਲੇਸ਼ਣ ਕਰਨ ਦਾ ਨਾ ਮੇਰਾ ਦਾਅਵਾ ਹੈ, ਨਾ ਯਤਨ ! ਸਗੋਂ ਇਹਨਾਂ ਕਹਾਣੀਆਂ ਵਿਚੋਂ ਉਭਰਦੇ ਪ੍ਰਧਾਨ ਵਿਚਾਰ-ਬੰਬਾਂ ਨੂੰ ਮੈਂ ਤਿੰਨ ਥੀਮਜ਼ ਵਿਚ ਵੰਡ ਕੇ ਵਿਚਾਰਨ ਦਾ ਇਰਾਦਾ ਰਖਦਾ ਹਾਂ । ਮੇਰੇ ਖ਼ਿਆਲ ਵਿਚ ਨਿੱਕੀ ਕਹਾਣੀ ਦੀ ਪ੍ਰੰਪਰਾ ਦੇ ਸੰਬੰਧ ਵਿਚ ਵੀ ਅਤੇ ਅੱਜ ਦੀ ਨਿੱਕੀ ਕਹਾਣੀ ਦੀ ਵਿਲੱਖਣਤਾ ਦੇ ਪੱਖੋਂ ਵੀ ਇਹ ਤਿੰਨ ਥੀਮਜ਼ ਵਧੇਰੇ ਮਹੱਤਵਪੂਰਨ ਹਨ, ਅਤੇ ਵਿਚਾਰਿਆ ਜਾਣਾ ਮੰਗਦੀਆਂ ਹਨ । ਜੇ ਅੱਜ ਦੀ ਕਹਾਣੀ ਬਾਰੇ ਇਹ ਪੁਛਿਆ ਜਾਏ ਕਿ ਕਿਹੜਾ ਇਕ ਵਿਸ਼ਾ ਹੈ, ਜਿਸ ਬਾਰੇ ਗਿਣਤੀ ਵਿਚ ਸਭ ਤੋਂ ਵਧ ਕਹਾਣੀਆਂ ਲਿਖੀਆਂ ਮਿਲਦੀਆਂ ਹਨ, ਤਾਂ ਨਿਰਸੰਦੇਹ ਇਹ ਵਿਸ਼ਾ ਹੈ - ਲਿੰਗ-ਸੰਬੰਧ । ਇਹ ਐਸੇ ਸੰਬੰਧ ਹਨ, ਜਿਨਾਂ ਬਾਰੇ ਅੱਜ ਦਾ ਲਗਭਗ ਹਰ ਕਹਾਣੀ ਲੇਖਕ ਆਪਣੀ ਪੁਜ਼ੀਸ਼ਨ ਸਪਸ਼ਟ ਕਰਨ ਦੀ ਕੋਸ਼ਿਸ਼ ਕਰਦਾ ਹੈ । ਅੱਜ ਦੀ ਨਿੱਕੀ ਕਹਾਣੀ ਦੇ ਅਰਥ-ਸੰਚਾਰ ਦੀ ਪ੍ਰਣਾਲੀ ਵਿਚ ਲਿੰਗ ਅਤੇ ਲਿੰਗ-ਸੰਬੰਧਾਂ ਨੇ ਉਚੇਚੇ {ਚਿੰਨ੍ਹ ਹੋਣ ਦੀ ਮਹੱਤਤਾ ਧਾਰਨ ਕਰ ਲਈ ਹੈ । ਜੋ ਅਸੀਂ ਪਿਛਲੇ ਕੁਝ ਸਮੇਂ ਵਿਚ ਹੀ ਇਸ ਸੰਬੰਧ ਵਿਚ ਛਪੀਆਂ ਕਹਾਣੀਆਂ ਉਤੇ ਨਜ਼ਰ ਮਾਰੀਏ ਤਾਂ ਇਸ ਵਿਸ਼ੇ ਉਤੇ ਬਹੁਤੀਆਂ ਕਹਾਣੀਆਂ ਜਿਨਸੀ ਭ੍ਰਿਸ਼ਟਾਚਾਰ 120