ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/52

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


________________

ਧਾਰਨਾਵਾਂ ਦੇ ਬਰਾਬਰ ਚਲਦੇ ਹਨ, ਜਿਨ੍ਹਾਂ ਅਨੁਸਾਰ ਕਹਾਣੀ ਕਹਿਣਾ ਅਤੇ ਇਸ ਨੂੰ ਸੁਨਣ ਲਈ ਉਤਸੁਕਤਾ ਰੱਖਣਾ ਮਨੁੱਖ ਦੀਆਂ ਮਲ ਬਿਰਤੀਆਂ ਵਿਚ ਸ਼ਾਮਲ ਹੈ। ਉਹਨਾਂ ਅਨੁਸਾਰ, ਇਹ ਸਿਰਫ਼ ਪ੍ਰਾਪਤ ਨਹੀਂ ਹੋ ਸਕੀ, ਨਹੀਂ ਤਾਂ ਬਾਬੇ ਆਦਮ ਨੇ ਵੀ ਬੇਬੇ ਹਵਾ ਨੂੰ ਆਪਣੇ ਮਾਅਰਕਿਆਂ ਦੀ ਕੋਈ ਕਹਾਣੀ ਜ਼ਰੂਰ ਸੁਣਾਈ ਹੋਵੇਗੀ । ਇਸ ਦੀ ਗੈਰ-ਹਾਜ਼ਰੀ ਵਿਚ ਫਿਰ ਉਹ 'ਡੈੱਡ ਸੀ ਸਕਲਜ਼ ਨੂੰ ਜਾਂ ਲਿਖਤੀ ਰੂਪ ਵਿਚ ਮਿਲਣ ਵਾਲੀਆਂ ਪਹਿਲੀਆਂ ਕਿਰਤਾਂ ਨੂੰ ਜਿਨਾਂ ਵਿਚ ਕਹਾਣੀ ਦਾ ਅੰਸ਼ ਮਿਲਦਾ ਸੀ, ਨਿੱਕੀ ਕਹਾਣੀ ਦਾ ਮੁੱਢ ਮਿੱਥ ਲੈਂਦੇ ਹਨ । ਘੱਟ ਕਲਪਣਾ ਦਾ ਪ੍ਰਗਟਾਵਾ ਕਰਨ ਵਾਲੇ ਇਸ ਦੇ ਆਰੰਭ ਨੂੰ ਬਕੇਸ਼ਓ ਦੀ "ਡੀਕੇ ਮੈਰਾਨ ਤਕ ਜਾਂ ਹੋਰ ਵੀ ਨੇੜੇ ਚਾਸਰ ਦੀਆਂ "ਕੈਂਟਰਬਰੀ ਟੇਲਜ਼ ਤਕ ਲੈ ਆਉਂਦੇ ਹਨ। ਹਿੰਦੁਸਤਾਨੀ ਸ਼ਾਵਨ ਬਿਰਤੀ ਸਾਨੂੰ ਆਪਣੀਆਂ ਕਹਾਣੀਆਂ ਦਾ ਮੁੱਢ ਵੈਦਿਕ ਯੁਗ ਵਿਚ ਦੇਖਣ ਲਈ ਮਜ਼ਬੂਰ ਕਰ ਦੇਂਦੀ ਹੈ; ਪੁਰਾਣ, ਪੰਚ-ਤੰਤਰ, ਜਾਤਕ ਕਹਾਣੀਆਂ, ਕਥਾ ਸਰਿਤ ਸਾਗਰ ਆਦਿ ਜਿਸ ਦਾ ਅਗਲਾ ਪਸਾਰ ਹਨ । ਇਸ ਪੱਖੋਂ, ਸਾਖੀਆਂ ਤਾਂ ਲਾਜ਼ਮੀ ਹੀ ਅੱਜ ਦੀ ਨਿੱਕੀ ਕਹਾਣੀ ਦਾ ਮੁੱਢਲਾ ਰੂਪ ਹੋ ਨਿਬੜਦੀਆਂ ਹਨ । ਪਰ ਅੱਜ ਜਿਸ ਨੂੰ ਅਸੀਂ ਨਿੱਕੀ ਕਹਾਣੀ ਵਜੋਂ ਮਹਿਸੂਸ ਕਰਦੇ ਹਾਂ, ਉਸ ਦਾ ਮੁੱਢ ਪੱਛਮ ਵਿਚ ਪਿਛਲੀ ਸਦੀ ਦੇ ਸ਼ੁਰੂ ਵਿਚ, ਤੇ ਪੰਜਾਬੀ ਵਿਚ ਇਸ ਸਦੀ ਦੇ ਸ਼ੁਰੂ ਵਿਚ ਬੱਝਾ। ਪੰਜਾਬੀ ਵਿਚ ਜੇ ਵਧੇਰੇ ਕਰੜਾਈ ਨਾਲ ਦੇਖੀਏ ਤਾਂ ਇਸ ਦਾ ਮੁੱਢ ਸੁਜਾਨੇ ਸਿੰਘ ਤੇ ਸੇਖੋਂ ਨਾਲ ਬੱਝਾ, ਜਿਨ੍ਹਾਂ ਨੇ ਇਸ ਦਾ ਕਾਵਿ-ਸ਼ਾਸਤਰ ਉਲੀਕਿਆ ਅਤੇ ਉਸ ਅਨੁਸਾਰ ਕਹਾਣੀਆਂ ਵੀ ਲਿਖੀਆਂ । ਪਰ ਅਸੀਂ ਉਹਨਾਂ ਤੋਂ ਪਹਿਲਾਂ ਦੇ ਤਿੰਨ ਦਹਾਕਿਆਂ ਵਿਚ ਇਸ ਪਾਸੇ ਵਲ ਚੇਤਨ ਯਤਨ ਹੁੰਦੇ ਦੇਖ ਸਕਦੇ ਹਾਂ, ਜਿਹੜੇ ਅਨੁਵਾਦਾਂ ਦੇ ਰੂਪ ਵਿਚ ਆਧਰਿਤ ਕਹਾਣੀਆਂ ਦੇ ਰੂਪ ਵਿਚ ਅਤੇ ਪੱਛਮੀ ਮਾਡਲਾਂ ਨੂੰ ਮੁਖ ਰਖ ਕੇ ਮੌਲਿਕ ਕਹਾਣੀਆਂ ਲਿਖਣ ਦੇ ਰੂਪ ਵਿਚ ਮਿਲਦੇ ਹਨ। ਇਹ ਕੁਦਰਤੀ ਤੌਰ ਉਤੇ ਪੰਜਾਬੀ ਨਿੱਕੀ ਕਹਾਣੀ ਦੇ ਇਤਹਾਸ ਦਾ ਅੰਗ ਹੋਣਗੇ । | ਪੱਛਮੀ ਪ੍ਰਭਾਵ ਹੇਠ ਪੰਜਾਬੀ ਸਾਹਿਤ ਵਿਚ ਪ੍ਰਵੇਸ਼ ਕੀਤੇ ਕਈ ਸਾਹਿਤ-ਰੂਪਾਂ ਦੇ ਮੋਢੀ ਹੋਣ ਦਾ ਸਿਹਰਾ ਭਾਈ ਵੀਰ ਸਿੰਘ ਹੋਰਾਂ ਦੇ ਸਿਰ ਜਾਂਦਾ ਹੈ । ਪਰ ਨਿੱਕੀ ਕਹਾਣੀ ਦੇ ਸੰਬੰਧ ਵਿਚ ਸ਼ਾਇਦ ਗੱਲ ਉਹਨਾਂ ਤੋਂ ਨਹੀਂ, ਉਹਨਾਂ ਤੋਂ ਮਗਰੋਂ ਸ਼ੁਰੂ ਹੋਵੇਗੀ । ਉਹਨਾਂ ਨੂੰ ਅਸੀਂ ਪੁਰਾਤਨ ਸਾਖੀ-ਰੂਪ ਦਾ ਆਧੁਨਿਕ ਤਿਨਿਧ ਭਾਵੇਂ ਮੰਨ ਲਈਏ ਪਰ ਨਿੱਕੀ ਕਹਾਣੀ ਦਾ ਮੌਢੀ ਨਹੀਂ ਮੰਨ ਸਕਦੇ । ਨਿੱਕੀ ਕਹਾਣੀ ਦੇ ਨਿਕਾਸ ਅਤੇ ਵਿਕਾਸ ਨੂੰ ਸਮਾਜੀ-ਆਰਥਿਕ ਕਾਰਨਾਂ ਨਾਲ 8