ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/53

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਜੋੜਨ ਵਾਲੇ ਆਲੋਚਕ ਇਸ ਨੂੰ ਮਸ਼ੀਨੀ ਯੁਗ ਦੀ ਆਮਦ ਨਾਲ, ਅਤੇ ਇਸ ਤੋਂ ਪੈਦਾ ਹੁੰਦੀ ਵਿਹਲ ਦੀ ਘਾਟ ਨਾਲ ਜੋੜਦੇ ਹਨ। ਪਰ ਪੰਜਾਬੀ ਕਹਾਣੀ ਦੇ ਸੰਦਰਭ ਵਿਚ ਇਹ ਦਲੀਲ ਸ਼ਾਇਦ ਹੀ ਹੈ ਕਦੀ ਢੁਕਵੀਂ ਲਗਦੀ ਹੋਵੇ । ਹੁਣ ਵੀ ਨਹੀਂ। ਪੰਜਾਬੀ ਨਿੱਕੀ ਕਹਾਣੀ ਸਾਡੀਆਂ ਆਰਥਿਕ-ਸਮਾਜ਼ਕ ਮਜਬੂਆਂ ਦਾ ਇਸ ਪੱਖ ਤੋਂ ਸਿੱਟਾ ਨਹੀਂ ਹੈ । ਨਿੱਕੀ ਕਹਾਣੀ ਸਾਡੇ ਸਮਾਜ ਦੇ ਇਕ ਖ਼ਸ ਇਤਿਹਾਸਕ ਦੌਰ ਵਿਚ ਇਕ ਸਭਿਆਚਾਰਕ ਖ਼ਲਾਅ ਨੂੰ ਭਰਨ ਲਈ ਦਾਖ਼ਲ ਹੋਈ । ਇਸ ਖ਼ਲਅ ਨੂੰ ਸਾਹਿਤ ਦੇ ਬਹੁਤ ਸਾਰੇ ਨਵੇਂ ਰੂਪਾਂ ਨੇ ਭਤਨ ਦੀ ਕੋਸ਼ਿਸ਼ ਕੀਤੀ ਅਤੇ ਘੱਟ ਜਾਂ ਵੱਧ ਹੱਦ ਤਕ ਸਫਲ ਵੀ ਹੋਏ । ਕਹਾਣੀ ਸਭ ਤੋਂ ਵੱਧ ਸਫਲ ਰਹੀ ! | ਉਪਰੋਕਤ ਸਭਿਆਚਾਰਕ ਖ਼ਲਅ ਨੂੰ ਅਜੇ ਪਰਿਭਾਸ਼ਤ ਕੀਤਾ ਜਾਣਾ ਰਹਿੰਦਾ ਹੈ; ਅਤੇ ਇਸੇ ਤਰ੍ਹਾਂ ਨਿੱਕੀ ਕਹਾਣੀ ਦੇ ਮੁਕਾਬਲਤਨ ਵਧੇਰੇ ਸਫਲ ਰਹਿਣ ਦੇ ਕਾਰਨ ਵੀ ਨਿਸ਼ਚਿਤ ਕਰਨੇ ਅਜੇ ਰਹਿੰਦੇ ਹਨ । - 6 - ਨਿਕਾਸ ਅਤੇ ਵਿਕਾਸ ਨਾਲ ਹੀ ਸੰਬੰਧਤ ਸਮੱਸਿਆ ਤੇ ਨਾਲ ਇਸ ਦੇ ਸੰਬੰਧ ਦੀ ਹੈ । ਅੰਗਰੇਜ਼ਾਂ ਰਾਹੀਂ ਪੱਛਮ ਨਾਲ ਸੰਪਰਕ ਕਾਰਨ ਸਾਡੇ ਸਮੁੱਚੇ ਸਭਿਆਚਾਰਕ ਜੀਵਨ ਵਿਚ ਆਇਆ ਮੌੜ ਏਨਾ ਤਿੱਖਾ ਹੈ ਕਿ ਸਾਨੂੰ ਸਭ ਕੁਝ ਹੀ ਨਵੇਂ ਸਿਰਿਓ ਸ਼ੁਰੂ ਹੋਇਆ ਲਗਦਾ ਹੈ । ਪਰ ਇਹ ਤਿੱਖਾ ਮੋੜ ਐਸੇ ਜਨਸਮੂਹ ਰਾਹੀਂ` ਆਇਆ ਹੈ ਜਿਸ ਦੀ ਮਾਨਸਕਤਾ ਦੇ ਪਿੱਛੇ ਹਜ਼ਾਰਾਂ ਸਾਲਾਂ ਦਾ ਇਤਿਹਾਸ ਹੈ। ਇਸ ਕਰਕੇ ਬੀਤੇ ਨਾਲ ਸੰਬੰਧ ਨੂੰ ਵਾਚਣਾ ਆਪਣੇ ਆਪ ਵਿਚ ਦਿਲਚਸਪ ਹੋਵੇਗਾ । ਨਿੱਕੀ ਕਹਾਣੀ ਨੇ ਕਵਿਤਾ ਨਾਲੋਂ ਵੀ ਘੱਟ ਤੇ ਤੋਂ ਕੁਝ ਲਿਆ ਹੈ, ਜਿਸ ਕਰਕੇ ਪ੍ਰੰਪਰਾਵਾਂ ਦੇ ਰੂਪ ਵਿਚ ਕੁਝ ਲੱਭਣਾ ਸ਼ਾਇਦ ਮੁਸ਼ਕਿਲ ਹੋਵੇ । ਪਰ ਅੰਸ਼ਾਂ ਦੇ ਰੂਪ ਵਿਚ ਸ਼ਾਇਦ ਫਿਰ ਵੀ ਸਾਨੂੰ ਕੁਝ ਲੱਭ ਜਾਏ । ਇਹ ਅੰਸ਼ ਜੀਵਨ-ਫ਼ਿਲਾਸਫ਼ੀ ਜਾਂ ਸੰਸਾਰ ਦ੍ਰਿਸ਼ਟੀਕੋਨ ਨਾਲ ਸੰਬੰਧਤ ਹੋ ਸਕਦੇ ਹਨ; ਇਹ ਅੰਸ਼ ਪੁਰਾਣੀਆਂ ਸਾਹਿਤਕ ਯੁਗਤਾਂ ਨੂੰ ਵਰਤਣ ਵਿਚ ਦਿੱਸ ਸਕਦੇ ਹਨ। ਇਹ ਅੰਸ਼ ਮੋਟਿਫ਼ਾਂ ਦੇ ਦੁਹਰਾਅ ਵਿਚ ਪ੍ਰਗਟੇ ਹੋ ਸਕਦੇ ਹਨ । ਇਹ ਲੱਭਣੇ ਜਾਂ ਪਛਾਨਣੇ ਜ਼ਰੂਰੀ ਹਨ, ਨਹੀਂ ਤਾਂ ਇਹ ਸਿੱਧ ਹੋਵੇਗਾ ਕਿ ਅਸੀਂ ਪੱਛਮੀ ਸਾਹਿਤ-ਰੂਪਾਂ ਅਤੇ ਸੋਚਣੀ ਨੂੰ, ਇਸ ਤਰ੍ਹਾਂ ਇਸ ਕਰਕੇ ਅਪਣਾ ਲਿਆ ਹੈ, ਕਿਉਂਕਿ ਸਾਡਾ ਆਪਣਾ ਕੋਈ ਅਸਲਾ ਹੀ ਨਹੀਂ ਸੀ ।