ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/57

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


________________

ਸਿੱਟੇ ਵੀ ਪੱਛਮ ਦੀ ਕਿਸੇ ਨਾ ਕਿਸੇ ਵਿਚਾਰਧਾਰਾ ਦੀ ਗ਼ਲਤ ਸਮਝ ਦਾ ਸਿੱਟਾ ਹੁੰਦੇ ਹਨ । ਕਿਸੇ ਇਤਿਹਾਸ ਵਿਚ ਜੇ ਉਸ ਕੌਮ ਦੀ ਨੁਹਾਰ ਨਹੀਂ ਉਘੜਦੀ ਜਿਸ ਦਾ ਉਹ ਇਤਿਹਾਸ ਹੈ, ਤਾਂ ਉਸ ਇਤਿਹਾਸ ਦਾ ਕੋਈ ਲਾਭ ਨਹੀਂ। ਇਸੇ ਤਰ੍ਹਾਂ ਕਿਸੇ ਸਾਹਿਤ ਦੇ ਜਾਂ ਸਾਹਿਤ-ਰੂਪ ਦੇ ਇਤਿਹਾਸ ਵਿਚ ਉਹਨਾਂ ਨੂੰ ਰਚਣ ਵਾਲੇ ਜਾਂ ਉਸ ਦੇ ਪਾਤਰ ਜਨਸਮੂਹ ਦੀ ਸਭਿਆਚਾਰਕ ਨੁਹਾਰ ਨਿਵੇਕਲੀ ਹੋ ਕੇ ਸਾਹਮਣੇ ਨਹੀਂ ਆਉਂਦੀ, ਤਾਂ ਕੁਦਰਤੀ ਤੌਰ ਉਤੇ ਇਸ ਵਿਚ ਕੋਈ ਖ਼ਾਮੀ ਜ਼ਰੂਰ ਰਹਿ ਜਾਂਦੀ ਹੈ । ਪੰਜਾਬੀ ਨਿੱਕੀ ਕਹਾਣੀ ਭਾਵੇਂ ਹੋਦ ਵਿਚ ਪੱਛਮ ਦੇ ਅਸਰ ਹੇਠ ਆਈ ਤਾਂ ਵੀ ਇਹ ਪੰਜਾਬੀ ਲੋਕਾਂ ਵਲੋਂ ਪੰਜਾਬੀ ਭਾਸ਼ਾ ਵਿਚ ਲਿਖੀ ਜਾਣ ਵਾਲੀ ਪੰਜਾਬੀ ਲੋਕਾਂ ਦੀ ਕਹਾਣੀ ਹੈ । ਕੁਦਰਤੀ ਤੌਰ ਉਤੇ ਇਸ ਦੀ ਸ਼ਖ਼ਸੀਅਤੇ ਵਿਲੱਖਣ ਹੋਵੇਗੀ । ਇਸ ਨੂੰ ਇਸ ਦੇ ਚੌਖਟੇ ਵਿਚ ਰੱਖ ਕੇ ਸਮਝਿਆ ਜਾ ਸਕੇਗਾ । - 11 - ਇਤਿਹਾਸ ਵਿਚ ਅਸੀਂ ਇਹ ਪਹਿਲਾਂ ਹੀ ਮਿੱਥ ਕੇ ਚਲਦੇ ਹਾਂ ਕਿ ਸਾਡੇ ਕੋਲ ਗਿਣਤੀ ਅਤੇ ਗੁਣ, ਦੋਹਾ ਦੇ ਪੱਖ ਹੀ ਏਨਾ ਕੁ ਮਸਾਲਾ ਇਕੱਠਾ ਹੋ ਗਿਆ ਹੈ ਕਿ ਇਤਿਹਾਸ ਲਿਖਣ ਦਾ ਕੰਮ ਆਪਣੇ ਆਪ ਵਿਚ ਸੰਤੁਸ਼ਟਤਾ ਦੇਣ ਵਾਲਾ ਯਤਨ ਬਣ ਸਕੇ । ਸਿਰਫ਼ ਇਹ ਸਾਬਤ ਕਰਨ ਲਈ ਕਿ ਸਾਡੇ ਕੋਲ ਕੁਝ ਨਹੀਂ, ਸਾਨੂੰ ਇਤਿਹਾਸ ਲਿਖਣ ਦੀ ਲੋੜ ਨਹੀਂ ਹੁੰਦੀ । ਨਾ ਹੀ ਇਤਿਹਾਸ ਸਿਰਫ਼ ਇਸ ਲਈ ਲਿਖਿਆ ਜਾ ਸਕਦਾ ਹੈ ਕਿ ਅਸੀਂ ਆਪਣੇ ਚੰਗੇ ਪੱਖ ਹੀ ਉਭਾਰਣੇ ਹਨ । ਇਤਿਹਾਸ ਪ੍ਰਾਪਤੀਆਂ ਦਾ ਇਤਿਹਾਸ ਵੀ ਹੁੰਦਾ ਹੈ, ਉਣਤਾਈਆਂ ਦਾ ਵੀ ! ਇਤਿਹਾਸ ਅਸਲ ਵਿਚ ਸਵੈ-ਪੜਚੋਲ ਦਾ ਇਕ ਅਵਸਰ ਵੀ ਹੋ ਸਕਦਾ ਹੈ । ਜੇ ਅਸੀਂ ਇਸ ਗੱਲ ਦੀ ਆਗਿਆ ਦੇਈਏ, ਤਾਂ ਨਿੱਕੀ ਕਹਾਣੀ ਦੇ ਸਮੁੱਚੇ ਮੁਲੰਕਣ ਬਾਰੇ ਸਾਡੀ ਬਿਰਤੀ ਚੰਗਾ ਮੁੱਲ ਪਾਉਣ ਵਲ ਨੂੰ ਉਲਾਰ ਰਹੀ ਹੈ । ਪਰ ਜੇ ਅਸੀਂ ਦੂਜੀਆਂ ਥਾਵਾਂ ਅਤੇ ਦੁਚੀਆਂ ਬੋਲੀਆਂ ਵਿਚ ਇਸੇ ਸਾਹਿਤ-ਰੂਪ ਆ ਪ੍ਰਾਪਤੀਆਂ ਨੂੰ ਧਿਆਨ ਵਿਚ ਰਖ ਕੇ ਸੋਚੀਏ, ਤਾਂ ਸਾਨੂੰ ਪਤਾ ਲਗੇਗਾ ਕਿ ਆਧੁਨਿਕ ਪੰਜਾਬੀ ਸਾਹਿਤ ਦਾ ਇਹ ਅਤਿ ਵਿਕਸਤ ਸਾਹਿਤ-ਰੂਪ ਵੀ, ਜਿਵੇਂ ਕਿ ਕਈ ਆਲੋਚਕ ਇਸ ਨੂੰ ਕਹਿੰਦੇ ਹਨ, ਏਨਾ ਵਿਕਸਤ ਨਹੀਂ। ਇਸ ਨੇ ਅਜੇ ਮੈਦਾਨ ਖ਼ਾਲੀ ਛੱਡੇ ਹੋਏ ਹਨ । ਭਰਤ ਅਤੇ ਨਿਪੁੰਨਤਾ ਅਜੇ ਸਾਡਾ ਠੀਕ ਅਰਥਾਂ ਵਿਚ ਲੱਛਣ ਨਹੀਂ ਬਣੇ । ਸਮੱਸਿਆ ਮੁੱਲ ਪਾਉਣ ਵਿਚ ਉਲਾਰ ਨੂੰ ਰੋਕਣ, ਚੰਗੇ ਅਤੇ ਮਾੜੇ ਦੋਹਾਂ ਪੱਖਾਂ ਨੂੰ ਉਚਿਤ ਮਾਤਰਾ ਵਿਚ ਪੇਸ਼ ਕਰਨ ਦੀ ਹੈ । 3