ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/59

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਕਹਾਣੀਆਂ ਬਹੁਤ ਵਧੀਆ ਲਿਖੀਆਂ ਜਾਣ ਦੇ ਬਾਵਜੂਦ ਵੀ, ਜਦੋਂ ਅਸੀਂ ਉਹਨਾਂ ਨੂੰ ਉਹਨਾਂ ਦੀ ਸਮੁੱਚਤਾ ਵਿਚ ਦੇਖਦੇ ਹਾਂ, ਤਾਂ ਕਈ ਬੇਮੇਲ ਚੀਜ਼ਾਂ, ਕਈ ਵਿਰੋਧਤਾਈਆਂ ਨਜ਼ਰ ਆਉਂਦੀਆਂ ਹਨ ਅਤੇ ਆਪਣੀ ਹਰ ਬੇਮੇਲ ਅਵਸਥਾ ਵਿਚ ਉਹ ਸੁਹਿਰਦ ਹੁੰਦੇ ਹਨ । ਸਵਾਲ ਇਹ ਪੈਦਾ ਹੁੰਦਾ ਹੈ ਕਿ ਇੱਕ ਇਕੱਲੇ ਸਾਹਿਤ-ਰੂਪ ਦੇ ਵਿਕਸਤ ਹੋਣ ਦਾ ਵਰ ਸਾਡੇ ਲਈ ਸਰਾਪ ਤਾਂ ਨਹੀਂ ਬਣ ਰਿਹਾ, ਕਿ ਅਸੀਂ ਹਰ ਚੀਜ਼, ਹਰ ਵਰਤਾਰੇ ਨੂੰ ਵੱਖ ਵੱਖ ਤਾਂ ਸਮਝ ਸਕਦੇ ਹਾਂ, ਪਰ ਉਹਨਾਂ ਨੂੰ ਉਹਨਾਂ ਦੀ ਸਮੁੱਚਤਾ ਵਿਚ ਗ੍ਰਹਿਣ ਕਰ ਸਕਣਾ ਸਾਡੇ ਵੱਲੋਂ ਬਾਹਰ ਹੁੰਦਾ ਜਾ ਰਿਹਾ ਹੈ ? ਇਸ ਸਾਰੇ ਵਰਤਾਰੇ ਦੀ ਜੜ੍ਹ ਕਿੱਥੇ ਹੈ ? ਸਮਾਜ-ਸਭਿਆਚਾਰਕ ਕਾਰਨਾਂ ਵਿਚ ? ਆਰਥਕਤਾ ਵਿਚ ? ਜਾਂ ਕਿ ਅਸੀਂ ਸਮੂਹਕ ਤੌਰ ਉਤੇ ਸਕਾਈਜ਼ੋਫਰੇਨਿਕ ਸ਼ਖ਼ਸੀਅਤ ਬਣਦੇ ਜਾ ਰਹੇ ਹਾਂ ? ਕਿ ਸਮੁਚਤਾ ਵਿਚ ਜਿਉ ਸਕਣਾ ਅਤੇ ਸਮੁਚਤਾ ਵਿਚ ਸਮਝ ਸਕਣਾ ਸਾਡੇ ਵੱਲੋਂ ਬਾਹਰ ਹੁੰਦਾ ਜਾ ਰਿਹਾ ਹੈ ? | ਸਾਧਾਰਨ ਤੌਰ ਉਤੇ ਇਹ ਸਾਹਿਤ ਦੇ ਇਤਿਹਾਸਕਾਰ ਦੀ ਸਮੱਸਿਆ ਨਹੀਂ, ਪਰ ਤਾਂ ਵੀ ਜੇ ਇਹ ਠੀਕ ਲੱਗਦੀ ਹੋਵੇ ਤਾਂ ਸਾਹਿਤ ਦੀ ਇਤਿਹਾਸਕਾਰੀ ਇਸ ਉਤੇ ਵੀ ਚਾਨਣ ਪਾ ਸਕਦੀ ਹੈ । ਜੇ ਸਮਾਜ ਵਿਚ ਵਾਪਰਦੇ ਅਮਲ ਸਾਹਿਤ ਨੂੰ ਪ੍ਰਭਾਵਤ ਕਰਦੇ ਹਨ, ਤਾਂ ਸਾਹਿਤ ਦਾ ਅਧਿਐਨ ਅਤੇ ਇਤਿਹਾਸ ਇਹਨਾਂ ਅਮਲਾਂ ਨੂੰ ਡੂੰਘਾਈ ਵਿਚ ਸਮਝਣ ਵਿਚ ਸਹਾਇਤਾ ਕਰ ਸਕਦਾ ਹੈ । ( ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਚ, 29-31 ਅਕਤੂਬਰ 1982 ਵਿਚ *ਪੰਜਾਬੀ ਸਾਹਿਤ ਦੀ ਇਤਿਹਾਸਕਾਰਾਂ ਬਾਰੇ ਹੋਏ ਸੈਮੀਨਾਰ ਵਿਚ ਪੜਿਆ ਗਿਆ ।) 55