ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/77

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਵੀ, ਅਸੀਂ ਉਸ ਨੂੰ ਇਕਹਿਰੇਪਣ ਵਿਚ ਹੀ ਅਰਥਾਉਂਦੇ ਹਾਂ । ਦੁੱਗਲ ਆਪਣੀਆਂ ਕਹਾਣੀਆਂ ਵਿਚ ਇਸ ਜਟਿਲ ਮਨੁੱਖ ਦੇ ਛਣਾਂ ਨੂੰ ਫੜਨ ਦੀ ਕੋਸ਼ਿਸ਼ ਕਰਦਾ ਹੈ । ਪਰ ਕਿਉਂਕਿ ਇਹ ਫੈਲੇ ਜਾਂ ਸੁੰਗੜੇ ਛਿਣ ਹੀ ਨਿੱਕੀ ਕਹਾਣੀ ਦੇ ਰੂਪ ਦੀ ਸੀਮਾ ਹੁੰਦੇ ਹਨ, ਇਸ ਲਈ ਇਹਨਾਂ ਪਾਤਰਾਂ ਦੀ ਜਟਿਲਤਾ ਨੂੰ ਸਮਝਣ ਲਈ ਪਾਠਕ ਨੂੰ ਬਹੁਤ ਕੁਝ ਆਪਣੇ ਤਜਰਬੇ ਵਿਚੋਂ ਮਿਲਾਉਣਾ ਪੈਂਦਾ ਹੈ । ਚੰਗੇ ਸਾਹਿਤ ਦੀ ਚੰਗਿਆਈ ਦਾ ਪਰਤੱਖ ਹੋਣਾ ਉਸ ਦੇ ਪਾਠਕ ਦੇ ਅਨੁਭਵ ਦੀ ਤੂੰਆਈ ਦੇ ਨਾਲ ਸਿੱਧੀ ਤਨਾਸਬ ਰਖਦਾ ਹੈ । ਕਲਾ ਕਿਉਂਕਿ ਬੰਬਾਂ ਵਿਚ ਗੱਲ ਕਰਦੀ ਹੈ, ਇਸ ਲਈ ਅਨੁਭਵੀ ਪਾਠਕ ਪੇਸ਼ ਕੀਤੇ ਗਏ ਬਿੰਬਾਂ ਦੇ ਕਈ ਵਾਰੀ ਉਹ ਪਹਿਲੂ ਵੀ ਦੇਖ ਲੈਦਾ ਹੈ, ਜਿਹੜੇ ਸਿਰਜਕ ਦੀ ਚੇਤਨਾ ਵਿਚ ਨਹੀਂ ਹੁੰਦੇ, ਪਰ ਜਿਹੜੇ ਬਿੰਬ ਵਿਚ ਸ਼ਾਮਲ ਹੁੰਦੇ ਹਨ, ਅਤੇ ਰਚਨਾ ਨੂੰ ਹੋਰ ਡੂੰਘਾ ਭਾਵ ਦੇ ਦੇਂਦੇ ਹਨ । ਇਸ ਤਰ੍ਹਾਂ ਦੇ ਸਾਹਿਤ ਦੀਆਂ ਕਈ ਪਰਤਾਂ ਹੁੰਦੀਆਂ ਹਨ ਅਤੇ ਇਸ ਦੀ ਕਈ ਧਰਾਤਲਾਂ ਉਤੇ ਵਿਆਖਿਆ ਹੋ ਸਕਦੀ ਹੈ । ਇਸ ਤਰ੍ਹਾਂ ਦਾ ਸਾਹਿਤ ਚੌਕਸ ਅਤੇ ਅਨੁਭਵੀ ਪਾਠਕਾਂ ਦੀ ਮੰਗ ਕਰਦਾ ਹੈ । ਇਸ ਤਰਾਂ ਦੀ ਜਟਿਲਤਾ ਦੁੱਗਲ ਦੀਆਂ ਕਹਾਣੀਆਂ ਦੀ ਇਕ ਵਿਸ਼ੇਸ਼ਤਾ ਹੈ । | ਦੁੱਗਲ ਨੂੰ ਠੀਕ ਸਮਝਣ ਅਤੇ ਉਸ ਦਾ ਠੀਕ ਮੁੱਲ ਪਾਉਣ ਵਿਚ ਤੀਜੀ ਵੱਡੀ ਮੁਸ਼ਕਲ ਇਹ ਹੈ ਕਿ ਉਹ ਅਕਸਰ ਐਸੇ ਵਿਸ਼ਿਆਂ ਨੂੰ ਹੱਥ ਲੈਦਾ ਹੈ, ਜਿਨ੍ਹਾਂ ਨਾਲ ਸਾਡੇ ਭਾਵ ਅਤੇ ਵਿਚਾਰ ਇਕ ਜਾਂ ਦੂਜੇ ਪੱਖ ਤੋਂ ਬਹੁਤ ਤੀਖਣ ਤਰ੍ਹਾਂ ਨਾਲ, ਸਗੋਂ ਤੁਅੱਸਬ ਦੀ ਹੱਦ ਤੱਕ ਜੁੜੇ ਹੁੰਦੇ ਹਨ । ਅਤੇ ਇਹ ਤੁਅੱਸਬ ਸਾਨੂੰ ਅਗਲੇ ਦਾ ਦ੍ਰਿਸ਼ਟੀਕੋਨ ਸਮਝਣਾ ਵੀ ਮੁਸ਼ਕਲ ਬਣਾ ਦੇਦੇ ਹਨ, ਉਸ ਦਾ ਮੁੱਲ ਪਾਉਣਾ ਤਾਂ ਇਕ ਪਾਸੇ ਰਿਹਾ । ਲਿੰਗ, ਧਰਮ ਆਦਿ ਇਸ ਤਰਾਂ ਦੇ ਵਿਸ਼ਿਆਂ ਦੀਆਂ ਉਦਾਹਰਣਾਂ ਹਨ । ਕਿਸੇ ਸਾਹਿਤਕਾਰ ਦੇ ਅਧਿਐਨ ਦਾ ਇਕ ਸੌਖਾ ਤਰੀਕਾ ਉਸ ਦੀ ਕਲਾਸਿਰਜਣਾ ਨੂੰ ਕੁਝ ਪੜਾਵਾਂ ਵਿਚ ਵੰਡ ਲੈਣ ਦਾ ਹੁੰਦਾ ਹੈ । ਇਹੋ ਜਿਹੇ ਪੜਾਅ-ਵੰਡ ਸਾਰਥਕ ਤਾਂ ਹੀ ਹੋ ਸਕਦੀ ਹੈ ਜੇ ਇਹ ਵਿਸ਼ੇ-ਵਸਤੂ, ਵਿਚਾਰਾਂ ਜਾਂ ਕਲਾ ਦੇ ਪੱਖ ਲੇਖਕ ਦੇ ਵਿਕਾਸ ਦੇ ਪੜਾਵਾਂ ਨੂੰ ਪੇਸ਼ ਕਰਦੀ ਹੋਵੇ । ਦੁੱਗਲ ਦੇ ਸੰਬੰਧ ਵਿਚ ਵੀ ਇਸ ਤਰਾਂ ਦੀ ਵੰਡ ਅਕਸਰ ਕੀਤੀ ਜਾਂਦੀ ਹੈ । ਇਸ ਵਿਚ ਦੁੱਗਲ ਦੀ ਸਾਰੀ ਰਚਨਾ ਨੂੰ ਤਿੰਨ ਪੜਾਵਾਂ ਵਿਚ ਵੰਡਿਆ ਜਾਂਦਾ ਹੈ : ਪਹਿਲਾ ਪੜਾਅ, ਜਦੋਂ ਦੁੱਗਲ ਕਥਿਤ ਤੌਰ ਉਤੇ 'ਕਲਾ - ਕਲਾ ਲਈ' ਵਿਚ ਯਕੀਨ ਰਖਦਾ ਸੀ, ਕਿਰਤੀਵਾਦੀ ਅਤੇ ਨੰਗੇਜਵਾਦੀ ਰਚਨਾਵਾਂ ਕਰਦਾ ਸੀ, ਮਗਰਲਾ ਪੜਾਅ ਜਦੋਂ ਉਸ ਨੇ ਆਪਣੀ ਕਲਮ ਜੀਵਨ ਅਤੇ ਸਮਾਜ ਦੀ ਸੇਵਾ ਵਰਗੇ ਉਸਾਰੂ ਆਸ਼ੇ ਨੂੰ ਸਮਰਪਿਤ ਕਰ ਦਿੱਤੀ । ਅਤੇ ਵਿਚਕਾਰਲਾ ਪੜਾਅ, ਜਦੋਂ ਉਸ ਨੇ 1947 ਦੇ ਅਸਰ ਹੇਠ ਰਚਨਾ ਕੀਤੀ । ਪਰ ਅਸਲ ਵਿਚ ਇਹ ਵੰਡ ਨਾ ਠੇਸ ਬੁਨਿਆਦਾਂ ਉਤੇ ਖੜੀ ਹੈ, ਨਾ ਹੀ ਇਹ