ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/80

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਹੈ 'ਭ) । “ਰਾ ਮੁਸੱਲੀ ਕੋਈ ਕਾਮ-ਕੂੜਾ ਦਾ ਪ੍ਰਗਟਾਅ ਨਹੀਂ, ਸਿਰਫ਼ ਮੀਰੇ ਦੇ ਸਿੱਧੜ ਸੁਭਾਅ ਉਤੇ ਮਸ਼ਕਰੀ ਹੈ । ਗੌਹਰਾਂ ਦਾ ਸਾਰਾ ਆਚਰਣ ਰੱਬ ਤੋਂ ਡਰਨ ਵਾਲੀ ਵਫ਼ਾਦਾਰ ਪਤਨੀ ਵਾਲਾ ਹੈ । ਉਸ ਦੇ ਮਨ ਵਿਚ ਕਾਮ-ਸੰਤੁਸ਼ਟੀ ਲਈ ਘੋਲ ਨੂੰ ਦੇਖਣਾ, ਉਸ ਨੂੰ ਅਤੇ ਉਸ ਦੇ ਮਾਹੌਲ ਨੂੰ ਨਾ ਸਮਝਣਾ ਹੈ । ਕਾਮ-ਕੀ ਦੇ ਪੱਖ ਪਹਿਲੀ ਵਾਰੀ ਖੁਲ ਦੁੱਗਲ ਨੇ ਕੁੜੀ ਕਹਾਣੀ ਕਰਦੀ ਗਈ ਕਹਾਣੀ-ਸੰਗ੍ਰਹਿ ਦੀਆਂ ਕਹਾਣੀਆਂ ਵਿਚ ਲਈ ਹੈ । ਮਨੁੱਖੀ ਰਿਸ਼ਤਿਆਂ ਵਿਚ ਕਾਮ ਦਾ ਏਨਾ ਖੁੱਲਾ ਪ੍ਰਗਟਾਅ ਪੰਜਾਬੀ ਦੇ ਸਥਾਪਤ ਸਾਹਿਤ ਵਿਚ ਇਸ ਤੋਂ ਪਹਿਲਾਂ ਨਹੀਂ ਮਿਲਦਾ। ਇਹ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸਾਹਿਤ ਵਿਚਲੀਆਂ ਇਹੋ ਜਿਹੀਆਂ ਹੀ ਪ੍ਰਵਿਰਤੀਆਂ ਦਾ ਅਤੇ ਪ੍ਰਗਤੀਸ਼ੀਲਤਾ ਦੇ ਗਲਤ ਅਰਥ ਲੈਣ ਦਾ ਸਿੱਧਾ ਅਸਰ ਸੀ । ਇਸ ਗ਼ਲਤੀ ਦਾ ਸ਼ਿਕਾਰ ਸਿਰਫ਼ ਕਰਤਾਰ ਸਿੰਘ ਦੁੱਗਲ ਹੀ ਨਹੀਂ ਹੋਇਆ, ਸਗੋਂ ਉਸ ਦੇ ਸਾਰੇ ਪ੍ਰਗਤੀਸ਼ੀਲ' ਸਮਕਾਲੀ ਇਕ ਜਾਂ ਦੁਚੀ ਹੱਦ ਤਕ ਹੋਏ ! ਦੁੱਗਲ ਅਤੇ ਕੁਝ ਹੋਰਨਾਂ ਨੇ ਮਗਰੋਂ ਆਪਣੀ ਇਸ ਗਲਤੀ ਨੂੰ ਮੰਨਿਆ, ਜਦ ਕਿ ਸੰਤ ਸਿੰਘ ਸੇਖੋਂ ਨੇ ਆਪਣੀ ਅਤੇ ਆਪਣੇ ਸਮਕਾਲਆਂ ਵਿਚ ਮਿਲਦੀ ਇਸ ਪ੍ਰਵਿਰਤੀ ਨੂੰ ਉਚਿਤ ਦੱਸਣ ਦਾ ਯਤਨ ਕੀਤਾ ! ਇਸ ਸੰਗ੍ਰਹਿ ਦਾ ਮਾੜਾ ਪੱਖ ਇਹ ਨਹੀਂ ਕਿ ਇਹ ਕਾਮ-ਕੂੜਾ ਨੂੰ ਯਥਾਰਥਬੋਧ ਦਾ ਸਾਧਨ ਬਣਾਉਂਦਾ ਹੈ, ਸਗੋਂ ਇਹ ਹੈ ਕਿ ਜਿਸ ਯਥਾਰਥ ਦਾ ਬੋਧ ਕਰਾਉਣ ਦਾ ਯਤਨ ਕੀਤਾ ਗਿਆ ਹੈ, ਉਹ ਬਹੁਤੀਆਂ ਤਾਂ ਵਿਚ ਏਨਾ ਮਹੱਤਵਪੂਰਨ ਨਹੀਂ ਕਿ ਉਸ ਲਈ ਇਸ ਤਰ੍ਹਾਂ ਦੇ ਨਾਜ਼ਕ ਸਾਧਨ ਦੀ ਵਰਤੋਂ ਕੀਤੀ ਜਾਏ । ਉਦਾਹਰਣ ਵਚ, ਸਰੀਰ-ਵਿਗਿਆਨ ਦੀ ਜਾਣਕਾਰੀ ਹੋਰ ਵਿਗਆਨਾਂ ਦੀ ਜਾਣਕਾਰੀ ਵਾਂਗ ਕਲਾਤਮਕ ਰਚਨਾ ਦਾ ਪਿਛੋਕੜ ਤਾਂ ਹੋ ਸਕਦੀ ਹੈ, ਅਤੇ ਇਹ ਜ਼ਰੂਰੀ ਹੈ ਕਿ ਕੋਈ ਰਚਨਾ ਕਿਸੇ ਵੀ ਵਿਗਿਆਨ ਦੇ, ਸਮੇਤ ਸਰੀਰ-ਵਿਗਿਆਨ ਦੇ, ਨਿਯਮਾਂ ਦੀ ਉਲੰਘਣਾ ਨਾ ਕਰਦੀ ਹੋਵੇ । ਪਰ ਇਹਨਾਂ ਨਿਯਮਾਂ ਦਾ ਬੋਧ ਕਰਾਉਣ ਲਈ ਕੀਤੀ ਗਈ ਰਚਨਾ ਆਪਣੇ ਸਾਰੇ ਸ਼ੈਲੀ ਦੇ ਗੁਣਾਂ ਦੇ ਬਾਵਜੂਦ ਚੰਗੇ ਪਾਏ ਦੀ ਸਾਹਿਤਕ ਰਚਨਾ ਨਹੀਂ ਅਖਵਾਇਗੀ । “ਬੁਖ਼ਾਰ ਵਿਚ" ਅਤੇ "ਪੇਟ ਦਰਦ" ਕੁਝ ਇਸੇ ਤਰ੍ਹਾਂ ਦਾ ਆਸ਼ਾ ਰਖਦੀਆਂ ਹਨ । "ਮਨ ਮਰੇ ਦਾ ਨਾ ਸਿਰਫ਼ ਆਸ਼ਾ ਹੀ ਨਿਗੂਣਾ ਹੈ, ਸਗੋਂ ਨਾਲ ਪ੍ਰਕਿਰਤੀਵਾਦੀ ਵਿਸਥਾਰ ਇਸ ਦੇ ਮਾੜੇ ਪੱਖ ਵਿਚ ਵਾਧਾ ਕਰਦੇ ਹਨ ! "ਗੁਲਾਮ" ਇਸ ਸੰਗ੍ਰਹਿ ਦੀ ਚਰਚਿਤ ਕਹਾਣੀ ਹੈ । ਦੁੱਗਲ ਵਲੋਂ ਇਸ ਕਹਾਣੀ ਦੀ ਕੀਤੀ ਗਈ ਵਿਆਖਿਆ ਇਸ ਕਹਾਣੀ ਦੇ ਆਸ਼ੇ ਨੂੰ ਧੁੰਦਲਾ ਬਣਾਉਣ ਵਿਚ ਹਿੱਸਾ ਪਾਉਂਦੀ ਹੈ, ਕਿਉਂਕਿ ਪ੍ਰਾਪਤ ਸਥਿਤੀ ਵਿਚ ਬਹਰੇ ਦੀ ਨਿਪੁੰਸਕਤਾ ਦਾ ਕਾਰਨ ਉਸ ਦਾ ਚਿੱਦਸਤਾਨੀ ਹੋਣਾ ਜਾਂ ਰਾਜਨੀਤਕ ਤੌਰ 'ਤੇ ਸਦੀਆਂ ਤੋਂ ਗੁਲਾਮ ਕੌਮ ਦਾ ਹਿੱਸਾ ਹੋਣਾ ਨਹੀਂ, ਸਗੋਂ ਉਸ ਦੀ ਆਰਥਕ ਗੁਲਾਮੀ ਹੈ; ਸਮਾਜ ਵਿਚ ਆਪਣੀ ਅਤੇ ਉਸ 76