ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/81

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਅੰਗਰੇਜ਼ ਔਰਤ ਦੀ ਆਰਥਕ ਸਥਿਤੀ ਦਾ ਅਹਿਸਾਸ ਹੈ; ਉਹ ਸੋਚਦਾ, ਜੇ ਮੋਮ ਨੇ ਨੌਕਰੀ ਤੋਂ ਕੱਢ ਦਿੱਤਾ ਤਾਂ ਪਹਿਲੇ ਪੰਜ ਸਾਲਾਂ ਵਿਚ ਜੰਮੇਂ ਉਸ ਦੇ ਛੇ ਬੱਚੇ ਕਿਸ ਤਰ੍ਹਾਂ ਪਲ ਸਕਣਗੇ । ਉਸ ਦੀ ਵਹੁਟੀ ਤੇ ਅਜੇ ਫੇਰ ..." ਤੇ ਮੇਮ ਦੇ ਗੁਸਤਾਖ਼ ਵਤੀਰੇ ਦਾ ਰਾਜ਼ ਉਸ ਦਾ ਮਾਲਕ ਹੋਣਾ ਹੈ, ਮਾਲਕ ਕੰਮ ਨਾਲ ਸੰਬੰਧਿਤ ਹੋਣਾ ਏਨਾ ਨਹੀਂ । | ਪਰ ਫੁੱਲ ਤੋੜਾ ਮਨਾ ਹੈ ਸੰਗ੍ਰਹਿ ਤੋਂ ਲੈ ਕੇ ਦੁੱਗਲ ਲਿੰਗ-ਸੰਬੰਧਾਂ ਨੂੰ ਸਮਾਜਕ ਯਥਾਰਥ ਦਾ ਬੋਧ ਕਰਾਉਣ ਲਈ, ਇਖ਼ਲਾਕੀ ਕਦਰਾਂ-ਕੀਮਤਾਂ ਵਿਚਲੀ ਕਾਣੇ ਨੂੰ ਪ੍ਰਗਟ ਕਰਨ ਲਈ ਅਕਸਰ ਅਸਰਦਾਰ ਢੰਗ ਨਾਲ ਵਰਤ ਸਕਿਆ ਹੈ । "ਅੱਧੀ ਰਾਤ ਕਤਲ", ਲਿਖਤੁਮ ਲਾਜਵੰਤੀ, "ਦਸ ਦਸ ਦੋ ਨੋਟ", "ਕਾਲੀ ਮਿੱਟੀ", "ਕਾਲਾ ਬੀਰ", "ਜੂਠਾ ਮੂੰਹ', 'ਇਕ ਜਨਾਜ਼ਾ ਹੋਰ', 'ਇਨ ਬਿਨ ਉਝ ਆਦਿ ਕਈ ਕਹਾਣੀਆਂ ਇਸ ਪੱਖ ਗਿਣਵਾਈਆਂ ਜਾ ਸਕਦੀਆਂ ਹਨ । ਇਥੇ ਹੀ ਨਾਲ ਲਗਦੇ ਉਹਨਾਂ ਕਹਾਣੀਆਂ ਦਾ ਜ਼ਿਕਰ ਹੋ ਜਾਣਾ ਚਾਹੀਦਾ ਹੈ, ਜਿਹੜੀਆਂ ਮੁੱਖ ਤੌਰ ਤੇ ਇਸਤਰੀ ਪਾਤਰਾਂ ਦੁਆਲੇ ਘੁੰਮਦੀਆਂ ਹਨ । ਅੱਜ ਵੀ ਇਸਤਰੀ ਦਾ ਜ਼ਿਕਰ ਹੀ ਬਹੁਤੀਆਂ ਸੂਰਤਾਂ ਵਿਚ ਸਾਡੇ ਪਾਠਕਾਂ ਦੇ ਦਿਲਾਂ ਵਿਚ ਇਕ ਉਲਾਰ ਕਿਸਮ ਦੀ ਦਿਲਚਸਪੀ ਭਰ ਜਾਂਦਾ ਹੈ ਅਤੇ ਪ੍ਰਧਾਨ ਰੁਚੀ ਉਸ ਬਾਰੇ (ਉਸ ਦੇ ਦੁਖਾਂ ਦੀ ਗੱਲ ਕਰਦੇ ਹੋਏ ਵੀ) ਕੋਈ ਕਾਮੁਕ ਕਿਸਮ ਦਾ ਚਟਖਾਰਾ ਲੈ ਕੇ ਜਾਂ ਆਪਣੇ ਦੁਆਲੇ ਅਖਾਉਤੀ ਸਦਾਚਾਰ ਦਾ ਅਰਧ-ਪਾਰਦਰਸ਼ੀ ਜਿਹਾ ਖੋਲ ਖੜਾ ਕਰ ਕੇ ਗੱਲ ਕਰਨ ਦੀ ਹੁੰਦੀ ਹੈ । ਜਦ ਦੁੱਗਲ ਅਤੇ ਉਸ ਦੇ ਸਾਥੀਆਂ ਨੇ ਲਿਖਣਾ ਸ਼ੁਰੂ ਕੀਤਾ, ਉਦੋਂ ਅਵਸਥਾ ਕੀ ਹੋਵੇਗੀ, ਇਸ ਬਾਰੇ ਅੰਦਾਜ਼ਾ ਹੀ ਕੀਤਾ ਜਾ ਸਕਦਾ ਹੈ । ਇਸ ਗੱਲ ਵਿਚ ਕੋਈ ਅਤਿਕਥਨੀ ਨਹੀਂ ਕਿ ਜੇ ਅਸੀਂ ਇਹ ਪਤਾ ਕਰਨਾ ਹੋਵੇ ਕਿ ਕੋਈ ਸਮਾਚ ਕੰਨਾ ਕੁ ਨਿਆਂ ਉਤੇ ਆਧਾਰਤ ਹੈ, ਕਿ ਉਸ ਦੀਆਂ ਇਖ਼ਲਾਕੀ ਕਦਰਾਂ-ਕੀਮਤਾਂ ਕਿੰਨੀਆਂ ਕੁ ਉਚਆਂ ਹਨ, ਕਿ ਕਿਸੇ ਸਮਾਜ ਵਿਚ ਮਾਨਵਤਾ ਦਾ ਕੀ ਮੁੱਲ ਹੈ, ਤਾਂ ਇਸ ਦੀ ਇੱਕੋ ਇੱਕ ਕਸਵਟੀ ਇਹ ਹੋ ਸਕਦੀ ਹੈ ਕਿ ਉਸ ਸਮਾਜ ਵਿਚ ਇਸਤਰੀ ਦਾ ਕੀ ਸਥਾਨ ਹੈ, ਕਿ ਇਸਤਰੀ ਵਲ ਉਸ ਸਮਾਜ ਦਾ ਕੀ ਵਤੀਰਾ ਹੈ । ਇਸਤਰੀ ਬਾਰੇ ਕੋਈ ਵੀ ਸੁਹਿਰਦ ਸਾਹਿਤ ਸਮੁੱਚੇ ਸਮਾਜ ਦੀਆਂ ਕਦਰਾਂ-ਕੀਮਤਾਂ ਉਤੇ ਇਕ ਟਿੱਪਣੀ ਹੋਵੇਗਾ। | ਦੁੱਗਲ ਨੂੰ ਜਿਸ ਵੇਲੇ ਕੁੜੀਆਂ ਦਾ ਕਹਾਣੀਕਾਰ' ਹੋਣ ਦਾ ਖ਼ਿਤਾਬ ਦਿੱਤਾ ਜਾਂਦਾ ਹੈ, ਤਾਂ ਅਸਲ ਵਿਚ ਉਸ ਦੀ ਹਕੀਕਤ ਨੂੰ ਨਹੀਂ ਪੇਸ਼ ਕੀਤਾ ਜਾਂਦਾ, ਸਗੋਂ ਇਸ ਨੂੰ ਰੋਮਾਂਚਿਕ ਧੁੰਦ ਵਿਚ ਲਪੇਟਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ । ਦੁੱਗਲ ਸਮਾਜਕ ਯਥਾਰਥ ਨੂੰ fਚਤਰਦਾ ਹੈ, ਜਿਸ ਦਾ ਔਰਤ ਵੀ ਓਨਾ ਹੀ ਅੰਗ ਹੈ, ਜਿੰਨਾ ਆਦਮੀ, ਭਾਵੇਂ ਸਮਾਜ ਮਰਦ-ਪ੍ਰਧਾਨ ਹੀ ਕਿਉਂ ਨਾ ਹੋਵੇ ।