ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/97

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


________________

ਦਾ ਅੰਸ਼ ਵੱਖ ਕਰ ਕੇ ਫਿਰ ਯਥਾਰਥ ਤਕ ਪਹੁੰਚਣਾ ਪੈਂਦਾ ਹੈ । ਇਸ ਸਾਰੇ ਅਮਲ ਵਿਚ ਲੇਖਕ ਅਤੇ ਪਾਠਕ ਵਿਚਕਾਰ ਭਾਸ਼ਾਈ ਸਾਂਝ ਤੋਂ ਛੁਟ ਸਭਿਆਚਰਕ ਪਿਛੋਕੜ, ਸਭਿਆਚਾਰਕ ਪੱਧਰ ਅਤੇ ਕਿਸੇ ਹੱਦ ਤਕ ਜੀਵਨ ਅਨੁਭਵ ਦੀ ਸਾਂਝ ਵੀ ਜ਼ਰੂਰੀ ਹੈ । ਜੇ ਸਭਿਆਚਾਰਕ ਓਪਰਾਪਣ ਹੋਵੇਗਾ ਜਾਂ ਸਭਿਆਚਾਰਕ ਵਿੱਥ ਹੋਵੇ, ਤਾਂ ਕਲਾਤਮਕ ਬਿੰਬਾਂ ਵਿਚ ਸੰਤ ਬੰਧ ਨੂੰ ਸਮਝਣਾ ਮੁਸ਼ਕਲ ਹੋ ਜਾਵੇਗਾ। ਜੀਵਨ ਅਨੁਭਵ ਦੀ ਸਾਂਝ ਦੀ ਅਣਹੋਂਦ ਵਿਚ ਪਾਠਕ ਲਈ ਲੇਖਕ ਦੀ ਪ੍ਰਮਾਣੀਕਤਾ ਨੂੰ ਮੰਨ ਕੇ ਚਲਣਾ ਪਵੇਗਾ । ਵੈਸੇ ਵੀ, ਲੇਖਕ ਲਈ ਇਹ ਝਾਵਲਾ ਕਾਇਮ ਰੱਖਣਾ ਜ਼ਰੂਰੀ ਹੈ ਕਿ ਜਿਸ ਯਥਾਰਥ ਨੂੰ ਉਹ ਪੇਸ਼ ਕਰ ਰਿਹਾ ਹੈ ਉਸ ਬਾਰੇ ਉਸ ਦਾ ਬੋਧ ਪ੍ਰਮਾਣੀਕ ਹੈ । ਜੇ ਇਹ ਝਾਵਲਾ ਕਾਇਮ ਨਹੀਂ ਰਹਿੰਦਾ ਤਾਂ ਰਚਨਾ ਦੀ ਪੰਸ਼ਕਾਰ ਅਤੇ ਸਮਝ ਵਿਚ ਇਕ ਮੁੱਢਲਾ ਖ਼ਲਾਅ ਰਹਿ ਜਾਂਦਾ ਹੈ, ਜਿਸ ਨੂੰ ਹੋਰ ਕਿਸੇ ਜੁਗਤ ਨਾਲ ਪੁਰਿਆ ਨਹੀਂ ਜਾ ਸਕਦਾ ਅਤੇ ਰਚਨਾ ਯਥਾਰਥ ਦੀ ਪੱਧਰ ਉਤੇ ਵੀ ਅਤੇ ਕਲਾ ਦੀ ਪੱਧਰ ਉਤੇ ਵੀ ਅਸਫਲ ਰਹਿ ਜਾਂਦੀ ਹੈ । ਵਿਸ਼ਾ ਅਤੇ ਵਸਤੂ : ਵਸਤੂ ਦੀ ਪਛਾਣ ਜ਼ਰੂਰੀ ਨਹੀਂ ਵਿਸ਼ੇ ਦੀ ਪਛਾਣ ਵੀ ਹੋਵੇ । ਅਤੇ ਇਹ ਗੱਲ ਦੋਹਾਂ ਪੱਧਰਾਂ ਉਤੇ ਵਾਪਰ ਸਕਦੀ ਹੈ - ਲੇਖਕ ਦੀ ਪੱਧਰ ਉਤੇ ਵੀ ਅਤੇ ਪਾਠਕ ਦੀ ਪੱਧਰ ਉਤੇ ਵੀ । ਰਚਨਾ ਦੀ ਪੱਧਰ ਉਤੇ ਵੀ ਅਤੇ ਰਚਨਾ ਸਮਝਣ ਅਤੇ ਮਾਨਣ ਦੀ ਪੱਧਰ ਉਤੇ ਵੀ । ਕੋਈ ਜ਼ਰੂਰੀ ਨਹੀਂ ਕਿ ਅਸੀਂ ਜ਼ਿੰਦਗੀ ਜਿਉਂਦੇ ਹੋਏ ਇਸ ਦੇ ਅੰਦਰਲੇ ਮੱਤਕ ਨੂੰ ਵੀ ਸਮਝ ਰਹੇ ਹੋਈਏ । ਕੋਈ ਜ਼ਰੂਰੀ ਨਹੀਂ ਕਿ ਲੇਖਕ ਯਥਾਰਥ ਨੂੰ ਪੇਸ਼ ਕਰਦਾ ਹੋਇਆ ਵੀ, ਇਸ ਯਥਾਰਥ ਨੂੰ ਜ਼ੋਰਦਾਰ ਅਤੇ ਮੰਤਕੀ ਢੰਗ ਨਾਲ ਪੇਸ਼ ਕਰਦਾ ਹੋਇਆਂ ਵੀ, ਇਸ ਦੇ ਮੰਤਕ ਨੂੰ ਠੀਕ ਤਰ੍ਹਾਂ ਸਮਝ ਰਿਹਾ ਹੋਵੇ । ਵਿਚਾਰਧਾਰਾ ਅਤੇ ਦ੍ਰਿਸ਼ਟੀਕਨ, ਤੁਅੱਸਬ ਅਤੇ ਮਾਨਸਕ ਉਲਾਰ ਨਾਲ ਮਿਲ ਕੇ ਯਥਾਰਥ ਦੇ ਮੰਤਕ ਨੂੰ ਸਮਝਣ ਦੇ ਰਾਹ ਵਿਚ ਰੁਕਾਵਟ ਬਣ ਸਕਦੇ ਹਨ । ਸਮੁੱਚੀ ਸਾਹਿਤ ਰਚਨਾ ਦਾ ਵਿਸ਼ਾ ਯਥਾਰਥ ਦੇ ਇਸ ਮੰਤਕ ਦਾ ਬੋਧ ਕਰਾਉਣਾ ਹੈ । ਇਹ ਵਿਸ਼ੇ ਦੀ ਇਕ ਪੱਧਰ ਹੈ । ਜੇ ਲੇਖਕ ਦਾ ਦ੍ਰਿਸ਼ਟੀਕੋਨ ਅਤੇ ਵਿਚਾਰਧਾਰਾ ਇਸ ਮੰਤਕ ਨੂੰ ਸਮਝਣ/ਮਹਿਸੂਸਣ ਅਤੇ ਪੇਸ਼ ਕਰਨ ਵਿਚ ਰੁਕਾਵਟ ਬਣੀ ਹੈ, ਤਾਂ ਉਹ ਲੇਖਕ ਐਸਾ ਸਾਹਿਤ ਨਹੀਂ ਰਚ ਸਕਦਾ ਜਿਹੜਾ ਕਲਾ ਦੇ ਖ਼ਾਨੇ ਵਿਚ ਆ ਸਕੇ । ਇਸ ਮੰਤਕ ਦਾ ਬੋਧ ਕਿਉ ਕਰਾਉਣਾ ਹੈ ਅਤੇ ਕਿਹੜਾ ਕਰਮ ਪੈਦਾ ਕਰਨ ਲਈ ਕਰਾਉਣਾ ਹੈ - ਇਹ ਵਿਸ਼ੇ ਦੀ ਦੂਜੀ ਪੱਧਰ ਹੈ । ਇਸ ਪੱਧਰ ਉਤੇ ਪਾਠਕ ਅਤੇ ਲੇਖਕ ਦਾ ਇਕਸੁਰ ਹੋਣਾ ਕੋਈ ਜ਼ਰੂਰੀ ਨਹੀਂ। ਇਸ ਇਕਸੁਰਤਾ ਦੇ ਨਾ ਹੋਣ ਦੇ ਬਾਵਜੂਦ ਵੀ ਰਚਨਾ ਦੀ ਕਲਾ ਦੇ ਪੱਖ ਕਦਰ ਕਾਇਮ ਰਹਿ ਸਕਦੀ ਹੈ, ਕਲਾ ਨੂੰ