ਪੰਨਾ:Alochana Magazine November 1958.pdf/62

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


Regd. No. P. 163 The ‘ALOCHANA’ ਆਲੋਚਨਾ ਸੰਬੰਧੀ ਸੂਚਨਾਵਾਂ ੧. “ਆਲੋਚਨਾ ਨੂੰ ਜੂਨ, ੫੮ ਤੋਂ ਮਾਸਕ ਪੱਤਰ ਬਣਾ ਦਿਤਾ ਗਇਆ ਹੈ । ਇਹ ਹਰ ਮਹੀਨੇ ਦੀ ਪਹਿਲੀ ਤਾਰੀਖ ਤੇ ਪਰਕਾਸ਼ਿਤ ਹੋ ਕੇ ਸਭ ਪ੍ਰੇਮੀਆਂ ਦੇ ਹੱਥ ਵਿਚ ਪਹੁੰਚ ਜਾਂਦਾ ਹੈ । ਪ੍ਰੇਮੀ-ਜਨ ਸੰਭਾਲ ਕਰ ਲਇਆ ਕਰਨ । , 1 :-ਆਲੋਚਨਾ ਕਿਸੇ ਨੂੰ ਨਮੂਨੇ ਵਜੋਂ ਨਹੀਂ ਭੇਜਿਆ ਜਾਂਦਾ | ਚੰਦਾ ਇਕ ਪਰਚੇ ਲਈ ਪੰਜਾਹ ਨਵੇਂ ਪੈਸੇ (ਭਾਰਤ ਤੋਂ ਬਾਹਰ ਭੇਜਣ ਲਈ ੭੫ ਨ: ੫:) 3 ਸਾਲ ਲਈ ਪੰਜ ਰੁਪਏ (ਭਾਰਤ ਤੋਂ ਬਾਹਰ ਭੇਜਣ ਲਈ ਅੱਠ ਰੁਪਏ) ਪੇਸ਼ਗੀ ਆਉਣੇ ਜ਼ਰੂਰੀ ਹਨ । ਆਲੋਚਨ। ਵੀ. ਪੀ. ਪੀ. ਦੁਆਰਾ ਵੀ ਨਹੀਂ ਭੇਜਿਆ ਜਾਂਦਾ। 3 ਆਲੋਚਨਾ ਵਿਚ ਕੇਵਲ ਸਾਹਿੱਤਿਕ ਖੋਜ ਤੇ ਪੜਚੋਲ ਦੇ ਲੇਖ ਹੀ ਛਾਪੇ ਜਾਂਦੇ ਹਨ, ਜਾਂ ਪੰਜਾਬੀ ਵਿਚ ਛਪੀਆਂ ਪੁਸਤਕਾਂ ਦੇ ਰੀਵੀਊ । 5. ਆਲੋਚਨਾ ਵਿਚ ਛਪੇ ਹਰ ਲੇਖ ਦੇ ਲਿਖਾਰੀ ਨੂੰ ੧੦ ਰੁਪਏ ਪ੍ਰਤੀ ਹਜ਼ਾਰ ਸ਼ਬਦ (ਵਧ ਤੋਂ ਵਧ ੩੦ ਰੁਪਏ ਪ੍ਰਤੀ ਲੇਖ) ਨਜ਼ਰਾਨੇ ਵਜੋਂ ਦਿੱਤੇ ਜਾਂਦੇ ਹਨ ਤੇ ਨਾਲੇ ਉਸ ਦੇ ਲੇਖ ਦੀਆਂ ਪੰਜ ਕਾਪੀਆਂ ਵੀ ਭੇਜੀਆਂ ਜਾਂਦੀਆਂ ਹਨ । . ਆਲੋਚਨਾ ਦੇ ਕਿਸੇ ਅੰਕ ਦੇ ਛਪਣ ਤੋਂ ਘਟ ਤੋਂ ਘਟ ਇਕ ਮਹੀਨਾ ਪਹਿਲਾ ਉਸ ਅੰਕ ਲਈ ਲੇਖ ਪਹੁੰਚ ਜਾਣੇ ਜ਼ਰੂਰੀ ਹਨ । ੬. ਨਾ-ਪਰਵਾਨ ਹੋਇਆ ਲੇਖ ਮੰਗਣ ਤੇ ਵਾਪਸ ਕਰ ਦਿੱਤਾ ਜਾਂਦਾ ਹੈ । 9. ਹਰ ਲੇਖ ਸਾਫ਼, ਸ਼ੁੱਧ ਤੇ ਕਾਗਜ਼ ਦੇ ਇਕ ਪਾਸੇ ਲਿਖਿਆ ਹੋਣਾ ਚਾਹੀਦਾ ਹੈ । ਪਦ-ਜੋੜ ਵੀ ਪ੍ਰਵਾਣਤ ਨੇਮਾਂ ਅਨੁਸਾਰ ਹੋਣੇ ਚਾਹੀਦੇ ਹਨ । ਏਜੰਸੀ ਪਰਚੂਨ ਨਿਰਖ ਤੇ ੩੩% ਕਮਿਸ਼ਨ ਤੇ ਦਿੱਤੀ ਜਾਂਦੀ ਹੈ । ਏਜੰਟ ਸਾਹਿਬਾਨ ਨੂੰ ਚਾਹੀਦਾ ਹੈ ਕਿ ਜਿੰਨੇ ਪਰਚਿਆਂ ਦੀ ਲੋੜ ਹੋਵੇ ਉਤਨਿਆਂ ਪਰਚਿਆਂ ਦੀ ਕੀਮਤ ਪੇਸ਼ਗੀ ਭੇਜਣ | ਦਸ ਪਰਚਿਆਂ ਤੋਂ ਘਟ ਲਈ ਕਮਿਸ਼ਨ ੨੫% ਹੈ । ਆਲੋਚਨਾ ਵਿਚ ਇਸ਼ਤਿਹਾਰ ਵੀ ਦਿੱਤੇ ਜਾ ਸਕਦੇ ਹਨ । ਨਿਰਖ ਲਿਖਾ ਪੜੀ ਕਰਕੇ ਨਿਯਤ ਕੀਤੇ ਜਾਣ |