ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/10

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

੧੦

ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥੪॥੩॥ ਰਾਗੁ ਗੂਜਰੀ ਮਹਲਾ ੪ ॥ ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥ ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥ ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ ਜਿਨ ਹਰਿ ਜਨ ਸਤਿਗੁਰ ਸੰਗਿਤ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧਨੁ ਧੰਨੁ ਸਤਸੰਗਿਤ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥ ਰਾਗੁ ਗੂਜਰੀ ਮਹਲਾ ੫ ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥ ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥

ਰਾਗੁ ਆਸਾ ਮਹਲਾ ੪ ਸੋ ਪੁਰਖੁ

ੴ ਸਤਿਗੁਰ ਪ੍ਰਸਾਦਿ ॥ ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ