ਪੰਨਾ:Guru Granth Sahib Ji.pdf/1020

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਦੋਜਕਿ ਪਾਏ ਸਿਰਜਣਹਾਰੈ ਲੇਖਾ ਮੰਗੇ ਬਾਣੀਆ ॥੨॥ ਸੰਗਿ ਨ ਕੋਈ ਭਈਆ ਬੇਬਾ ॥ ਮਾਲੁ ਜੋਬਨੁ ਕਿ ਧਨੁ ਛੋਡਿ ਵਦੇਸਾ ॥ ਕਰਣ ਕਰੀਮ ਨ ਜਾਤੋ ਕਰਤਾ ਤਿਲ ਪੀੜੇ ਜਿਉ ਘਾਣੀਆ ॥੩॥ ਖੁਸਿ ਖੁਸਿ ਲੈਦਾ ਹੋ ਵਸਤੁ ਪਰਾਈ ॥ ਵੇਖੈ ਸੁਣੇ ਤੇਰੈ ਨਾਲਿ ਖੁਦਾਈ ॥ ਦੁਨੀਆ ਲਬਿ ਪਇਆ ਖਾਤ ਅੰਦਰਿ ਅਗਲੀ ਗਲ ਨ ਤੋਂ ਜਾਣੀਆ ॥੪॥ ਜਮਿ ਜਮਿ ਮਰੈ ਮਰੈ ਫਿਰਿ ਜੰਮੈ ॥ ਬਹੁਤੁ ਸਜਾਇ ਪਇਆ ਦੇਸਿ ਲੰਮੈ ॥ ਜਿਨਿ ਕੀਤਾ ਤਿਸੈ ॥ ॥ ਨ ਜਾਣੀ ਅੰਧਾ ਤਾ ਦੁਖੁ ਸਹੈ ਪਰਾਣੀਆ ॥੫॥ ਖਾਲਕ ਥਾਵਹੁ ਭੁਲਾ ਮੁਠਾ ॥ ਦੁਨੀਆ ਖੇਲੁ ਬੁਰਾ ਰੁਠ ਤੁਠਾ ॥ ਸਿਦਕੁ ਸਬੂਰੀ ਸੰਤੁ ਨ ਮਿਲਿਓ ਵਤੈ ਆਪਣ ਭਾਣੀਆ ॥੬॥ ਮਉਲਾ ਖੇਲ ਕਰੇ ਸਭਿ ਆਪੇ ॥ ਇਕਿ ਕਢੇ ਇਕਿ ਲਹਰਿ ਵਿਆਪੇ ॥ ਜਿਉ ਨਚਾਏ ਤਿਉ ਤਿਉ ਨਚਨਿ ਸਿਰਿ ਸਿਰਿ ਕਿਰਤ ਵਿਹਾਣੀਆ ॥ ੭॥ ਮਿਹਰ ਕਰੇ ਤਾ ਖਸਮੁ ਧਿਆਈ ॥ ਸੰਤਾ ਸੰਗਤਿ ਨਰਕਿ ਨ ਪਾਈ ॥ ਅੰਮ੍ਰਿਤ ਨਾਮ ਦਾਨੁ ਨਾਨਕ ਕਉ ਕਿ ਗੁਣ ਗੀਤਾ ਨਿਰਵਖਾਣੀਆ ॥੮॥੨॥੮॥੧੨॥੨੦llo ਮਾਰੂ ਸੋਲਹੇ ਮਹਲਾ ੧ ੴ ਸਤਿਗੁਰ ਪ੍ਰਸਾਦਿ॥ ਦੇ ਸਾਚਾ ਸਚੁ ਸੋਈ ਅਵਰੁ ਨ ਕੋਈ ॥ ਜਿਨਿ ਸਿਰਜੀ ਤਿਨ ਹੀ ਫੁਨਿ ਗੋਈ ॥ ਜਿਉ ਭਾਵੈ ਤਿਉ ਰਾਖਹੁ ਰਹਣਾ ਤੇ • ਤੁਮ ਸਿਉ ਕਿਆ ਮੁਕਰਾਈ ਹੇ ॥੧॥ ਆਪਿ ਉਪਾਏ ਆਪਿ ਖਪਾਏ ॥ ਆਪੇ ਸਿਰਿ ਸਿਰਿ ਧੰਧੈ ਲਾਏ ॥ ਆਪੇ ਵੀਚਾਰੀ ਗੁਣਕਾਰੀ ਆਪੇ ਮਾਰਗਿ ਲਾਈ ਹੇ ॥੨॥ ਆਪੇ ਦਾਨਾ ਆਪੇ ਬੀਨਾ ॥ ਆਪੇ ਆਪੁ ਉਪਾਇ ਪਤੀਨਾ ॥ ਆਪੇ ਪਉਣੁ ਪਾਣੀ ਬੈਸੰਤਰੁ ਆਪੇ ਮੇਲਿ ਮਿਲਾਈ ਹੇ ॥੩॥ ਆਪੇ ਸਸਿ ਸੂਰਾ ਪੂਰੋ ਪੂਰਾ ॥ ਆਪੇ ਗਿਆਨਿ ॥ ਧਿਆਨਿ ਗੁਰੁ ਸੂਰਾ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੇ ਸਿਉ ਲਿਵ ਲਾਈ ਹੇ ॥੪॥ ਆਪੇ ਪੁਰਖੁ ਆਪੇ ਹੀ ਨੂੰ ਨਾਰੀ ॥ ਆਪੇ ਪਾਸਾ ਆਪੇ ਸਾਰੀ ॥ ਆਪੇ ਪਿੜ ਬਾਧੀ ਜਗੁ ਖੇਲੈ ਆਪੇ ਕੀਮਤਿ ਪਾਈ ਹੇ ॥੫॥ ਆਪੇ ਭਵਰੁ ਨ ਦੀ ਫੁਲੁ ਫਲੁ ਤਰਵਰੁ ॥ ਆਪੇ ਜਲ ਥਲੁ ਸਾਗਰੁ ਸਰਵਰੁ ॥ ਆਪੇ ਮਛੁ ਕਛੁ ਕਰਣੀਕਰੁ ਤੇਰਾ ਰੂਪੁ ਨ ਲਖਣਾ ਉੱਕ ਕਿ ਜਾਈ ਹੇ ॥੬॥ ਆਪੇ ਦਿਨਸੁ ਆਪੇ ਹੀ ਰੈਣੀ ॥ ਆਪਿ ਪਤੀਜੈ ਗੁਰ ਕੀ ਬੈਣੀ ॥ ਆਦਿ ਜੁਗਾਦਿ ਅਨਾਹਦਿ ਕਿ ਕਿ ਅਨਦਿਨੁ ਘਟਿ ਘਟਿ ਸਬਦੁ ਰਜਾਈ ਹੇ ॥੭॥ ਆਪੇ ਰਤਨੁ ਅਨੂਪੁ ਅਮੋਲੋ ॥ ਆਪੇ ਪਰਖੇ ਪੂਰਾ ਤੋਲੋ ॥