੧੦੨੯
ਸਾਧੂ ਸਰਣਿ ਤੁਮਾਰੀ॥ ਕਰਿ ਕਿਰਪਾ ਪ੍ਰਭਿ ਪਾਰਿ ਉਤਾਰੀ॥ ਅਗਨਿ ਪਾਣੀ ਸਾਗਰੁ ਅਤਿ ਗਹਰਾ ਗੁਰੁ ਸਤਿਗੁਰੁ ਪਾਰਿ ਉਤਾਰਾ ਹੇ॥੨॥ ਮਨਮੁਖ ਅੰਧੁਲੇ ਸੋਝੀ ਨਾਹੀ॥ ਆਵਹਿ ਜਾਹਿ ਮਰਹਿ ਮਰਿ ਜਾਹੀ॥ ਪੂਰਬਿ ਲਿਖਿਆ ਲੇਖੁ ਨ ਮਿਟਈ ਜਮ ਦਰਿ ਅੰਧੁ ਖੁਆਰਾ ਹੇ॥੩॥ ਇਕਿ ਆਵਹਿ ਜਾਵਹਿ ਘਰਿ ਵਾਸੁ ਨ ਪਾਵਹਿ॥ ਕਿਰਤ ਕੇ ਬਾਧੇ ਪਾਪ ਕਮਾਵਹਿ॥ ਅੰਧੁਲੇ ਸੋਝੀ ਬੂਝ ਨ ਕਾਈ ਲੋਭੁ ਬੁਰਾ ਅਹੰਕਾਰਾ ਹੇ॥੪॥ ਪਿਰ ਬਿਨੁ ਕਿਆ ਤਿਸੁ ਧਨ ਸੀਗਾਰਾ॥ ਪਰ ਪਿਰ ਰਾਤੀ ਖਸਮੁ ਵਿਸਾਰਾ॥ ਜਿਉ ਬੇਸੁਆ ਪੂਤ ਬਾਪੁ ਕੋ ਕਹੀਐ ਤਿਉ ਫੋਕਟ ਕਾਰ ਵਿਕਾਰਾ ਹੇ॥੫॥ ਪ੍ਰੇਤ ਪਿੰਜਰ ਮਹਿ ਦੂਖ ਘਨੇਰੇ॥ ਨਰਕਿ ਪਚਹਿ ਅਗਿਆਨ ਅੰਧੇਰੇ॥ ਧਰਮ ਰਾਇ ਕੀ ਬਾਕੀ ਲੀਜੈ ਜਿਨਿ ਹਰਿ ਕਾ ਨਾਮੁ ਵਿਸਾਰਾ ਹੇ॥੬॥ ਸੂਰਜੁ ਤਪੈ ਅਗਨਿ ਬਿਖੁ ਝਾਲਾ॥ ਅਪਤੁ ਪਸੂ ਮਨਮੁਖੁ ਬੇਤਾਲਾ॥ ਆਸਾ ਮਨਸਾ ਕੂੜੁ ਕਮਾਵਹਿ ਰੋਗੁ ਬੁਰਾ ਬੁਰਿਆਰਾ ਹੇ॥੭॥ ਮਸਤਕਿ ਭਾਰੁ ਕਲਰ ਸਿਰਿ ਭਾਰਾ॥ ਕਿਉ ਕਰਿ ਭਵਜਲੁ ਲੰਘਸਿ ਪਾਰਾ॥ ਸਤਿਗੁਰੁ ਬੋਹਿਥੁ ਆਦਿ ਜੁਗਾਦੀ ਰਾਮ ਨਾਮਿ ਨਿਸਤਾਰਾ ਹੇ॥੮॥ ਪੁਤ੍ਰ ਕਲਤ੍ਰ ਜਗਿ ਹੇਤੁ ਪਿਆਰਾ॥ ਮਾਇਆ ਮੋਹੁ ਪਸਰਿਆ ਪਾਸਾਰਾ॥ ਜਮ ਕੇ ਫਾਹੇ ਸਤਿਗੁਰਿ ਤੋੜੇ ਗੁਰਮੁਖਿ ਤਤੁ ਬੀਚਾਰਾ ਹੇ॥੯॥ ਕੂੜਿ ਮੁਠੀ ਚਾਲੈ ਬਹੁ ਰਾਹੀ॥ ਮਨਮੁਖੁ ਦਾਝੈ ਪੜਿ ਪੜਿ ਭਾਹੀ॥ ਅੰਮ੍ਰਿਤ ਨਾਮੁ ਗੁਰੂ ਵਡ ਦਾਣਾ ਨਾਮੁ ਜਪਹੁ ਸੁਖ ਸਾਰਾ ਹੇ॥੧੦॥ ਸਤਿਗੁਰੁ ਤੁਠਾ ਸਚੁ ਦ੍ਰਿੜਾਏ॥ ਸਭਿ ਦੁਖ ਮੇਟੇ ਮਾਰਗਿ ਪਾਏ॥ ਕੰਡਾ ਪਾਇ ਨ ਗਡਈ ਮੂਲੇ ਜਿਸੁ ਸਤਿਗੁਰੁ ਰਾਖਣਹਾਰਾ ਹੇ॥੧੧॥ ਖੇਹੂ ਖੇਹ ਰਲੈ ਤਨੁ ਛੀਜੈ॥ ਮਨਮੁਖੁ ਪਾਥਰੁ ਸੈਲੁ ਨ ਭੀਜੈ॥ ਕਰਣ ਪਲਾਵ ਕਰੇ ਬਹੁਤੇਰੇ ਨਰਕਿ ਸੁਰਗਿ ਅਵਤਾਰਾ ਹੇ॥੧੨॥ ਮਾਇਆ ਬਿਖੁ ਭੁਇਅੰਗਮ ਨਾਲੇ॥ ਇਨਿ ਦੁਬਿਧਾ ਘਰ ਬਹੁਤੇ ਗਾਲੇ॥ ਸਤਿਗੁਰ ਬਾਝਹੁ ਪ੍ਰੀਤਿ ਨ ਉਪਜੈ ਭਗਤਿ ਰਤੇ ਪਤੀਆਰਾ ਹੇ॥੧੩॥ ਸਾਕਤ ਮਾਇਆ ਕਉ ਬਹੁ ਧਾਵਹਿ॥ ਨਾਮੁ ਵਿਸਾਰਿ ਕਹਾ ਸੁਖੁ ਪਾਵਹਿ॥ ਤ੍ਰਿਹੁ ਗੁਣ ਅੰਤਰਿ ਖਪਹਿ ਖਪਾਵਹਿ ਨਾਹੀ ਪਾਰਿ ਉਤਾਰਾ ਹੇ॥੧੪॥ ਕੂਕਰ ਸੂਕਰ ਕਹੀਅਹਿ ਕੂੜਿਆਰਾ॥ ਭਉਕਿ ਮਰਹਿ ਭਉ ਭਉ ਭਉ ਹਾਰਾ॥ ਮਨਿ ਤਨਿ ਝੂਠੇ ਕੂੜੁ ਕਮਾਵਹਿ ਦੁਰਮਤਿ ਦਰਗਹ ਹਾਰਾ ਹੇ॥੧੫॥ ਸਤਿਗੁਰੁ ਮਿਲੈ ਤ ਮਨੂਆ ਟੇਕੈ॥ ਰਾਮ ਨਾਮੁ ਦੇ ਸਰਣਿ ਪਰੇਕੈ॥ ਹਰਿ ਧਨੁ ਨਾਮੁ ਅਮੋਲਕੁ ਦੇਵੈ ਹਰਿ ਜਸੁ ਦਰਗਹ ਪਿਆਰਾ ਹੇ॥੧੬॥