ਪੰਨਾ:Guru Granth Sahib Ji.pdf/1064

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਆਏ ॥ ਜਿਸੁ ਭਾਣਾ ਭਾਵੈ ਸੋ ਤੁਝਹਿ ਸਮਾਏ ॥ ਭਾਣੇ ਵਿਚਿ ਵਡੀ ਵਡਿਆਈ ਭਾਣਾ ਕਿਸਹਿ ਕਰਾਇਦਾ ॥੩॥ ਕੇ ਜਾ ਤਿਸੁ ਭਾਵੈ ਤਾ ਗੁਰੂ ਮਿਲਾਏ ॥ ਗੁਰਮੁਖਿ ਨਾਮੁ ਪਦਾਰਥੁ ਪਾਏ ॥ ਤੁਧੁ ਆਪਣੈ ਭਾਣੈ ਸਭ ਸ਼ਟਿ ਉਪਾਈ ਕਿ ਕਿ ਜਿਸ ਨੋ ਭਾਣਾ ਦੇਹਿ ਤਿਸੁ ਭਾਇਦਾ ॥੪॥ ਮਨਮੁਖੁ ਅੰਧੁ ਕਰੇ ਚਤੁਰਾਈ ॥ ਭਾਣਾ ਨ ਮੰਨੇ ਬਹੁਤੁ ਦੁਖੁ ਪਾਈ ॥ ਪੰਨੇ ਤੇ ਭਰਮੇ ਭੂਲਾ ਆਵੈ ਜਾਏ ਘਰੁ ਮਹਲੁ ਨ ਕਬਹੁ ਪਾਇਦਾ ॥੫॥ ਸਤਿਗੁਰੁ ਮੇਲੇ ਦੇ ਵਡਿਆਈ ॥ ਸਤਿਗੁਰ ਕੀ ਸੇਵਾ ਤੇ ਦੇ ਧੁਰਿ ਫੁਰਮਾਈ ॥ ਸਤਿਗੁਰ ਸੇਵੇ ਤਾ ਨਾਮੁ ਪਾਏ ਨਾਮੇ ਹੀ ਸੁਖੁ ਪਾਇਦਾ ॥੬॥ ਸਭ ਨਾਵਹੁ ਉਪਜੈ ਨਾਵਹੁ ਛੀਜੈ ॥ ਗੁਰ ਕਿਰਪਾ ਤੇ ਮਨੁ ਤਨੁ ਭੀਜੈ ॥ ਰਸਨਾ ਨਾਮੁ ਧਿਆਏ ਰਸਿ ਭੀਜੈ ਰਸ ਹੀ ਤੇ ਰਸੁ ਪਾਇਦਾ ॥੭ll ਮਹਲੇ ਅੰਦਰਿ ਮਹਲੁ ਕੋ ਪਾਏ ॥ ਗੁਰ ਕੈ ਸਬਦਿ ਸਚਿ ਚਿਤੁ ਲਾਏ ॥ ਜਿਸ ਨੋ ਸਚੁ ਦੇਇ ਸੋਈ ਸਚੁ ਪਾਏ ਸਚੇ ਸਚਿ . ਮਿਲਾਇਦਾ ॥੮il ਨਾਮੁ ਵਿਸਾਰਿ ਮਨਿ ਤਨਿ ਦੁਖੁ ਪਾਇਆ ॥ ਮਾਇਆ ਮੋਹੁ ਸਭੁ ਰੋਗੁ ਕਮਾਇਆ ॥ ਬਿਨੁ ਨਾਵੈ ॥ ਕਿ ਮਨੁ ਤਨੁ ਹੈ ਕੁਸਟੀ ਨਰਕੇ ਵਾਸਾ ਪਾਇਦਾ ॥੯॥ ਨਾਮਿ ਰਤੇ ਤਿਨ ਨਿਰਮਲ ਦੇਹਾ ॥ ਨਿਰਮਲ ਹੰਸਾ ਸਦਾ ਸੁਖੁ ਹੈ ਨੂੰ ਨੇਹਾ ॥ ਨਾਮੁ ਸਲਾਹਿ ਸਦਾ ਸੁਖੁ ਪਾਇਆ ਨਿਜ ਘਰਿ ਵਾਸਾ ਪਾਇਦਾ ॥੧੦॥ ਸਭੁ ਕੋ ਵਣਜੁ ਕਰੇ ਵਾਪਾਰਾ ॥ ਦੀ ਵਿਣੁ ਨਾਵੈ ਸਭੁ ਕੋਟਾ ਸੰਸਾਰਾ ॥ਨਾਗੋ ਆਇਆ ਨਾਗੋ ਜਾਸੀ ਵਿਣੁ ਨਾਵੈ ਦੁਖੁ ਪਾਇਦਾ ॥੧੧॥ ਜਿਸ ਨੋ ਨਾਮੁ ਕਿ ਦੇਇ ਸੋ ਪਾਏ ॥ ਗੁਰ ਕੈ ਸਬਦਿ ਹਰਿ ਮੰਨਿ ਵਸਾਏ ॥ ਗੁਰ ਕਿਰਪਾ ਤੇ ਨਾਮੁ ਵਸਿਆ ਘਟ ਅੰਤਰਿ ਨਾਮੋ ਨਾਮ ਤੇ ਦਾ ਧਿਆਇਦਾ ॥੧੨॥ ਨਾਵੈ ਨੋ ਲੋਚੈ ਜੇਤੀ ਸਭ ਆਈ ॥ ਨਾਉ ਤਿਨਾ ਮਿਲੈ ਧੁਰਿ ਪੁਰਬਿ ਕਮਾਈ ॥ ਜਿਨੀ ਨਾਉ ॥ ਪਾਇਆ ਸੇ ਵਡਭਾਗੀ ਗੁਰ ਕੈ ਸਬਦਿ ਮਿਲਾਇਦਾ ॥੧੩॥ ਕਾਇਆ ਕੋਟੁ ਅਤਿ ਅਪਾਰਾ ॥ ਤਿਸੁ ਵਿਚਿ ਬਹਿ ਪ੍ਰਭੁ ਕਰੇ ਵੀਚਾਰਾ ॥ ਸਚਾ ਨਿਆਉ ਸਚੈ ਵਾਪਾਰਾ ਨਿਹਚਲੁ ਵਾਸਾ ਪਾਇਦਾ ॥੧੪॥ ਅੰਤਰ ਘਰ ਬੰਕੇ ਥਾਨੁ ਕਿ ਸੁਹਾਇਆ ॥ ਗੁਰਮੁਖਿ ਵਿਰਲੇ ਕਿਨੈ ਥਾਨੁ ਪਾਇਆ ॥ ਇਤੁ ਸਾਥਿ ਨਿਬਹੈ ਸਾਲਾਹੇ ਸਚੇ ਹਰਿ ਸਚਾ ਮੰਨਿ ਕ ਵਸਾਇਦਾ ॥੧੫॥ ਮੇਰੈ ਕਰਤੈ ਇਕ ਬਣਤ ਬਣਾਈ ॥ ਇਸੁ ਦੇਹੀ ਵਿਚਿ ਸਭ ਵਥੁ ਪਾਈ ॥ ਨਾਨਕ ਨਾਮੁ ਦੀਓ ਕਿ ਵਣਜਹਿ ਰੰਗਿ ਰਾਤੇ ਗੁਰਮੁਖਿ ਕੋ ਨਾਮੁ ਪਾਇਦਾ ॥੧੬॥੬॥੨੦ll ਮਾਰੂ ਮਹਲਾ ੩ ॥ ਕਾਇਆ ਕੰਚਨੁ ਸਬਦੁ ਕਿ ਦੀ ਵੀਚਾਰਾ ॥ ਤਿਥੈ ਹਰਿ ਵਸੈ ਜਿਸ ਦਾ ਅੰਤੁ ਨ ਪਾਰਾਵਾਰਾ ॥ ਅਨਦਿਨੁ ਹਰਿ ਸੇਵਿਹੁ ਸਚੀ ਬਾਣੀ ਹਰਿ ਜੀਉ ਕੇ