ਪੰਨਾ:Guru Granth Sahib Ji.pdf/1095

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਉਧਰਣ॥ ਤੁਧੁ ਥਾਪੇ ਚਾਰੇ ਜੁਗ ਤੂ ਕਰਤਾ ਸਗਲ ਧਰਣ॥ਤੁਧੁ ਆਵਣ ਜਾਣਾ ਕੀਆ ਤੁਧੁ ਲੇਪੁ ਨ ਲਗੈ ਤ੍ਰਿਣ॥ ਕਿ ਜਿਸੁ ਹੋਵਹਿ ਆਪਿ ਦਇਆਲੁ ਤਿਸੁ ਲਾਵਹਿ ਸਤਿਗੁਰ ਚਰਣ ॥ ਤੂ ਹੋਰਤੁ ਉਪਾਇ ਨ ਲਭਹੀ ਅਬਿਨਾਸੀ ਗ੍ਰਿਟਿ ਕਰਣ ॥੨॥ ਡਖਣੇ ਮ: ੫ ॥ ਜੇ ਤੂ ਵਹਿ ਅੰਝਣੇ ਹਭ ਧਰਤਿ ਸੁਹਾਵੀ ਹੋਇ ॥ ਕਸੁ ਕੰਤੈ ਬਾਹਰੀ ਤੇ ਮੈਡੀ ਵਾਤ ਨ ਪੁਛੈ ਕੋਇ ॥੧॥ ਮਃ ੫ ॥ ਹਭੇ ਟੋਲ ਸੁਹਾਵਣੇ ਸਹੁ ਬੈਠਾ ਅੰਝਣੁ ਮਲਿ ॥ਹੀ ਨ ਵੰਵੈ ਬਿਰਥੜਾ ਜੋ ਘਰਿ ਆਵੈ ਚਲਿ ॥੨॥ ਮਃ ੫ ॥ ਸੇਜ ਵਿਛਾਈ ਕੰਤ ਕੁ ਕੀਆ ਹਭੁ ਸੀਗਾਰੁ ॥ ਇਤੀ ਮੰਝਿ ਨ ਸਮਾਵਈ ਜੇ ਗਲਿ ਪਹਿ ਹਾਰੁ ॥੩॥ ਪਉੜੀ ॥ ਤੁ ਪਾਰਬ੍ਰਹਮੁ ਪਰਮੇਸਰੁ ਜੋਨਿ ਨ ਆਵਹੀ ॥ ਤੁ ਹੁਕਮੀ ਸਾਜਹਿ ਟਿ ਨ ਸਾਜਿ ਸਮਾਵਹੀ ॥ ਤੇਰਾ ਰੂਪੁ ਨ ਜਾਈ ਲਖਿਆ ਕਿਉ ਤੁਝਹਿ ਧਿਆਵਹੀ ॥ ਤੂ ਸਭ ਮਹਿ ਵਰਤਹਿ ਆਪਿ ਕੁਦਰਤ ਦੇਖਾਵਹੀ ॥ ਤੇਰੀ ਭਗਤਿ ਭਰੇ ਭੰਡਾਰ ਤੋਟਿ ਨ ਆਵਹੀ ॥ ਏਹਿ ਰਤਨ ਜਵੇਹਰ ਲਾਲ ਕੀਮ ਨ ਪਾਵਹੀ ॥ ਜਿਸੁ . ਕਿ ਹੋਵਹਿ ਆਪਿ ਦਇਆਲੁ ਤਿਸੁ ਸਤਿਗੁਰ ਸੇਵਾ ਲਾਵਹੀ ॥ ਤਿਸੁ ਕਦੇ ਨ ਆਵੈ ਤੋਟਿ ਜੋ ਹਰਿ ਗੁਣ ਗਾਵਹੀ ॥੩॥ ਚ ਕਿ ਡਖਣੇ ਮ: ੫॥ ਜਾ ਮ ਪਸੀ ਹਠ ਮੈ ਪਿਰੀ ਮਹਿਜੈ ਨਾਲਿ॥ ਹਭੇ ਡਖ ਉਲਾਹਿਅਮ ਨਾਨਕ ਨਦਰਿ ਨਿਹਾਲਿ ॥੧॥ ਦੀ ਮਃ ੫ ॥ ਨਾਨਕ ਬੈਠਾ ਭਖੇ ਵਾਉ ਲੰਮੇ ਸੇਵਹਿ ਦਰੁ ਖੜਾ ॥ ਪਿਰੀਏ ਤੂ ਜਾਣੁ ਮਹਿਜਾ ਸਾਉ ਜੋਈ ਸਾਈ ਮੁਹੁ ਖੜਾ ॥੨॥ ਮਃ ੫ ॥ ਕਿਆ ਗਾਲਾਇਓ ਭੂਛ ਪਰ ਵੇਲਿ ਨ ਜੋਹੇ ਕੰਤ ਤੂ ॥ ਨਾਨਕ ਫੁਲਾ ਸੰਦੀ ਵਾੜਿ ਖਿੜਿਆ ਹਭੁ ॥ ਸੰਸਾਰੁ ਜਿਉ ॥੩॥ ਪਉੜੀ ॥ ਸੁਘੜੁ ਸੁਜਾਣੁ ਸਰੂਪੁ ਤੂ ਸਭ ਮਹਿ ਵਰਤੰਤਾ ॥ ਤੂ ਆਪੇ ਠਾਕੁਰੁ ਸੇਵਕੋ ਆਪੇ ਪੂਜੰਤਾ ॥ਦਾਨਾ ਬੀਨਾ ਆਪਿ ਤੂ ਆਪੇ ਸਤਵੰਤਾ ॥ਜਤੀ ਸਤੀ ਪ੍ਰਭੁ ਨਿਰਮਲਾ ਮੇਰੇ ਹਰਿ ਭਗਵੰਤਾ ॥ ਸਭੁ ਬ੍ਰਹਮ ਨੇ ਪਸਾਰੁ ਪਸਾਰਿਓ ਆਪੇ ਖੇਲੰਤਾ ॥ ਇਹੁ ਆਵਾ ਗਵਣੁ ਰਚਾਇਓ ਕਰਿ ਚੋਜ ਦੇਖੰਤਾ ॥ ਤਿਸੁ ਬਾਹੁੜਿ ਗਰਭਿ ਨ ਪਾਵਹੀ ਜਿਸੁ ਦੇਵਹਿ ਗੁਰ ਮੰਤਾ ॥ ਜਿਉ ਆਪਿ ਚਲਾਵਹਿ ਤਿਉ ਚਲਦੇ ਕਿਛੁ ਵਸਿ ਨ ਜੰਤਾ ॥੪॥ ਡਖਣੇ , ਕਿ ਮਃ ੫ ॥ ਕੁਰੀਏ ਕੁਰੀਏ ਵੈਦਿਆ ਤਲਿ ਗਾੜਾ ਮਹਰੇਰੁ ॥ ਵੇਖੇ ਛਿਟੜਿ ਥੀਵਦੋ ਜਾਮਿ ਖਿਸੰਦੋ ਪੇਰੁ ॥੧॥ ਮੈਕ ਮ ੫ ॥ ਸਚੁ ਜਾਣੈ ਕਚੁ ਵੈਦਿਓ ਤੂ ਆਘੂ ਆਘੇ ਸਲਵੇ ॥ਨਾਨਕ ਆਤਸੜੀ ਮੰਝਿ ਨੈਣੂ ਬਿਆ ਢਲਿ ਪਬਣਿ ਤੇ ਮੈ ਜਿਉ ਜੰਮਿਓ ॥੨॥ ਮਃ ੫ ॥ ਭੋਰੇ ਭੋਰੇ ਰੂਹੜੇ ਸੇਵੇਦੇ ਆਲਕੁ ॥ ਮੁਦਤਿ ਪਈ ਚਿਰਾਣੀਆ ਫਿਰਿ ਕਡੂ ਆਵੈ ਕੋ