ਪੰਨਾ:Guru Granth Sahib Ji.pdf/110

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਤਿਗੁਰੂ ਮਿਲਾਏ ॥ ਸੇਵਾ ਸੁਰਤਿ ਸਬਦਿ ਚਿਤੁ ਲਾਏ ॥ ਹਉਮੈ ਮਾਰਿ ਸਦਾ ਸੁਖੁ ਪਾਇਆ ਮਾਇਆ ਮੋਹੁ ਚੁਕਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਤਿਗੁਰ ਕੈ ਬਲਿਹਾਰਣਿਆ ॥ ਗੁਰਮਤੀ ਪਰਗਾਸੁ ਹੋਆ ਜੀ ਕਿ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥ ਤਨੁ ਮਨੁ ਖੋਜੇ ਤਾ ਨਾਉ ਪਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਪੈਕ ਗੁਰ ਕੀ ਬਾਣੀ ਅਨਦਿਨੁ ਗਾਵੈ ਸਹਜੇ ਭਗਤਿ ਕਰਾਵਣਿਆ ॥੨॥ ਇਸੁ ਕਾਇਆ ਅੰਦਰਿ ਵਸਤੁ ਅਸੰਖਾ ॥ ਗੁਰਮੁਖਿ ਸਾਚੁ ਮਿਲੈ ਤਾ ਵੇਖਾ ॥ ਨਉ ਦਰਵਾਜੇ ਦਸਵੈ ਮੁਕਤਾ ਅਨਹਦ ਸਬਦੁ ਵਜਾਵਣਿਆ ॥੩॥ ਸਚਾ ਦੇ ਸਾਹਿਬੁ ਸਚੀ ਨਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਅਨਦਿਨੁ ਸਦਾ ਰਹੈ ਰੰਗਿ ਰਾਤਾ ਦਰਿ ਸਚੈ ਸੋਝੀ ਪਾਵਣਿਆ ॥੪॥ ਪਾਪ ਪੁੰਨ ਕੀ ਸਾਰ ਨ ਜਾਣੀ ॥ ਦੂਜੈ ਲਾਗੀ ਭਰਮਿ ਭੁਲਾਣੀ ॥ ਅਗਿਆਨੀ ਅੰਧਾ ਮਗੁ ਨ . ਜਾਣੈ ਫਿਰਿ ਫਿਰਿ ਆਵਣ ਜਾਵਣਿਆ ॥੫॥ ਗੁਰ ਸੇਵਾ ਤੇ ਸਦਾ ਸੁਖੁ ਪਾਇਆ ॥ ਹਉਮੈ ਮੇਰਾ ਠਾਕਿ ਕਿ ਰਹਾਇਆ ॥ ਗੁਰ ਸਾਖੀ ਮਿਟਿਆ ਅੰਧਿਆਰਾ ਬਜਰ ਕਪਾਟ ਖੁਲਾਵਣਿਆ ॥੬॥ ਹਉਮੈ ਮਾਰਿ ਮੰਨਿ ਮੈਂ ਨੇ ਵਸਾਇਆ ॥ ਗੁਰ ਚਰਣੀ ਸਦਾ ਚਿਤੁ ਲਾਇਆ ॥ ਗੁਰ ਕਿਰਪਾ ਤੇ ਮਨੁ ਤਨੁ ਨਿਰਮਲੁ ਨਿਰਮਲ ਨਾਮੁ ਧਿਆਵਣਿਆ ॥੭॥ ਜੀਵਣੁ ਮਰਣਾ ਸਭੁ ਤੁਧੈ ਤਾਈ ॥ ਜਿਸੁ ਬਖਸੇ ਤਿਸੁ ਦੇ ਵਡਿਆਈ ॥ ਨਾਨਕ ਨਾਮੁ ਧਿਆਇ ਓ ਸਦਾ ਤੂੰ ਜੰਮਣੁ ਮਰਣੁ ਸਵਾਰਣਿਆ ॥੮॥੧॥੨॥ ਮਾਝ ਮਹਲਾ ੩ ॥ ਮੇਰਾ ਪ੍ਰਭੁ ਨਿਰਮਲੁ ਅਗਮ ਅਪਾਰਾ ॥ ( ਬਿਨੁ ਤਕੜੀ ਤੋਲੇ ਸੰਸਾਰਾ ॥ ਗੁਰਮੁਖਿ ਹੋਵੈ ਸੋਈ ਬੂਝੈ ਗੁਣ ਕਹਿ ਗੁਣੀ ਸਮਾਵਣਿਆ ॥੧॥ ਹਉ ਵਾਰੀ ਜੀਉ ॥ ਤੇ ਵਾਰੀ ਹਰਿ ਕਾ ਨਾਮੁ ਮੰਨਿ ਵਸਾਵਣਿਆ ॥ ਜੋ ਸਚਿ ਲਾਗੇ ਸੇ ਅਨਦਿਨੁ ਜਾਗੇ ਦਰਿ ਸਚੈ ਸੋਭਾ ਪਾਵਣਿਆ ॥ ੧॥ ਰਹਾਉ ॥ ਆਪਿ ਸੁਣੈ ਤੈ ਆਪੇ ਵੇਖੈ ॥ ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥ ਆਪੇ ਲਾਇ ਲਏ · ਸੋ ਲਾਗੈ ਗੁਰਮੁਖਿ ਸਚੁ ਕਮਾਵਣਿਆ ॥੨॥ ਜਿਸੁ ਆਪਿ ਭੁਲਾਏ ਸੁ ਕਿਥੈ ਹਥੁ ਪਾਏ ॥ ਪੂਰਬਿ ਲਿਖਿਆ ਹੈ ਕਿ ਸੁ ਮੇਟਣਾ ਨ ਜਾਏ ॥ ਜਿਨ ਸਤਿਗੁਰੁ ਮਿਲਿਆ ਸੇ ਵਡਭਾਗੀ ਪੂਰੈ ਕਰਮਿ ਮਿਲਾਵਣਿਆ ॥੩॥ ਪੇਈਅੜੈ ਕਿ ਕਿ ਧਨ ਅਨਦਿਨੁ ਸੂਤੀ ॥ ਕੰਤਿ ਵਿਸਾਰੀ ਅਵਗਣਿ ਮੁਤੀ ॥ ਅਨਦਿਨੁ ਸਦਾ ਫਿਰੈ ਬਿਲਲਾਦੀ ਬਿਨੁ ਪਿਰ ਨੀਦ ਨ ਤੇ ਪਾਵਣਿਆ ॥੪॥ ਪੇਈਅੜੈ ਸੁਖਦਾਤਾ ਜਾਤਾ ॥ ਹਉਮੈ ਮਾਰਿ ਗੁਰ ਸਬਦਿ ਪਛਾਤਾ ॥ ਸੇਜ ਸੁਹਾਵੀ ਸਦਾ ਪਿਰ ਦੇ