ਪੰਨਾ:Guru Granth Sahib Ji.pdf/1112

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬੁਲਾਇੜੀਏ ਬਿਲਮੁ ਨ ਕੀਜੈ ॥ ਅਨਦਿਨੁ ਰਤੜੀਏ ਸਹਜਿ ਮਿਲੀਜੈ ॥ ਸੁਖਿ ਸਹਜਿ ਮਿਲੀਜੈ ਰੋਸੁ ਨ ਕੀਜੈ ॥ ਮੈ ਗਰਬੁ ਨਿਵਾਰਿ ਸਮਾਣੀ ॥ ਸਾਚੇ ਰਾਤੀ ਮਿਲੈ ਮਿਲਾਈ ਮਨਮੁਖਿ ਆਵਣ ਜਾਣੀ ॥ਜਬ ਨਾਚੀ ਤਬ ਯੂਘਟੁ ਕੈਸਾ ਕਿ ਮਟੁਕੀ ਫੋੜਿ ਨਿਰਾਰੀ ॥ ਨਾਨਕ ਆਪੇ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥੪॥੪॥ ਤੁਖਾਰੀ ਮਹਲਾ ੧ ॥ ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥ ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ ॥ ਗੁਰਿ ਅਲਖੁ ਦੇ ਲਖਾਇਆ ਜਾ ਤਿਸੁ ਭਾਇਆ ਜਾ ਭਿ ਕਿਰਪਾ ਧਾਰੀ ॥ ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ ਦੇ ਬਨਵਾਰੀ ॥ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨ ਦਇਆਲਾ ॥ ਪ੍ਰਣਵਤਿ ਨਾਨਕ ਦਾਸਨਿ ਦਾਸਾ ਤੂ ਸਰਬ ਜੀਆ ਪ੍ਰਤਿਪਾਲਾ ॥੧॥ ਭਰਿਪੁਰਿ ਧਾਰਿ ਰਹੇ ਅਤਿ ਪਿਆਰੇ ॥ ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ॥ . ਗੁਰ ਰੂਪ ਮੁਰਾਰੇ ਕ੍ਰਿਭਵਣ ਧਾਰੇ ਤਾ ਕਾ ਅੰਤੁ ਨ ਪਾਇਆ ॥ ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ ਚੜੇ ਕਿ ਸਵਾਇਆ ॥ ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ ॥ ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ ਹਾਰਿ ਕਿ ਕਿ ਪਰੋਵੈ ॥੨॥ ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੋ ॥ ਸਚੁ ਸਾਚਿ ਸਮਾਇਆ ਚੂਕਾ ਆਵਣ ਜਾਣੋ ॥ ਕਿ ਦੀ ਸਚੁ ਸਾਚਿ ਪਛਾਤਾ ਸਾਚੇ ਰਾਤਾ ਸਾਚੁ ਮਿਲੈ ਮਨਿ ਭਾਵੈ ॥ ਸਾਚੇ ਉਪਰਿ ਅਵਰੁ ਨ ਦੀਸੈ ਸਾਚੇ ਸਾਚਿ ਸਮਾਵੈ ॥ : ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ ॥ ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ ॥੩॥ ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ ॥ ਮਨਮੁਖਿ ਨ ਪਾਈਐ ਗੁਰਮੁਖਿ ਗਿਆਨੋ ॥ ਦੇਵੈ ਸਚੁ ਦਾਨੋ ਸੋ 2 ਪਰਵਾਨੋ ਸਦ ਦਾਤਾ ਵਡ ਦਾਣਾ ॥ ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ ॥ ਦੋਤ ਉਚਾਪਤਿ । ਲੇਖੁ ਨ ਲਿਖੀਐ ਪ੍ਰਗਟੀ ਜੋਤਿ ਮੁਰਾਰੀ ॥ ਨਾਨਕ ਸਾਚਾ ਸਾਚੇ ਰਾਚਾ ਗੁਰਮੁਖਿ ਤਰੀਐ ਤਾਰੀ ॥੪॥੫॥ ਨੂੰ ਤੁਖਾਰੀ ਮਹਲਾ ੧॥ ਏ ਮਨ ਮੇਰਿਆ ਤੂ ਸਮਝ ਅਚੇਤ ਇਆਣਿਆ ਰਾਮ ॥ ਏ ਮਨ ਮੇਰਿਆ ਛਡਿ ਅਵਗਣ ਅੰਤ ਗੁਣੀ ਸਮਾਣਿਆ ਰਾਮ ॥ ਬਹੁ ਸਾਦ ਲੁਭਾਣੇ ਕਿਰਤ ਕਮਾਣੇ ਵਿਛੁੜਿਆ ਨਹੀ ਮੇਲਾ ॥ ਕਿਉ ਦੁਤਰੁ ਤਰੀਐ ਜਮ ਚੁੱਕ ਕਿ ਡਰਿ ਮਰੀਐ ਜਮ ਕਾ ਪੰਥੁ ਦੁਹੇਲਾ ॥ ਮਨਿ ਰਾਮੁ ਨਹੀ ਜਾਤਾ ਸਾਝ ਪ੍ਰਭਾਤਾ ਅਵਘਟਿ ਰੂਧਾ ਕਿਆ ਕਰੇ ॥ ਬੰਧਨਿ ਜੋ ਦੀ ਬਾਧਿਆ ਇਨ ਬਿਧਿ ਛੂਟੈ ਗੁਰਮੁਖਿ ਸੇਵੈ ਨਰਹਰੇ ॥੧॥ ਏ ਮਨ ਮੇਰਿਆ ਤੂ ਛੋਡਿ ਆਲ ਜੰਜਾਲਾ ਰਾਮ ॥ ਏ ਮਨ