੧੧੬੫
ਤਿਆਗੈ ਅੰਧਾ॥ ਪਰ ਨਾਰੀ ਸਿਉ ਘਾਲੈ ਧੰਧਾ॥ ਜੈਸੇ ਸਿੰਬਲੁ ਦੇਖਿ ਸੂਆ ਬਿਗਸਾਨਾ॥ ਅੰਤ ਕੀ ਬਾਰ ਮੂਆ ਲਪਟਾਨਾ॥੧॥ ਪਾਪੀ ਕਾ ਘਰੁ ਅਗਨੇ ਮਾਹਿ॥ ਜਲਤ ਰਹੈ ਮਿਟਵੈ ਕਬ ਨਾਹਿ॥੧॥ ਰਹਾਉ॥ ਹਰਿ ਕੀ ਭਗਤਿ ਨ ਦੇਖੈ ਜਾਇ॥ ਮਾਰਗੁ ਛੋਡਿ ਅਮਾਰਗਿ ਪਾਇ॥ ਮੂਲਹੁ ਭੂਲਾ ਆਵੈ ਜਾਇ॥ ਅੰਮ੍ਰਿਤੁ ਡਾਰਿ ਲਾਦਿ ਬਿਖੁ ਖਾਇ॥੨॥ ਜਿਉ ਬੇਸ੍ਵਾ ਕੇ ਪਰੈ ਅਖਾਰਾ॥ ਕਾਪਰ ਪਹਿਰਿ ਕਰਹਿ ਸਂੀਗਾਰਾ॥ ਪੂਰੇ ਤਾਲ ਨਿਹਾਲੇ ਸਾਸ॥ ਵਾ ਕੇ ਗਲੇ ਜਮ ਕਾ ਹੈ ਫਾਸ॥੩॥ ਜਾ ਕੇ ਮਸਤਕਿ ਲਿਖਿਓ ਕਰਮਾ॥ ਸੋ ਭਜਿ ਪਰਿ ਹੈ ਗੁਰ ਕੀ ਸਰਨਾ॥ ਕਹਤ ਨਾਮਦੇਉ ਇਹੁ ਬੀਚਾਰੁ॥ ਇਨ ਬਿਧਿ ਸੰਤਹੁ ਉਤਰਹੁ ਪਾਰਿ॥੪॥੨॥੮॥ ਸੰਡਾ ਮਰਕਾ ਜਾਇ ਪੁਕਾਰੇ॥ ਪੜੈ ਨਹੀ ਹਮ ਹੀ ਪਚਿ ਹਾਰੇ॥ ਰਾਮੁ ਕਹੈ ਕਰ ਤਾਲ ਬਜਾਵੈ ਚਟੀਆ ਸਭੈ ਬਿਗਾਰੇ॥੧॥ ਰਾਮ ਨਾਮਾ ਜਪਿਬੋ ਕਰੈ॥ ਹਿਰਦੈ ਹਰਿ ਜੀ ਕੋ ਸਿਮਰਨੁ ਧਰੈ॥੧॥ ਰਹਾਉ॥ ਬਸੁਧਾ ਬਸਿ ਕੀਨੀ ਸਭ ਰਾਜੇ ਬਿਨਤੀ ਕਰੈ ਪਟਰਾਨੀ॥ ਪੂਤੁ ਪ੍ਰਹਿਲਾਦੁ ਕਹਿਆ ਨਹੀ ਮਾਨੈ ਤਿਨਿ ਤਉ ਅਉਰੈ ਠਾਨੀ॥੨॥ ਦੁਸਟ ਸਭਾ ਮਿਲਿ ਮੰਤਰ ਉਪਾਇਆ ਕਰਸਹ ਅਉਧ ਘਨੇਰੀ॥ ਗਿਰਿ ਤਰ ਜਲ ਜਆਲਾ ਭੈ ਰਾਖਿਓ ਰਾਜਾ ਰਾਮਿ ਮਾਇਆ ਫੇਰੀ॥੩॥ ਕਾਢਿ ਖੜਗੁ ਕਾਲੁ ਭੈ ਕੋਪਿਓ ਮੋਹਿ ਬਤਾਉ ਜੁ ਤੁਹਿ ਰਾਖੈ॥ ਪੀਰ ਪੀਤਾਂਬਰ ਤ੍ਰਿਭਵਣ ਧਣੀ ਬੰਭ ਮਾਹਿ ਹਰਿ ਭਾਖੈ॥੪॥ਹਰਨਾਖਸੁ ਜਿਨਿ ਨਖਹ ਬਿਦਾਰਿਓ ਸੁਰਿ ਨਰ ਕੀਏ ਸਨਾਥਾ॥ ਕਹਿ ਨਾਮਦੇਉ ਹਮ ਨਰਹਰਿ ਧਿਆਵਹ ਰਾਮੁ ਅਭੈ ਪਦ ਦਾਤਾ॥੫॥੩॥੯॥ ਸੁਲਤਾਨੁ ਪੂਛੈ ਸੁਨੁ ਬੇ ਨਾਮਾ॥ ਦੇਖਉ ਰਾਮ ਤੁਮ੍ਹਾਰੇ ਕਾਮਾ॥੧॥ ਨਾਮਾ ਸੁਲਤਾਨੇ ਬਾਧਿਲਾ॥ ਦੇਖਉ ਤੇਰਾ ਹਰਿ ਬੀਠੁਲਾ॥੧॥ ਰਹਾਉ॥ ਬਿਸਮਿਲਿ ਗਊ ਦੇਹੁ ਜੀਵਾਇ॥ ਨਾਤਰੁ ਗਰਦਨਿ ਮਾਰਉ ਠਾਂਇ॥੨॥ ਬਾਦਿਸਾਹ ਐਸੀ ਕਿਉ ਹੋਇ॥ ਬਿਸਮਿਲਿ ਕੀਆ ਨ ਜੀਵੈ ਕੋਇ॥੩॥ ਮੇਰਾ ਕੀਆ ਕਛੂ ਨ ਹੋਇ॥ ਕਰਿ ਹੈ ਰਾਮੁ ਹੋਇ ਹੈ ਸੋਇ॥੪॥ ਬਾਦਿਸਾਹੁ ਚੜ੍ਹਿਓ ਅਹੰਕਾਰਿ॥ ਗਜ ਹਸਤੀ ਦੀਨੋ ਚਮਕਾਰਿ॥੫॥ ਰੁਦਨੁ ਕਰੈ ਨਾਮੇ ਕੀ ਮਾਇ॥ ਛੋਡਿ ਰਾਮੁ ਕੀ ਨ ਭਜਹਿ ਖੁਦਾਇ॥੬॥ ਨ ਹਉ ਤੇਰਾ ਪੂੰਗੜਾ ਨ ਤੂ ਮੇਰੀ ਮਾਇ॥ ਪਿੰਡੁ ਪੜੈ ਤਉ ਹਰਿ ਗੁਨ ਗਾਇ॥੭॥ ਕਰੈ ਗਜਿੰਦੁ ਸੁੰਡ ਕੀ ਚੋਟ॥ ਨਾਮਾ ਉਬਰੈ ਹਰਿ ਕੀ ਓਟ॥੮॥ ਕਾਜੀ ਮੁਲਾਂ ਕਰਹਿ ਸਲਾਮੁ॥ ਇਨਿ ਹਿੰਦੂ ਮੇਰਾ ਮਲਿਆ ਮਾਨੁ॥੯॥ ਬਾਦਿਸਾਹ ਬੇਨਤੀ ਸੁਨੇਹੁ॥