ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/12

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

੧੨

ਸਮਾਇਆ ॥੩॥ ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥ ਆਸਾ ਮਹਲਾ ੧ ॥ ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥ ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥ ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥ ਆਸਾ ਮਹਲਾ ੫ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥

ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧ੴ ਸਤਿਗੁਰ ਪ੍ਰਸਾਦਿ ॥

ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥{{ga[}}ਰਾਗੁ ਆਸਾ ਮਹਲਾ ੧ ॥ ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰੁ ਗੁਰੁ ਏਕੋ ਵੇਸ ਅਨੇਕ ॥੧॥ ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਇ ॥੧॥ ਰਹਾਉ ॥ ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥ ਸੂਰਜੁ ਏਕੋ ਰੁਤਿ