ਪੰਨਾ:Guru Granth Sahib Ji.pdf/123

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


॥੧॥ ਹਉ ਵਾਰੀ ਜੀਉ ਵਾਰੀ ਨਾਮੁ ਸੁਣਿ ਮੰਨਿ ਵਸਾਵਣਿਆ ॥ ਹਰਿ ਜੀਉ ਸਚਾ ਊਚੋ ਊਚਾ ਹਉਮੈ ਮਾਰਿ ਕੇ ਮਿਲਾਵਣਿਆ ॥੧॥ ਰਹਾਉ ॥ ਹਰਿ ਜੀਉ ਸਾਚਾ ਸਾਚੀ ਨਾਈ ॥ ਗੁਰ ਪਰਸਾਦੀ ਕਿਸੈ ਮਿਲਾਈ ॥ ਗੁਰ ਸਬਦਿ ਕਿ ਮਿਲਹਿ ਸੇ ਵਿਛੁੜਹਿ ਨਾਹੀ ਸਹਜੇ ਸਚਿ ਸਮਾਵਣਿਆ ॥੨॥ ਤੁਝ ਤੇ ਬਾਹਰਿ ਕਛੂ ਨ ਹੋਇ ॥ ਤੂੰ ਕਰਿ ਕਰਿ ਪੈਕ ਵੇਖਹਿ ਜਾਣਹਿ ਸੋਇ ॥ ਆਪੇ ਕਰੇ ਕਰਾਏ ਕਰਤਾ ਗੁਰਮਤਿ ਆਪਿ ਮਿਲਾਵਣਿਆ ॥੩॥ ਕਾਮਣਿ ਗੁਣਵੰਤੀ ਹਰਿ ਪਾਏ ॥ ਭੈ ਭਾਇ ਸੀਗਾਰੁ ਬਣਾਏ ॥ ਸਤਿਗੁਰੁ ਸੇਵਿ ਸਦਾ ਸੋਹਾਗਣਿ ਸਚ ਉਪਦੇਸਿ ਸਮਾਵਣਿਆ ॥੪॥ ਦੇ ਸਬਦੁ ਵਿਸਾਰਨ ਤਿਨਾ ਠਉਰੁ ਨ ਠਾਉ ॥ ਮਿ ਭੂਲੇ ਜਿਉ ਸੁੰਵੈ ਘਰਿ ਜਾਉ ॥ ਹਲਤੁ ਪਲਤੁ ਤਿਨੀ ਦੋਵੈ ਗਵਾਏ ਦੁਖੇ ਦੁਖਿ ਵਿਹਾਵਣਿਆ ॥੫॥ ਲਿਖਦਿਆ ਲਿਖਦਿਆ ਕਾਗਦ ਮਸੁ ਖੋਈ ॥ ਦੂਜੈ ਭਾਇ ਸੁਖੁ ਪਾਏ ਨ ਕੋਈ ॥ ਕੂੜੁ ਲਿਖਹਿ ਤੈ ਕੂੜੁ ਕਮਾਵਹਿ ਜਲਿ ਜਾਵਹਿ ਕੂੜਿ ਚਿਤੁ ਲਾਵਣਿਆ ॥੬॥ ਗੁਰਮੁਖਿ ਸਚੋ ਸਚੁ ਲਿਖਹਿ ਵੀਚਾਰ ॥ ਸੇ ਜਨ ਸਚੇ ਪਾਵਹਿ ਮੋਖ ਦੁਆਰ ॥ ਸਚ ਕਾਗਦ ਕਲਮ ਮਸਵਾਣੀ ਸਚ ਲਿਖਿ ਸਚਿ ਕਿ ਸਮਾਵਣਿਆ ॥੭॥ ਮੇਰਾ ਪ੍ਰਭ ਅੰਤਰਿ ਬੈਠਾ ਵੇਖੈ ॥ ਗੁਰ ਪਰਸਾਦੀ ਮਿਲੈ ਸੋਈ ਜਨ ਲੇਖੈ ॥ ਨਾਨਕ ਨਾਮ ਵੀ ਮਿਲੇ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੨॥੨੩॥ ਮਾਝ ਮਹਲਾ ੩ ॥ ਆਤਮ ਰਾਮ ਪਰਗਾਸੁ ਗੁਰ ਤੇ ਹੋਵੈ ॥ ਹਉਮੈ ਮੈਲੁ ਲਾਗੀ ਗੁਰ ਸਬਦੀ ਖੋਵੈ ॥ ਮਨੁ ਨਿਰਮਲੁ ਅਨਦਿਨੁ ਭਗਤੀ ਰਾਤਾ ਭਗਤਿ ਕਰੇ ਹਰਿ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਆਪਿ ਭਗਤਿ ਕਰਨਿ ਅਵਰਾ ਭਗਤਿ ਕਰਾਵਣਿਆ ॥ ਤਿਨਾ ਭਗਤ ਜਨਾ ਕਉ ਸਦ ਨਮਸਕਾਰੁ ਕੀਜੈ ਜੋ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥ ਆਪੇ ਕਰਤਾ ਕਾਰਣੁ ਕਰਾਏ ॥ ਜਿਤੁ ਭਾਵੈ ਤਿਤੁ ਕਾਰੈ ਲਾਏ ॥ ਪੂਰੈ ਭਾਗਿ ਗੁਰ ਸੇਵਾ ਹੋਵੈ ਗੁਰ ਸੇਵਾ ਤੇ ਹੈ ਸੁਖੁ ਪਾਵਣਿਆ ॥੨॥ ਮਰਿ ਮਰਿ ਜੀਵੈ ਤਾ ਕਿਛੁ ਪਾਏ ॥ ਗੁਰ ਪਰਸਾਦੀ ਹਰਿ ਮੰਨਿ ਵਸਾਏ ॥ ਸਦਾ ਮੁਕਤੁ ਕ ਹਰਿ ਮੰਨਿ ਵਸਾਏ ਸਹਜੇ ਸਹਜਿ ਸਮਾਵਣਿਆ ॥੩॥ ਬਹੁ ਕਰਮ ਕਮਾਵੈ ਮੁਕਤਿ ਨ ਪਾਏ ॥ ਦੇਸੰਤਰੁ ਭਵੈ ਕਿ ਕਿ ਦੂਜੈ ਭਾਇ ਖੁਆਏ ॥ ਬਿਰਥਾ ਜਨਮੁ ਗਵਾਇਆ ਕਪਟੀ ਬਿਨੁ ਸਬਦੈ ਦੁਖੁ ਪਾਵਣਿਆ ॥੪ll ਧਾਵਤੁ ਰਾਖੈ ਕਿ ਤੇ ਠਾਕਿ ਰਹਾਏ ॥ ਗੁਰ ਪਰਸਾਦੀ ਪਰਮ ਪਦੁ ਪਾਏ ॥ ਸਤਿਗੁਰੁ ਆਪੇ ਮੇਲਿ ਮਿਲਾਏ ਮਿਲਿ ਪ੍ਰੀਤਮ ਸੁਖੁ ॥