ਪੰਨਾ:Guru Granth Sahib Ji.pdf/1240

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਥਾਪਿ ॥ ਆਖਣਿ ਅਉਖਾ ਨਾਨਕਾ ਆਖਿ ਨ ਜਾਪੈ ਆਖਿ ॥੨॥ ਪਉੜੀ ॥ ਨਾਇ ਸੁਣਿਐ ਮਨੁ ਰਹਸੀਐ ਨਾਮੇ ਕਿ ਸਾਂਤਿ ਆਈ ॥ ਨਾਇ ਸੁਣਿਐ ਮਨੁ ਤ੍ਰਿਪਤੀਐ ਸਭ ਦੁਖ ਗਵਾਈ ॥ ਨਾਇ ਸੁਣਿਐ ਨਾਉ ਊਪਜੈ ਨਾਮੇ ਦੀ ਵਡਿਆਈ ॥ ਨਾਮੇ ਹੀ ਸਭ ਜਾਤਿ ਪਤਿ ਨਾਮੇ ਗਤਿ ਪਾਈ ॥ ਗੁਰਮੁਖਿ ਨਾਮੁ ਧਿਆਈਐ ਨਾਨਕ ਲਿਵ ਲਾਈ ਪੈਕ ॥੬॥ ਸਲੋਕ ਮਹਲਾ ੧॥ ਜੂਠਿ ਨ ਰਾਗੀ ਜੂਠਿ ਨ ਵੇਦੀ ॥ ਜੂਠਿ ਨ ਚੰਦ ਸੂਰਜ ਕੀ ਭੇਦੀ ॥ ਜੂਠਿ ਨ ਅੰਨੀ ਜੂਠਿ ਨ ਨਾਈ ॥ ਜੂਠਿ ਨ ਮੀਹੁ ਵਰਿਐ ਸਭ ਥਾਈ ॥ ਜੂਠਿ ਨ ਧਰਤੀ ਜੂਠਿ ਨ ਪਾਣੀ ॥ ਜੂਠਿ ਨ ਪਉਣੈ ਮਾਹਿ ॥ ਸਮਾਣੀ ॥ ਨਾਨਕ ਨਿਗੁਰਿਆ ਗੁਣੁ ਨਾਹੀ ਕੋਇ ॥ ਮੁਹਿ ਫੇਰਿਐ ਮੁਹੁ ਜੂਠਾ ਹੋਇ ॥੧॥ ਮਹਲਾ ੧॥ ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ ॥ ਸੁਰਤੇ ਚੁਲੀ ਗਿਆਨ ਕੀ ਜੋਗੀ ਕਾ ਜਤੁ ਹੋਇ ॥ ਬ੍ਰਹਮਣ ਚੁਲੀ ਸੰਤੋਖ . ਕੀ ਗਿਰਹੀ ਕਾ ਸਤੁ ਦਾਨੁ ॥ ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥ ਪਾਣੀ ਚਿਤੁ ਨ ਧੋਪਈ ਮੁਖਿ ਹੋ ਕਿ ਪੀਤੈ ਤਿਖ ਜਾਇ ॥ ਪਾਣੀ ਪਿਤਾ ਜਗਤ ਕਾ ਫਿਰਿ ਪਾਣੀ ਸਭੁ ਖਾਇ ॥੨॥ ਪਉੜੀ ॥ ਨਾਇ ਸੁਣਿਐ ਸਭ ਸਿਧਿ ਕਿ ਕਿ ਹੈ ਰਿਧਿ ਪਿਛੈ ਆਵੈ ॥ਨਾਇ ਸੁਣਿਐ ਨਉ ਨਿਧਿ ਮਿਲੈ ਮਨ ਚਿੰਦਿਆ ਪਾਵੈ ॥ਨਾਇ ਸੁਣਿਐ ਸੰਤੋਖੁ ਹੋਇ ਕਵਲਾ ਕਿ ਦੀ ਚਰਨ ਧਿਆਵੈ ॥ ਨਾਇ ਸੁਣਿਐ ਸਹਜੁ ਊਪਜੈ ਸਹਜੇ ਸੁਖੁ ਪਾਵੈ ॥ ਗੁਰਮਤੀ ਨਾਉ ਪਾਈਐ ਨਾਨਕ ਗੁਣ ਗਾਵੈ ਕੋ ॥੭॥ ਸਲੋਕ ਮਹਲਾ ੧॥ ਦੁਖ ਵਿਚਿ ਜੰਮਣੁ ਦੁਖਿ ਮਰਣੁ ਦੁਖਿ ਵਰਤਣੁ ਸੰਸਾਰਿ ॥ ਦੁਖੁ ਦੁਖੁ ਅਗੈ ਆਖੀਐ ਪੜਿ ਪੜਿ ਕਰਹਿ ਪੁਕਾਰ ॥ ਦੁਖ ਕੀਆ ਪੰਡਾ ਖੁਲੀਆ ਸੁਖੁ ਨ ਨਿਕਲਿਓ ਕੋਇ ॥ਦੁਖ ਵਿਚਿ ਜੀਉ ਜਲਾਇਆ ਦੁਖੀਆ ਚਲਿਆ ਰੋਇ ॥ਨਾਨਕ ਸਿਫਤੀ ਰਤਿਆ ਮਨੁ ਤਨੁ ਹਰਿਆ ਹੋਇ ॥ ਦੁਖ ਕੀਆ ਅਗੀ ਮਾਰੀਅਹਿ ਭੀ ਦੁਖੁ ਦਾਰੂ ਹੋਇ ॥੧॥ ਮਹਲਾ ੧॥ਨਾਨਕ ਦੁਨੀਆ ਭਸੁ ਰੰਗੁ ਸੂ ਹੂ ਭਸੁ ਖੇਹ॥ ਭਸੋ ਭਸੁ ਕਮਾਵਣੀ ਭੀ ਭਸੁ ॥ ਨ ਭਰੀਐ ਦੇਹ ॥ ਜਾ ਜੀਉ ਵਿਚਹੁ ਕਢੀਐ ਭਸੂ ਭਰਿਆ ਜਾਇ ॥ ਅਗੈ ਲੇਖੈ ਮੰਗਿਐ ਹੋਰ ਦਸੂਣੀ ਪਾਇ ॥੨॥ ਦੀ ਪਉੜੀ ॥ ਨਾਇ ਸੁਣਿਐ ਸੁਚਿ ਸੰਜਮੋ ਜਮੁ ਨੇੜਿ ਨ ਆਵੈ ॥ ਨਾਇ ਸੁਣਿਐ ਘਟਿ ਚਾਨਣਾ ਆਨੇਰੁ ਗਵਾਵੈ ॥ ਅੰਕ ਕਿ ਨਾਇ ਸੁਣਿਐ ਆਪੁ ਬੁਝੀਐ ਲਾਹਾ ਨਾਉ ਪਾਵੈ ॥ ਨਾਇ ਸੁਣਿਐ ਪਾਪ ਕਟੀਅਹਿ ਨਿਰਮਲ ਸਚੁ ਪਾਵੈ ॥ਨਾਨਕ ਦੀ ਮੈ ਨਾਇ ਸੁਣਿਐ ਮੁਖ ਉਜਲੇ ਨਾਉ ਗੁਰਮੁਖਿ ਧਿਆਵੈ ॥੮॥ ਸਲੋਕ ਮਹਲਾ ੧ ਘਰਿ ਨਾਰਾਇਣੁ ਸਭਾ ਨਾਲਿ ॥ ਕਿ