ਪੰਨਾ:Guru Granth Sahib Ji.pdf/1243

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਲਿਖਿਆ ਹੋਵੈ ਨਾਨਕਾ ਕਰਤਾ ਕਰੇ ਸੁ ਹੋਇ ॥੧॥ ਮਃ ੧॥ ਰੰਨਾ ਹੋਈਆ ਬੋਧੀਆ ਪੁਰਸ ਹੋਏ ਸਈਆਦ ॥ ਕਿ ਸੀਲੁ ਸੰਜਮੁ ਸੁਚ ਭੰਨੀ ਖਾਣਾ ਖਾਜੁ ਅਹਾਜੁ ॥ ਸਰਮੁ ਗਇਆ ਘਰਿ ਆਪਣੈ ਪਤਿ ਉਠਿ ਚਲੀ ਨਾਲਿ ॥ ਨਾਨਕ ਕਿ ਸਚਾ ਏਕੁ ਹੈ ਅਉਰੁ ਨ ਸਚਾ ਭਾਲਿ ॥੨॥ ਪਉੜੀ ॥ ਬਾਹਰਿ ਭਸਮ ਲੇਪਨ ਕਰੇ ਅੰਤਰਿ ਗੁਬਾਰੀ ॥ ਖਿੰਥਾ ਝੋਲੀ ਪੈਕ ਤੇ ਬਹੁ ਭੇਖ ਕਰੇ ਦੁਰਮਤਿ ਅਹੰਕਾਰੀ ॥ ਸਾਹਿਬ ਸਬਦੁ ਨ ਉਚਰੈ ਮਾਇਆ ਮੋਹ ਪਸਾਰੀ ॥ ਅੰਤਰਿ ਲਾਲਚੁ ਭਰਮੁ ਹੈ ਤੇ ਭਰਮੈ ਗਾਵਾਰੀ ॥ ਨਾਨਕ ਨਾਮੁ ਨ ਚੇਤਈ ਜੁਐ ਬਾਜੀ ਹਾਰੀ ॥੧੪ ਸਲੋਕ ਮਃ ੧॥ ਲਖ ਸਿਉ ਪ੍ਰੀਤਿ ਹੋਵੈ ॥ ਦੀ ਲਖ ਜੀਵਣੁ ਕਿਆ ਖੁਸੀਆ ਕਿਆ ਚਾਉ ॥ ਵਿਛੁੜਿਆ ਵਿਸੁ ਹੋਇ ਵਿਛੋੜਾ ਏਕ ਘੜੀ ਮਹਿ ਜਾਇ ॥ ਜੇ ਸਉ ॥ ਵਰਿਆ ਮਿਠਾ ਖਾਜੈ ਭੀ ਫਿਰਿ ਕਉੜਾ ਖਾਇ ॥ ਮਿਠਾ ਖਾਧਾ ਚਿਤਿ ਨ ਆਵੈ ਕਉੜਤਣੁ ਧਾਇ ਜਾਇ ॥ ਮਿਠਾ ਕੇ ਕਉੜਾ ਦੋਵੈ ਰੋਗ ॥ ਨਾਨਕ ਅੰਤਿ ਵਿਗੁਤੇ ਭੋਗ ॥ ਝਖਿ ਝਖਿ ਝਖਣਾ ਝਗੜਾ ਝਾਖ ॥ ਝਖਿ ਝਖਿ ਜਾਹਿ ਝਖਹਿ ਕਿ ਤਿਨ ਪਾਸਿ ॥੧॥ ਮਃ ੧॥ ਕਾਪੜੁ ਕਾਲੁ ਰੰਗਾਇਆ ਰਾਂਗਿ ॥ ਘਰ ਗਚ ਕੀਤੇ ਬਾਗੇ ਬਾਗ ॥ ਸਾਦ ਸਹਜ ਕਰਿ ਕਿ ਕਿ ਮਨੁ ਖੇਲਾਇਆ ॥ ਤੈ ਸਹ ਪਾਸਹੁ ਕਹਣੁ ਕਹਾਇਆ ॥ ਮਿਠਾ ਕਰਿ ਕੈ ਕਉੜਾ ਖਾਇਆ ॥ ਤਿਨਿ ਕਉੜੈ ਤਨਿ ਕਿ ਦੀ ਰੋਗੁ ਜਮਾਇਆ ॥ ਜੇ ਫਿਰਿ ਮਿਠਾ ਪੇੜੈ ਪਾਇ ॥ ਤਉ ਕਉੜਤਣੁ ਚੂਕਸਿ ਮਾਇ ॥ ਨਾਨਕ ਗੁਰਮੁਖਿ ਪਾਵੈ ਸੋਇ ॥ ਹੈ ਜਿਸ ਨੋ ਪ੍ਰਾਪਤ ਲਿਖਿਆ ਹੋਇ ॥੨॥ ਪਉੜੀ ॥ ਜਿਨ ਕੈ ਹਿਰਦੈ ਮੈਲੁ ਕਪਟੁ ਹੈ ਬਾਹਰੁ ਧੋਵਾਇਆ ॥ ਕੂੜੁ ਕਪਟੁ ਕਮਾਵਦੇ ਕੂੜੁ ਪਰਗਟੀ ਆਇਆ ॥ ਅੰਦਰਿ ਹੋਇ ਸੁ ਨਿਕਲੈ ਨਹ ਛਪੈ ਛਪਾਇਆ ॥ ਕੂੜੈ ਲਾਲਚ ਲਗਿਆ ਫਿਰਿ ਜੂਨੀ ਪਾਇਆ ॥ ਨਾਨਕ ਜੋ ਬੀਜੈ ਸੋ ਖਾਵਣਾ ਕਰਤੈ ਲਿਖਿ ਪਾਇਆ ॥੧੫॥ ਸਲੋਕ ਮਃ ੨ ॥ ਕਥਾ ਕਹਾਣੀ ਬੇਦੀ ਆਣੀ ਪਾਪੁ ਪੁੰਨੁ ਬੀਚਾਰੁ ॥ ਦੇ ਦੇ ਲੈਣਾ ਲੈ ਲੈ ਦੇਣਾ ਨਰਕਿ ਸੁਰਗਿ ਅਵਤਾਰ ॥ ਉਤਮ ਮਧਿਮ ਜਾਤੀ ਜਿਨਸੀ ਭਰਮਿ ਭਵੈ ਸੰਸਾਰੁ ॥ ਅੰਮ੍ਰਿਤ ਬਾਣੀ ਤਤੁ ਵਖਾਣੀ ਗਿਆਨ ਧਿਆਨ ਵਿਚਿ ਆਈ ॥ ਕ ਗੁਰਮੁਖਿ ਆਖੀ ਗੁਰਮੁਖਿ ਜਾਤੀ ਸੁਰਤੀ ਕਰਮਿ ਧਿਆਈ ॥ ਹੁਕਮੁ ਸਾਜਿ ਹੁਕਮੈ ਵਿਚਿ ਰਖੈ ਹੁਕਮੈ ਅੰਦਰਿ ਵੇਖੈ॥ . ਮੈਂ ਨਾਨਕ ਅਗਹੁ ਹਉਮੈ ਤੁਟੈ ਤਾਂ ਕੋ ਲਿਖੀਐ ਲੇਖੈ ॥੧॥ ਮਃ ੧॥ ਬੇਦੁ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ ॥ ਤੇ ਜੋ ਬੀਜੈ ਸੋ ਉਗਵੈ ਖਾਂਦਾ ਜਾਣੈ ਜੀਉ ॥ ਗਿਆਨੁ ਸਲਾਹੇ ਵਡਾ ਕਰਿ ਸਚੋ ਸਚਾ ਨਾਉ ॥ ਸਚੁ ਬੀਜੈ ਸਚੁ ਉਗਵੈ ਦਾ