ਪੰਨਾ:Guru Granth Sahib Ji.pdf/1246

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਃ ੧॥ ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨੀ ॥ ਮਨਿ ਅੰਧੈ ਊਥੈ ਕਵਲਿ ਦਿਸਨਿ ਖਰੇ ਕਰੂਪ ॥ ਕਿ ਇਕਿ ਕਹਿ ਜਾਣਹਿ ਕਹਿਆ ਬੂਝਹਿ ਤੇ ਨਰ ਸੁਘੜ ਸਰੂਪ ॥ ਇਕਨਾ ਨਾਦ ਨ ਬੇਦ ਨ ਗੀਅ ਰਸੁ ਰਸ ਕਸ ਨ ਕਿ ਜਾਤਿ ॥ ਇਕਨਾ ਸੁਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭਉ ਨ ਲਹੰਤ ॥ਨਾਨਕ ਸੇ ਨਰ ਅਸਲਿ ਖਰ ਜਿ ਕਿ * ਬਿਨੁ ਗੁਣ ਗਰਬੁ ਕਰੰਤ॥੨॥ ਪਉੜੀ ॥ ਗੁਰਮੁਖਿ ਸਭ ਪਵਿਤੁ ਹੈ ਧਨੁ ਸੰਪੈ ਮਾਇਆ ॥ਹਰਿ ਅਰਥਿ ਜੋ ਖਰਚਦੇ । ਦੇਂਦੇ ਸੁਖੁ ਪਾਇਆ ॥ ਜੋ ਹਰਿ ਨਾਮੁ ਧਿਆਇਦੇ ਤਿਨ ਤੋਟਿ ਨ ਆਇਆ ॥ ਗੁਰਮੁਖਾਂ ਨਦਰੀ ਆਵਦਾ ਮਾਇਆ ਸੁਟਿ ਪਾਇਆ ॥ ਨਾਨਕ ਭਗਤਾਂ ਹੋਰੁ ਚਿਤਿ ਨ ਆਵਈ ਹਰਿ ਨਾਮਿ ਸਮਾਇਆ ॥੨੨॥ ਸਲੋਕ ਮਃ ੪ ॥ ਸਤਿਗੁਰੁ ਸੇਵਨਿ ਸੇ ਵਡਭਾਗੀ ॥ ਸਚੈ ਸਬਦਿ ਜਿਨਾ ਏਕ ਲਿਵ ਲਾਗੀ ॥ ਗਿਰਹ ਕੁਟੰਬ ਮਹਿ ਸਹਜਿ ਸਮਾਧੀ ॥ . ਨਾਨਕ ਨਾਮਿ ਰਤੇ ਸੇ ਸਚੇ ਬੈਰਾਗੀ ॥੧॥ ਮਃ ੪ ॥ ਗਣਤੈ ਸੇਵ ਨ ਹੋਵਈ ਕੀਤਾ ਥਾਇ ਨ ਪਾਇ ॥ ਸਬਦੈ ਸਾਦੁ ਪੰਚ ਨ ਆਇਓ ਸਚਿ ਨ ਲਗੋ ਭਾਉ ॥ ਸਤਿਗੁਰੁ ਪਿਆਰਾ ਨ ਲਗਈ ਮਨਹਠਿ ਆਵੈ ਜਾਇ ॥ ਜੇ ਇਕ ਵਿਖ ਅਗਾਹਾ ਕਿ ਕਿ ਭਰੇ ਤਾਂ ਦਸ ਵਿਖਾਂ ਪਿਛਾਹਾ ਜਾਇ ॥ ਸਤਿਗੁਰ ਕੀ ਸੇਵਾ ਚਾਕਰੀ ਜੇ ਚਲਹਿ ਸਤਿਗੁਰ ਭਾਇ ॥ਆਪ ਗਵਾਇ ਸਤਿਗੁਰੂ ਨੋ ਮਿਲੇ ਸਹਜੇ ਰਹੈ ਸਮਾਇ ॥ ਨਾਨਕ ਤਿਨਾ ਨਾਮੁ ਨ ਵੀਸਰੈ ਸਚੇ ਮੇਲਿ ਮਿਲਾਇ ॥੨॥ ਪਉੜੀ ॥ ਜੋ ਖਾਨ ਮਲੂਕ ਕਹਾਇਦੇ ਕੋ ਰਹਣੁ ਨ ਪਾਈ ॥ ਗੜ ਮੰਦਰ ਗਚ ਗੀਰੀਆ ਕਿਛੁ ਸਾਥਿ ਨ ਜਾਈ ॥ ਸੋਇਨ ਸਾਖਤਿ ਦੇ ਪਉਣ ਵੇਗ ਧਿਗੁ ਧਿਗੁ ਚਤੁਰਾਈ ॥ ਛਤੀਹ ਅੰਮ੍ਰਿਤ ਪਰਕਾਰ ਕਰਹਿ ਬਹੁ ਮੈਲੁ ਵਧਾਈ ॥ ਨਾਨਕ ਜੋ ਦੇਵੈ ਦੇ ਤਿਸਹਿ ਨ ਜਾਣਨੀ ਮਨਮੁਖਿ ਦੁਖੁ ਪਾਈ ॥੨੩॥ ਸਲੋਕ ਮਃ ੩ ॥ ਪੜਿ ਪੜਿ ਪੰਡਿਤ ਮੋਨੀ ਥਕੇ ਦੇਸੰਤਰ ਭਵਿ . ਥਕੇ ਭੇਖਧਾਰੀ ॥ ਦੂਜੈ ਭਾਇ ਨਾਉ ਕਦੇ ਨ ਪਾਇਨਿ ਦੁਖੁ ਲਾਗਾ ਅਤਿ ਭਾਰੀ ॥ ਮੂਰਖ ਅੰਧੇ ਤ੍ਰੈ ਗੁਣ ਸੇਵਹਿ ਨ ਮਾਇਆ ਕੈ ਬਿਉਹਾਰੀ ॥ ਅੰਦਰਿ ਕਪਟੁ ਉਦਰੁ ਭਰਣ ਕੈ ਤਾਈ ਪਾਠ ਪੜਹਿ ਗਾਵਾਰੀ ॥ ਸਤਿਗੁਰੁ ਸੇਵੇ ਸੋ ਸੁਖੁ ਕਿ ਕ ਪਾਏ ਜਿਨ ਹਉਮੈ ਵਿਚਹੁ ਮਾਰੀ ॥ ਨਾਨਕ ਪੜਣਾ ਗੁਨਣਾ ਇਕੁ ਨਾਉ ਹੈ ਬੁਝੈ ਕੋ ਬੀਚਾਰੀ ॥੧॥ ਮਃ ੩ ॥ਨਾਂਗੇ ਕਿ ਆਵਣਾ ਨਾਂਗੇ ਜਾਣਾ ਹਰਿ ਹੁਕਮੁ ਪਾਇਆ ਕਿਆ ਕੀਜੈ ॥ ਜਿਸ ਕੀ ਵਸਤੁ ਸੋਈ ਲੈ ਜਾਇਗਾ ਰੋਸੁ ਕਿਸੈ ਸਿਉ ਕਿ ਕੀਜੈ ॥ ਗੁਰਮੁਖਿ ਹੋਵੈ ਸੁ ਭਾਣਾ ਮੰਨੇ ਸਹਜੇ ਹਰਿ ਰਸੁ ਪੀਜੈ ॥ ਨਾਨਕ ਸੁਖਦਾਤਾ ਸਦਾ ਸਲਾਹਿਹ ਰਸਨਾ ਰਾਮ ॥