ਪੰਨਾ:Guru Granth Sahib Ji.pdf/1279

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਨਿਹਾਲ ॥ ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥ ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥ ਖੁਧਿਆ ਤ੍ਰਿਸ਼ਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥ ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਤੇ ਬੀਚਾਰੁ ॥ ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥ ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥ ਨਾਨਕ ਪੈਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥ ਮਹਲਾ ੧॥ ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥ ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥੨॥ ਪਉੜੀ ॥ ਆਪੀਨੈ ਆਪੁ ਸਾਜਿ ਆਪੁ ਪਛਾਣਿਆ ॥ ਅੰਬਰੁ ॥ ਦੇ ਧਰਤ ਵਿਛੋੜਿ ਚੰਦੋਆ ਤਾਣਿਆ ॥ ਵਿਣੁ ਥੰਮਾ ਗਗਨੁ ਰਹਾਇ ਸਬਦੁ ਨੀਸਾਣਿਆ ॥ ਸੂਰਜੁ ਚੰਦੁ ਉਪਾਇ ॥ ਦੇ ਜੋਤਿ ਸਮਾਣਿਆ ॥ ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥ ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥ ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥ ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥੧॥ ਕਿ ਸਲੋਕ ਮਃ ੧ ॥ ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ॥ ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ ॥੧॥ ਮਃ ੧ ॥ ਨਾਨਕ ਸਾਵਣਿ ਜੇ ਵਸੈ ਚਹ ਵੇਛੋੜਾ ਹੋਇ ॥ ਗਾਈ ਪਤਾ ਨਿਰਧਨਾ ਪੰਥੀ ਚਾਕਰ ਹੋਇ ॥੨॥ ਕ ਪਉੜੀ ॥ ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥ ਬੈਠਾ ਤਾੜੀ ਲਾਇ ਕਵਲੁ ਛਪਾਇਆ ॥ ਬ੍ਰਹਮੈ ਵਡਾ ਕਹਾਇ ਅੰਤੁ ਨ ਪਾਇਆ ॥ ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥ ਨਾ ਤਿਸੁ ਰੂਪੁ ਨ ਰੇਖ ਵਰਨ ਦੇ ਸਬਾਇਆ ॥ ਨਾ ਤਿਸੁ ਭੂਖ ਪਿਆਸ ਰਜਾ ਧਾਇਆ ॥ ਗੁਰ ਮਹਿ ਆਪੁ ਸਮੋਇ ਸਬਦੁ ਵਰਤਾਇਆ ॥ ਸਚੇ ਹੀ ਪਤੀਆਇ ਸਚਿ ਸਮਾਇਆ ॥੨॥ ਸਲੋਕ ਮਃ ੧ ॥ ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥ ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥੧॥ ਮਃ ੨ ॥ ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ ॥ ਐਸਾ ਦਾਰੁ ਨੂੰ ਲੋੜਿ ਲਹੁ ਜਿਤੁ ਵੰਵੈ ਰੋਗਾ ਘਾਣਿ ॥ ਜਿਤੁ ਦਾਰੂ ਰੋਗ ਉਠਿਅਹਿ ਤਨਿ ਸੁਖੁ ਵਸੈ ਆਇ ॥ ਰੋਗੁ ਗਵਾਇਹਿ ਲੋਕ ਆਪਣਾ ਤ ਨਾਨਕ ਵੈਦੁ ਸਦਾਇ ॥੨॥ ਪਉੜੀ ॥ ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥ ਬ੍ਰਹਮੇ ਦਿਤੇ ਬੇਦ ਕ ਪੂਜਾ ਲਾਇਆ ॥ ਦਸ ਅਵਤਾਰੀ ਰਾਮੁ ਰਾਜਾ ਆਇਆ ॥ ਦੈਤਾ ਮਾਰੇ ਧਾਇ ਹੁਕਮਿ ਸਬਾਇਆ ॥ਈਸ ਮਹੇਸੁਰੁ ਕਿ ਕੇ ਸੇਵ ਤਿਨੀ ਅੰਤੁ ਨ ਪਾਇਆ ॥ ਸਚੀ ਕੀਮਤਿ ਪਾਇ ਤਖਤੁ ਰਚਾਇਆ ॥ਦੁਨੀਆ ਧੰਧੈ ਲਾਇ ਆਪੁ ਛਪਾਇਆ ॥