ਪੰਨਾ:Guru Granth Sahib Ji.pdf/1281

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਮਾਰ॥ ਗੁਰਮੁਖਿ ਪਤਿ ਸਿਉ ਲੇਖਾ ਨਿਬੜੈ ਬਖਸੇ ਸਿਫਤਿ ਭੰਡਾਰ॥ ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥ ਕਿ ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ॥ਏਨਾ ਜੰਤਾ ਨੋ ਹੋਰ ਸੇਵਾ ਨਹੀ ਸਤਿਗੁਰੁ ਸਿਰਿ ਕਰਤਾਰ॥੬॥ ਕ ਸਲੋਕ ਮਃ ੩ ॥ ਬਾਬੀਹਾ ਜਿਸ ਨੋ ਤੂ ਪੂਕਾਰਦਾ ਤਿਸ ਨੋ ਲੋਚੈ ਸਭੁ ਕੋਇ ॥ਅਪਣੀ ਕਿਰਪਾ ਕਰਿ ਕੈ ਵਸਸੀ ਵਣੁ ਨੇ ਤ੍ਰਿਣੁ ਹਰਿਆ ਹੋਇ ॥ ਗੁਰ ਪਰਸਾਦੀ ਪਾਈਐ ਵਿਰਲਾ ਬੂਝੈ ਕੋਇ ॥ ਬਹਦਿਆ ਉਠਦਿਆ ਨਿਤ ਧਿਆਈਐ ॥ ਸਦਾ ਸਦਾ ਸੁਖੁ ਹੋਇ ॥ ਨਾਨਕ ਅੰਮ੍ਰਿਤੁ ਸਦ ਹੀ ਵਰਸਦਾ ਗੁਰਮੁਖਿ ਦੇਵੈ ਹਰਿ ਸੋਇ ॥੧॥ ਮਃ ੩ ॥ ਦੀ ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ ॥ ਸਚੈ ਸੁਣਿਆ ਕੰਨੁ ਦੇ ਧੀਰਕ ਦੇਵੈ ਸਹਜਿ ਸੁਭਾਇ ॥ ਇੰਦੈ ਨੋ ਫੁਰਮਾਇਆ ਵੁਠਾ ਛਹਬਰ ਲਾਇ ॥ ਅਨੁ ਧਨੁ ਉਪਜੈ ਬਹੁ ਘਣਾ ਕੀਮਤਿ ਕਹਣੁ ਨ ਜਾਇ ॥ ਨਾਨਕ ਨਾਮੁ ਸਲਾਹਿ ਤੂ ਸਭਨਾ ਜੀਆ ਦੇਦਾ ਰਿਜਕੁ ਸੰਬਾਹਿ ॥ ਜਿਤੁ ਖਾਧੈ ਸੁਖੁ ਊਪਜੈ ਫਿਰਿ ਦੂਖੁ ਨ ਲਾਗੈ ਆਇ ਚ ॥੨॥ ਪਉੜੀ ॥ ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ ॥ ਦੂਜੈ ਦੂਜੀ ਤਰਫ ਹੈ ਕੂੜਿ ਮਿਲੈ ਨ ਮਿਲਿਆ ਕਿ ਕਿ ਜਾਇ ॥ ਆਪੇ ਜੋੜਿ ਵਿਛੋੜਿਐ ਆਪੇ ਕੁਦਰਤਿ ਦੇਇ ਦਿਖਾਇ ॥ ਮੋਹੁ ਸੋਗੁ ਵਿਜੋਗੁ ਹੈ ਪੂਰਬਿ ਲਿਖਿਆ ਕਿ ਦੀ ਕਮਾਇ ॥ ਹਉ ਬਲਿਹਾਰੀ ਤਿਨ ਕਉ ਜੋ ਹਰਿ ਚਰਣੀ ਰਹੈ ਲਿਵ ਲਾਇ ॥ ਜਿਉ ਜਲ ਮਹਿ ਕਮਲੁ ਅਲਿਪਤੁ ਹੈ ਐਸੀ ਬਣਤ ਬਣਾਇ ॥ ਸੇ ਸੁਖੀਏ ਸਦਾ ਸੋਹਣੇ ਜਿ ਵਿਚਹੁ ਆਪੁ ਗਵਾਇ ॥ ਤਿਨ ਸੋਗੁ ਵਿਜੋਗੁ ਕਦੇ ਨਹੀ ਤੇ ॥ ਜੋ ਹਰਿ ਕੈ ਅੰਕਿ ਸਮਾਇ ॥੭॥ ਸਲੋਕ ਮਃ ੩ ॥ ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ ਤਿਸੈ ਸਰੇਵਿਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ ਗੁਰਮੁਖਿ ਹਰਿ ਪ੍ਰਭੁ ਮਨਿ ਵਸੈ ਤਾਂ ਸਦਾ ਸਦਾ ਸੁਖੁ ਹੋਇ ॥ ਸਹਸਾ ਮੂਲਿ ਨ ਹੋਵਈ ਸਭ ਚਿੰਤਾ ਵਿਚਹੁ ਜਾਇ ॥ ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ ਨੂੰ ਸਚਾ ਸਾਹਿਬੁ ਮਨਿ ਵਸੈ ਤਾਂ ਮਨਿ ਚਿੰਦਿਆ ਫਲੁ ਪਾਇ ॥ ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਕ ਪੰਨੈ ਪਾਇ ॥੧॥ ਮਃ ੩ ॥ ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥ ਗੁਰਮੁਖਿ ਜਿਨੀ ਬੁਝਿਆ ਹਰਿ ਕਿ ਅੰਮ੍ਰਿਤੁ ਰਖਿਆ ਉਰਿ ਧਾਰਿ ॥ ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸ਼ਨਾ ਮਾਰਿ ॥ ਅੰਮ੍ਰਿਤੁ ਦੀਓ ਹਰਿ ਕਾ ਨਾਮ ਹੈ ਵਰਸੈ ਕਿਰਪਾ ਧਾਰਿ ॥ ਨਾਨਕ ਗੁਰਮੁਖਿ ਨਦਰੀ ਆਇਆ ਹਰਿ ਆਤਮ ਰਾਮ ਮੁਰਾਰਿ ॥੨॥