ਪੰਨਾ:Guru Granth Sahib Ji.pdf/1293

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੨੯੩

ਕਉ ਪੰਡੀਅਨ ਕਉ ਪਿਛਵਾਰਲਾ॥੩॥੨॥

ਮਲਾਰ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥

ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ॥ ਰਿਦੈ ਰਾਮ ਗੋਬਿੰਦ ਗੁਨ ਸਾਰੰ॥੧॥ ਰਹਾਉ॥ ਸੁਰਸਰੀ ਸਲਲ ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ॥ ਸੁਰਾ ਅਪਵਿਤ੍ਰ ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ ਦੇ ਆਨੰ॥੧॥ ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰ॥ ਭਗਤਿ ਭਾਗਉਤੁ ਲਿਖੀਐ ਤਿਹ ਊਪਰੇ ਪੂਜੀਐ ਕਰਿ ਨਮਸਕਾਰੰ॥੨॥ ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ ਪਾਸਾ॥ ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ॥੩॥੧॥ ਮਲਾਰ॥ ਹਰਿ ਜਪਤ ਤੇਊ ਜਨਾ ਪਦਮ ਕਵਲਾਸ ਪਤਿ ਤਾਸ ਸਮ ਤੁਲਿ ਨਹੀ ਆਨ ਕੋਊ॥ ਏਕ ਹੀ ਏਕ ਅਨੇਕ ਹੋਇ ਬਿਸਥਰਿਓ ਆਨ ਰੇ ਆਨ ਭਰਪੂਰਿ ਸੋਊ॥ ਰਹਾਉ॥ ਜਾ ਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ ਤਾਸ ਕੀ ਜਾਤਿ ਆਛੋਪ ਛੀਪਾ॥ ਬਿਆਸ ਮਹਿ ਲੇਖੀਐ ਸਨਕ ਮਹਿ ਪੇਖੀਐ ਨਾਮ ਕੀ ਨਾਮਨਾ ਸਪਤ ਦੀਪਾ॥੧॥ ਜਾ ਕੈ ਈਦਿ ਬਕਰੀਦਿ ਕੁਲ ਗਊ ਰੇ ਬਧੁ ਕਰਹਿ ਮਾਨੀਅਹਿ ਸੇਖ ਸਹੀਦ ਪੀਰਾ॥ ਜਾ ਕੈ ਬਾਪ ਵੈਸੀ ਕਰੀ ਪੂਤ ਐਸੀ ਸਰੀ ਤਿਹੁ ਰੇ ਲੋਕ ਪਰਸਿਧ ਕਬੀਰਾ॥੨॥ ਜਾ ਕੇ ਕੁਟੰਬ ਕੇ ਢੇਢ ਸਭ ਢੋਰ ਢੋਵੰਤ ਫਿਰਹਿ ਅਜਹੁ ਬਨਾਰਸੀ ਆਸ ਪਾਸਾ॥ ਆਚਾਰ ਸਹਿਤ ਬਿਪ੍ਰ ਕਰਹਿ ਡੰਡਉਤਿ ਤਿਨ ਤਨੈ ਰਵਿਦਾਸ ਦਾਸਾਨ ਦਾਸਾ॥੩॥੨॥

ਮਲਾਰ ੴ ਸਤਿਗੁਰ ਪ੍ਰਸਾਦਿ॥

ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤ ਤੇ॥ ਸਾਧਸੰਗਤਿ ਪਾਈ ਪਰਮ ਗਤੇ॥ ਰਹਾਉ॥ ਮੈਲੇ ਕਪਰੇ ਕਹਾ ਲਉ ਧੋਵਉ॥ ਆਵੈਗੀ ਨੀਦ ਕਹਾ ਲਗੁ ਸੋਵਉ॥੧॥ ਜੋਈ ਜੋਈ ਜੋਰਿਓ ਸੋਈ ਸੋਈ ਫਾਟਿਓ॥ ਝੂਠੈ ਬਨਜਿ ਉਠਿ ਹੀ ਗਈ ਹਾਟਿਓ॥੨॥ ਕਹੁ ਰਵਿਦਾਸ ਭਇਓ ਜਬ ਲੇਖੋ॥ ਜੋਈ ਜੋਈ ਕੀਨੋ ਸੋਈ ਸੋਈ ਦੇਖਿਓ॥੩॥੧॥੩॥