ਪੰਨਾ:Guru Granth Sahib Ji.pdf/1294

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੨੯੪

ਰਾਗੁ ਕਾਨੜਾ ਚਉਪਦੇ ਮਹਲਾ ੪ ਘਰੁ ੧

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਮੇਰਾ ਮਨੁ ਸਾਧ ਜਨਾਂ ਮਿਲਿ ਹਰਿਆ॥ ਹਉ ਬਲਿ ਬਲਿ ਬਲਿ ਬਲਿ ਸਾਧ ਜਨਾਂ ਕਉ ਮਿਲਿ ਸੰਗਤਿ ਪਾਰਿ ਉਤਰਿਆ॥੧॥ ਰਹਾਉ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਹਮ ਸਾਧ ਜਨਾਂ ਪਗ ਪਰਿਆ॥ ਧਨੁ ਧਨੁ ਸਾਧ ਜਿਨ ਹਰਿ ਪ੍ਰਭੁ ਜਾਨਿਆ ਮਿਲਿ ਸਾਧੂ ਪਤਿਤ ਉਧਰਿਆ॥੧॥ ਮਨੂਆ ਚਲੈ ਚਲੈ ਬਹੁ ਬਹੁ ਬਿਧਿ ਮਿਲਿ ਸਾਧੂ ਵਸਗਤਿ ਕਰਿਆ॥ ਜਿਉਂ ਜਲ ਤੰਤੁ ਪਸਾਰਿਓ ਬਧਕਿ ਗ੍ਰਸਿ ਮੀਨਾ ਵਸਗਤਿ ਖਰਿਆ॥੨॥ ਹਰਿ ਕੇ ਸੰਤ ਸੰਤ ਭਲ ਨੀਕੇ ਮਿਲਿ ਸੰਤ ਜਨਾ ਮਲੁ ਲਹੀਆ॥ ਹਉਮੈ ਦੁਰਤੁ ਗਇਆ ਸਭੁ ਨੀਕਰਿ ਜਿਉ ਸਾਬੁਨਿ ਕਾਪਰੁ ਕਰਿਆ॥੩॥ ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਗੁਰ ਸਤਿਗੁਰ ਚਰਨ ਉਰ ਧਰਿਆ॥ ਸਭੁ ਦਾਲਦੁ ਦੂਖ ਭੰਜ ਪ੍ਰਭੁ ਪਾਇਆ ਜਨ ਨਾਨਕ ਨਾਮਿ ਉਧਰਿਆ॥੪॥੧॥ ਕਾਨੜਾ ਮਹਲਾ ੪॥ ਮੇਰਾ ਮਨੁ ਸੰਤ ਜਨਾ ਪਗ ਰੇਨ॥ ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਮਨੁ ਕੋਰਾ ਹਰਿ ਰੰਗਿ ਭੇਨ॥੧॥ਰਹਾਉ॥ ਹਮ ਅਚਿਤ ਅਚੇਤ ਨ ਜਾਨਹਿ ਗਤਿ ਮਿਤਿ ਗੁਰਿ ਕੀਏ ਸੁਚਿਤ ਚਿਤੇਨ॥ ਪ੍ਰਭਿ ਦੀਨ ਦਇਆਲਿ ਕੀਓ ਅੰਗੀਕ੍ਰਿਤੁ ਮਨਿ ਹਰਿ ਹਰਿ ਨਾਮੁ ਜਪੇਨ॥੧॥ ਹਰਿ ਕੇ ਸੰਤ ਮਿਲਹਿ ਮਨ ਪ੍ਰੀਤਮ ਕਟਿ ਦੇਵਉ ਹੀਅਰਾ ਤੇਨ॥ ਹਰਿ ਕੇ ਸੰਤ ਮਿਲੇ ਹਰਿ ਮਿਲਿਆ ਹਮ ਕੀਏ ਪਤਿਤ ਪਵੇਨ॥੨॥ ਹਰਿ ਕੇ ਜਨ ਊਤਮ ਜਗਿ ਕਹੀਅਹਿ ਜਿਨ ਮਿਲਿਆ