ਪੰਨਾ:Guru Granth Sahib Ji.pdf/13

ਵਿਕੀਸਰੋਤ ਤੋਂ
Jump to navigation Jump to search
ਇਹ ਸਫ਼ਾ ਪ੍ਰਮਾਣਿਤ ਹੈ
੧੩

ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥ ਰਾਗੁ ਧਨਾਸਰੀ ਮਹਲਾ ੧ ॥ ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਿਤ ਨਨਾ ਏਕ ਤੋੁਹੀ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਦੈ ਚਾਨਿਣ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋੁ ਮੋਹਿ ਆਹੀ ਪਿਆਸਾ ॥ ਕਿਰਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥ ਰਾਗੁ ਗਉੜੀ ਪੂਰਬੀ ਮਹਲਾ ੪ ॥ ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥ ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥ ਕਿਰ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥ ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥ ਹਰਿ ਜਨ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥ ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥ਰਾਗੁ ਗਉੜੀ ਪੂਰਬੀ ਮਹਲਾ ੫ ॥ ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥ ਅਉਧ ਘਟੈ ਦਿਨਸੁ ਰੈਣਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥ ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥