ਪੰਨਾ:Guru Granth Sahib Ji.pdf/1300

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੦੦

ਕਾਨੜਾ ਮਹਲਾ ੫॥ ਸਾਧ ਸਰਨਿ ਚਰਨ ਚਿਤੁ ਲਾਇਆ॥ ਸੁਪਨ ਕੀ ਬਾਤ ਸੁਨੀ ਪੇਖੀ ਸੁਪਨਾ ਨਾਮ ਮੰਤ੍ਰ ਸਤਿਗੁਰੂ ਦ੍ਰਿੜਾਇਆ॥੧॥ ਰਹਾਉ॥ ਨਹ ਤ੍ਰਿਪਤਾਨੋ ਰਾਜ ਜੋਬਨਿ ਧਨਿ ਬਹੁਰਿ ਬਹੁਰਿ ਫਿਰਿ ਧਾਇਆ॥ ਸੁਖੁ ਪਾਇਆ ਤ੍ਰਿਸਨਾ ਸਭ ਬੁਝੀ ਹੈ ਸਾਂਤਿ ਪਾਈ ਗੁਨ ਗਾਇਆ॥੧॥ ਬਿਨੁ ਬੂਝੇ ਪਸੂ ਕੀ ਨਿਆਈ ਭ੍ਰਮਿ ਮੋਹਿ ਬਿਆਪਿਓ ਮਾਇਆ॥ ਸਾਧਸੰਗਿ ਜਮ ਜੇਵਰੀ ਕਾਟੀ ਨਾਨਕ ਸਹਜਿ ਸਮਾਇਆ॥੨॥੧੦॥ ਕਾਨੜਾ ਮਹਲਾ ੫॥ ਹਰਿ ਕੇ ਚਰਨ ਹਿਰਦੈ ਗਾਇ॥ ਸੀਤਲਾ ਸੁਖ ਸਾਂਤਿ ਮੂਰਤਿ ਸਿਮਰਿ ਸਿਮਰਿ ਨਿਤ ਧਿਆਇ॥੧॥ ਰਹਾਉ॥ ਸਗਲ ਆਸ ਹੋਤ ਪੂਰਨ ਕੋਟਿ ਜਨਮ ਦੁਖੁ ਜਾਇ॥੧॥ ਪੁੰਨ ਦਾਨ ਅਨੇਕ ਕਿਰਿਆ ਸਾਧੂ ਸੰਗਿ ਸਮਾਇ॥ ਤਾਪ ਸੰਤਾਪ ਮਿਟੇ ਨਾਨਕ ਬਾਹੁੜਿ ਕਾਲੁ ਨ ਖਾਇ॥੨॥੧੧॥

ਕਾਨੜਾ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ॥

ਕਥੀਐ ਸੰਤਸੰਗਿ ਪ੍ਰਭ ਗਿਆਨੁ॥ ਪੂਰਨ ਪਰਮ ਜੋਤਿ ਪਰਮੇਸੁਰ ਸਿਮਰਤ ਪਾਈਐ ਮਾਨੁ॥੧॥ ਰਹਾਉ॥ ਆਵਤ ਜਾਤ ਰਹੇ ਸ੍ਰਮ ਨਾਸੇ ਸਿਮਰਤ ਸਾਧੂ ਸੰਗਿ॥ ਪਤਿਤ ਪੁਨੀਤ ਹੋਹਿ ਖਿਨ ਭੀਤਰਿ ਪਾਰਬ੍ਰਹਮ ਕੈ ਰੰਗਿ॥੧॥ ਜੋ ਜੋ ਕਥੈ ਸੁਨੈ ਹਰਿ ਕੀਰਤਨੁ ਤਾ ਕੀ ਦੁਰਮਤਿ ਨਾਸ॥ ਸਗਲ ਮਨੋਰਥ ਪਾਵੈ ਨਾਨਕ ਪੂਰਨ ਹੋਵੈ ਆਸ॥੨॥੧॥੧੨॥ ਕਾਨੜਾ ਮਹਲਾ ੫॥ ਸਾਧਸੰਗਤਿ ਨਿਧਿ ਹਰਿ ਕੋ ਨਾਮ॥ ਸੰਗਿ ਸਹਾਈ ਜੀਅ ਕੈ ਕਾਮ॥੧॥ ਰਹਾਉ॥ ਸੰਤ ਰੇਨੁ ਨਿਤ ਮਜਨੁ ਕਰੈ॥ ਜਨਮ ਜਨਮ ਕੇ ਕਿਲਬਿਖ ਹਰੈ॥੧॥ ਸੰਤ ਜਨਾ ਕੀ ਊਚੀ ਬਾਨੀ॥ ਸਿਮਰਿ ਸਿਮਰਿ ਤਰੇ ਨਾਨਕ ਪ੍ਰਾਨੀ॥੨॥੨॥੧੩॥ ਕਾਨੜਾ ਮਹਲਾ ੫॥ ਸਾਧੂ ਹਰਿ ਹਰੇ ਗੁਨ ਗਾਇ॥ ਮਾਨ ਤਨੁ ਧਨੁ ਪ੍ਰਾਨ ਪ੍ਰਭ ਕੇ ਸਿਮਰਤ ਦੁਖੁ ਜਾਇ॥੧॥ ਰਹਾਉ॥ ਈਤ ਊਤ ਕਹਾ ਲੋੁਭਾਵਹਿ ਏਕ ਸਿਉ ਮਨੁ ਲਾਇ॥੧॥ ਮਹਾ ਪਵਿਤ੍ਰ ਸੰਤ ਆਸਨੁ ਮਿਲਿ ਸੰਗਿ ਗੋਬਿੰਦੁ ਧਿਆਇ॥੨॥ ਸਗਲ ਤਿਆਗਿ ਸਰਨਿ ਆਇਓ ਨਾਨਕ ਲੇਹੁ ਮਿਲਾਇ॥੩॥੩॥੧੪॥ ਕਾਨੜਾ ਮਹਲਾ ੫॥ ਪੇਖਿ ਪੇਖਿ ਬਿਗਸਾਉ ਸਾਜਨ ਪ੍ਰਭੁ ਆਪਨਾ ਇਕਾਂਤ॥੧॥ ਰਹਾਉ॥ ਆਨਦਾ ਸੁਖ ਸਹਜ ਮੂਰਤਿ ਤਿਸੁ ਆਨ ਨਾਹੀ ਭਾਂਤਿ॥੧॥ ਸਿਮਰਤ ਇਕ ਬਾਰ