ਪੰਨਾ:Guru Granth Sahib Ji.pdf/1303

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੦੩

ਬਿਸੇਰੋ॥ ਕਹੁ ਨਾਨਕ ਏਕੈ ਭਾਰੋਸਉ ਬੰਧਨ ਕਾਟਨਹਾਰੁ ਗੁਰੁ ਮੇਰੋ॥੨॥੬॥੨੫॥ ਕਾਨੜਾ ਮਹਲਾ ੫॥ ਬਿਖੈ ਦਲੁ ਸੰਤਨਿ ਤੁਮਰੈ ਗਾਹਿਓ॥ ਤੁਮਰੀ ਟੇਕ ਭਰੋਸਾ ਠਾਕੁਰ ਸਰਨਿ ਤੁਮਾਰੀ ਆਹਿਓ॥੧॥ ਰਹਾਉ॥ ਜਨਮ ਜਨਮ ਕੇ ਮਹਾ ਪਰਾਛਤ ਦਰਸਨੁ ਭੇਟਿ ਮਿਟਾਹਿਓ॥ ਭਇਓ ਪ੍ਰਗਾਸੁ ਅਨਦ ਉਜੀਆਰਾ ਸਹਜਿ ਸਮਾਧਿ ਸਮਾਹਿਓ॥੧॥ ਕਉਨੁ ਕਹੈ ਤੁਮ ਤੇ ਕਛੁ ਨਾਹੀ ਤੁਮ ਸਮਰਥ ਅਥਾਹਿਓ॥ ਕ੍ਰਿਪਾ ਨਿਧਾਨ ਰੰਗ ਰੂਪ ਰਸ ਨਾਮੁ ਨਾਨਕ ਲੈ ਲਾਹਿਓ॥੨॥੭॥੨੬॥ ਕਾਨੜਾ ਮਹਲਾ ੫॥ ਬੂਭਤ ਪ੍ਰਾਨੀ ਹਰਿ ਜਪਿ ਧੀਰੈ॥ ਬਿਨਸੈ॥ ਮੋਹੁ ਭਰਮੁ ਦੁਖੁ ਪੀਰੈ॥੧॥ ਰਹਾਉ॥ ਸਿਮਰਉ ਦਿਨੁ ਰੈਨਿ ਗੁਰ ਕੇ ਚਰਨਾ॥ ਜਤ ਕਤ ਪੇਖਉ ਤੁਮਰੀ ਸਰਨਾ॥੧॥ ਸੰਤ ਪ੍ਰਸਾਦਿ ਹਰਿ ਕੇ ਗੁਨ ਗਾਇਆ॥ ਗੁਰ ਭੇਟਤ ਨਾਨਕ ਸੁਖੁ ਪਾਇਆ॥੨॥੮॥੨੭॥ਕਾਨੜਾ ਮਹਲਾ ੫॥ ਸਿਮਰਤ ਨਾਮੁ ਮਨਹਿ ਸੁਖੁ ਪਾਈਐ॥ ਸਾਧ ਜਨਾ ਮਿਲਿ ਹਰਿ ਜਸੁ ਗਾਈਐ॥੧॥ਰਹਾਉ॥ ਕਰਿ ਕਿਰਪਾ ਪ੍ਰਭ ਰਿਦੈ ਬਸੇਰੋ॥ ਚਰਨ ਸੰਤਨ ਕੈ ਮਾਥਾ ਮੇਰੋ॥੧॥ ਪਾਰਬ੍ਰਹਮ ਕਉ ਸਿਮਰਹੁ ਮਨਾਂ॥ ਗੁਰਮੁਖਿ ਨਾਨਕ ਹਰਿ ਜਸੁ ਸੁਨਾਂ॥੨॥੯॥੨੮॥ ਕਾਨੜਾ ਮਹਲਾ ੫॥ ਮੇਰੇ ਮਨ ਪ੍ਰੀਤਿ ਚਰਨ ਪ੍ਰਭ ਪਰਸਨ॥ ਰਸਨਾ ਹਰਿ ਹਰਿ ਭੋਜਨ ਤ੍ਰਿਪਤਾਨੀ ਅਖੀਅਨ ਕਉ ਸੰਤੋਖੁ ਪ੍ਰਭ ਦਰਸਨ॥੧॥ਰਹਾਉ॥ ਕਰਨਨਿ ਪੂਰਿ ਰਹਿਓ ਜਸੁ ਪ੍ਰੀਤਮ ਕਲਮਲ ਦੋਖ ਸਗਲ ਮਲ ਹਰਸਨ॥ ਪਾਵਨ ਧਾਵਨ ਸੁਆਮੀ ਸੁਖ ਪੰਥਾ ਅੰਗ ਤੇ ਸੰਗ ਕਾਇਆ ਸੰਤ ਸਰਸਨ॥੧॥ ਸਰਨਿ ਗਹੀ ਪੂਰਨ ਅਬਿਨਾਸੀ ਆਨ ਉਪਾਵ ਥਕਿਤ ਨਹੀ ਕਰਸਨ॥ ਕਰੁ ਗਹਿ ਲੀਏ ਨਾਨਕ ਜਨ ਅਪਨੇ ਅੰਧ ਘੋਰ ਸਾਗਰ ਨਹੀ ਮਰਸਨ॥੨॥੧੦॥੨੯॥ ਕਾਨੜਾ ਮਹਲਾ ੫॥ ਕੁਹਕਤ ਕਪਟ ਖਪਟ ਖਲ ਗਰਜਤ ਮਰਜਤ ਮੀਚੁ ਅਨਿਕ ਬਰੀਆ॥੧॥ ਰਹਾਉ॥ ਅਹੰ ਮਤ ਅਨ ਰਤ ਕੁਮਿਤ ਹਿਤ ਪ੍ਰੀਤਮ ਪੇਖਤ ਭ੍ਰਮਤ ਲਾਖ ਗਰੀਆ॥੧॥ ਅਨਿਤ ਬਿਉਹਾਰ ਅਚਾਰ ਬਿਧਿ ਹੀਨਤ ਮਮ ਮਦ ਮਾਤ ਕੋਪ ਜਰੀਆ॥ ਕਰੁਣ ਕ੍ਰਿਪਾਲ ਗੁੋਪਾਲ ਦੀਨ ਬੰਧੁ ਨਾਨਕ ਉਧਰੁ ਸਰਨਿ ਪਰੀਆ॥੨॥੧੧॥੩੦॥ਕਾਨੜਾ ਮਹਲਾ ੫॥ ਜੀਅ ਪ੍ਰਾਨ ਮਾਨ ਦਾਤਾ॥ ਹਰਿ ਬਿਸਰਤੇ ਹੀ ਹਾਨਿ॥੧॥ਰਹਾਉ॥ ਗੋਬਿੰਦ ਤਿਆਗਿ ਆਨ ਲਾਗਹਿ ਅੰਮ੍ਰਿਤੋ ਡਾਰਿ ਭੂਮਿ ਪਾਗਹਿ॥ ਬਿਖੈ ਰਸ ਸਿਉ ਆਸਕਤ ਮੂੜੇ ਕਾਹੇ ਸੁਖ ਮਾਨਿ