੧੩੦੪
॥੧॥ ਕਾਮਿ ਕ੍ਰੋਧਿ ਲੋਭਿ ਬਿਆਪਿਓ ਜਨਮ ਹੀ ਕੀ ਖਾਨਿ॥ ਪਤਿਤ ਪਾਵਨ ਸਰਨਿ ਆਇਓ ਉਧਰੁ ਨਾਨਕ ਦੀ ਜਾਨਿ॥੨॥੧੨॥੩੧॥ ਕਾਨੜਾ ਮਹਲਾ ੫॥ ਅਵਿਲੋਕਉ ਰਾਮ ਕੋ ਮੁਖਾਰਬਿੰਦ॥ ਖੋਜਤ ਖੋਜਤ ਰਤਨੁ ਪਾਇਓ ਬਿਸਰੀ ਸਭ ਚਿੰਦ॥੧॥ਰਹਾਉ॥ ਚਰਨ ਕਮਲ ਰਿਦੈ ਧਾਰਿ॥ ਉਤਰਿਆ ਦੁਖੁ ਮੰਦ॥੧॥ ਰਾਜ ਧਨੁ ਪਰਵਾਰੁ ਮੇਰੈ ਸਰਬਸੋ ਗੋਬਿੰਦ॥ ਸਾਧਸੰਗਮਿ ਲਾਭੁ ਪਾਇਓ ਨਾਨਕ ਫਿਰਿ ਨ ਮਰੰਦ॥੨॥੧੩॥੩੨॥
ਕਾਨੜਾ ਮਹਲਾ ੫ ਘਰੁ ੫ ੴ ਸਤਿਗੁਰ ਪ੍ਰਸਾਦਿ॥
ਪ੍ਰਭ ਪੂਜਹੋ ਨਾਮੁ ਅਰਾਧਿ॥ ਗੁਰ ਸਤਿਗੁਰ ਚਰਨੀ ਲਾਗਿ॥ ਹਰਿ ਪਾਵਹੁ ਮਨੁ ਅਗਾਧਿ॥ ਜਗੁ ਜੀਤੋ ਹੋ ਹੋ ਗੁਰ ਕਿਰਪਾਧਿ॥੧॥ਰਹਾਉ॥ ਅਨਿਕ ਪੂਜਾ ਮੈ ਬਹੁ ਬਿਧਿ ਖੋਜੀ ਸਾ ਪੂਜਾ ਜਿ ਹਰਿ ਭਾਵਾਸਿ॥ ਮਾਟੀ ਕੀ ਇਹ ਪੁਤਰੀ ਜੋਰੀ ਕਿਆ ਏਹ ਕਰਮ ਕਮਾਸਿ॥ ਪ੍ਰਭ ਬਾਹ ਪਕਰਿ ਜਿਸੁ ਮਾਰਗਿ ਪਾਵਹੁ ਸੋ ਤੁਧੁ ਜੰਤ ਮਿਲਾਸਿ॥੧॥ ਅਵਰ ਓਟ ਮੈ ਕੋਇ ਨ ਸੂਝੈ ਇਕ ਹਰਿ ਕੀ ਓਟ ਮੈ ਆਸ॥ ਕਿਆ ਦੀਨੁ ਕਰੇ ਅਰਦਾਸਿ॥ ਜਉ ਸਭ ਘਟਿ ਪ੍ਰਭੂ ਦੇ ਨਿਵਾਸ॥ ਪ੍ਰਭ ਚਰਨਨ ਕੀ ਮਨਿ ਪਿਆਸ॥ ਜਨ ਨਾਨਕ ਦਾਸੁ ਕਹੀਅਤੁ ਹੈ ਤੁਮਰਾ ਹਉ ਬਲਿ ਬਲਿ ਸਦ ਦੇ ਬਲਿ ਜਾਸ॥੨॥੧॥੩੩॥
ਕਾਨੜਾ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ॥
ਜਗਤ ਉਧਾਰਨ ਨਾਮ ਪ੍ਰਿਅ ਤੇਰੈ॥ ਨਵ ਨਿਧਿ ਨਾਮੁ ਨਿਧਾਨੁ ਹਰਿ ਕੇਰੈ॥ਹਰਿ ਰੰਗ ਰੰਗ ਰੰਗ ਅਨੂਪੇਰੈ॥ਕਾਹੇ ਰੇ ਮਨ ਮੋਹ ਮਗਨੇਰੈ॥ ਨੈਨਹੁ ਦੇਖੁ ਸਾਧ ਦਰਸੇਰੈ॥ ਸੋ ਪਾਵੈ ਜਿਸੁ ਲਿਖਤੁ ਲਿਲੇਰੈ॥੧॥ਰਹਾਉ॥ ਸੇਵਉ ਸਾਧ ਸੰਤ ਚਰਨੇਰੈ॥ ਬਾਂਛਉ ਧੂਰਿ ਪਵਿਤ੍ਰ ਕਰੇਰੈ॥ ਅਠਸਠਿ ਮਜਨੁ ਮੈਲੁ ਕਟੇਰੈ॥ ਸਾਸਿ ਸਾਸਿ ਧਿਆਵਹੁ ਮੁਖੁ ਨਹੀ ਮੋਰੈ॥ ਕਿਛੁ ਸੰਗਿ ਨ ਚਾਲੈ ਲਾਖ ਕਰੋਰੈ॥ ਪ੍ਰਭ ਜੀ ਕੋ ਨਾਮੁ ਅੰਤਿ ਪੁਕਰੋਰੈ॥੧॥ ਮਨਸਾ ਮਾਨਿ ਏਕ ਨਿਰੰਕੇਰੈ॥ ਸਗਲ ਤਿਆਗਹੁ ਭਾਉ ਦੂਜੇਰੈ॥ ਕਵਨ ਕਹਾਂ ਹਉ ਗੁਨ ਪ੍ਰਿਅ ਤੇਰੈ॥ ਬਰਨਿ ਨ ਸਾਕਉ ਏਕ ਟੁਲੇਰੈ॥ ਦਰਸਨ ਪਿਆਸ ਬਹੁਤੁ ਮਨਿ ਮੇਰੈ॥ ਮਿਲੁ ਨਾਨਕ ਦੇਵ ਜਗਤ ਗੁਰ ਕੇਰੈ॥੨॥੧॥੩੪॥