ਪੰਨਾ:Guru Granth Sahib Ji.pdf/1305

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੦੫

ਕਾਨੜਾ ਮਹਲਾ ੫॥ ਐਸੀ ਕਉਨ ਬਿਧੇ ਦਰਸਨ ਪਰਸਨਾ॥੧॥ਰਹਾਉ॥ ਆਸ ਪਿਆਸ ਸਫਲ ਮੂਰਤਿ ਕਿ ਉਮਗਿ ਹੀਉ ਤਰਸਨਾ ॥੧॥ ਦੀਨ ਲੀਨ ਪਿਆਸ ਮੀਨ ਸੰਤਨਾ ਹਰਿ ਸੰਤਨਾ॥ ਹਰਿ ਸੰਤਨਾ ਕੀ ਰੇਨ॥ ਹੀਉ ਅਰਪਿ ਦੇਨ॥ ਪ੍ਰਭ ਭਏ ਹੈ ਕਿਰਪੇਨ॥ ਮਾਨੁ ਮੋਹੁ ਤਿਆਗਿ ਛੋਡਿਓ ਤਉ ਨਾਨਕ ਹਰਿ ਜੀਉ ਭੇਟਨਾ ॥੨॥੨॥੩੫॥ ਕਾਨੜਾ ਮਹਲਾ ੫॥ ਰੰਗਾ ਰੰਗ ਰੰਗਨ ਕੇ ਰੰਗਾ॥ ਕੀਟ ਹਸਤ ਪੂਰਨ ਸਭ ਸੰਗਾ॥੧॥ ਰਹਾਉ॥ ਬਰਤ ਨੇਮ ਤੀਰਥ ਸਹਿਤ ਗੰਗਾ॥ ਜਲੁ ਹੇਵਤ ਭੂਖ ਅਰੁ ਨੰਗਾ॥ ਪੂਜਾਚਾਰ ਕਰਤ ਮੇਲੰਗਾ॥ ਚਕ੍ਰ ਕਰਮ ਤਿਲਕ ਖਾਟੰਗਾ॥ ਦਰਸਨੁ ਭੇਟੇ ਬਿਨੁ ਸਤਸੰਗਾ॥੧॥ ਹਠਿ ਨਿਗ੍ਰਹਿ ਅਤਿ ਰਹਤ ਬਿਟੰਗਾ॥ ਹਉ ਰੋਗੁ ਬਿਆਪੈ ਚੁਕੈ ਨ ਭੰਗਾ॥ ਕਾਮ ਕ੍ਰੋਧ ਅਤਿ ਕ੍ਰਿਸ਼ਨ ਜਰੰਗਾ॥ ਸੋ ਮੁਕਤੁ ਨਾਨਕ ਜਿਸੁ ਸਤਿਗੁਰੁ ਚੰਗਾ॥੨॥੩॥੩੬॥

ਕਾਨੜਾ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ॥

ਤਿਖ ਬੁਝਿ ਗਈ ਗਈ ਮਿਲਿ ਸਾਧ ਜਨਾ॥ ਪੰਚ ਭਾਗੇ ਚੋਰ ਸਹਜੇ ਸੁਖੈਨੋ ਹਰੇ ਗੁਨ ਗਾਵਤੀ ਗਾਵਤੀ ਗਾਵਤੀ ਦੇ ਦਰਸ ਪਿਆਰਿ॥੧॥ਰਹਾਉ॥ ਜੈਸੀ ਕਰੀ ਪ੍ਰਭ ਮੋ ਸਿਉ ਮੋ ਸਿਉ ਐਸੀ ਹਉ ਕੈਸੇ ਕਰਉ॥ ਹੀਉ ਤੁਮਾਰੇ ਬਲਿ॥ ਬਲੇ ਬਲਿ ਬਲੇ ਬਲਿ ਗਈ॥੧॥ ਪਹਿਲੇ ਪੈ ਸੰਤ ਪਾਇ ਧਿਆਇ ਧਿਆਇ ਪ੍ਰੀਤਿ ਲਾਇ॥ ਪ੍ਰਭ ਥਾਨੁ ਤੇਰੋ ਕੇਹਰੋ ਜਿਤੁ ਜੰਤਨ ਕਰਿ ਬੀਚਾਰੁ॥ ਅਨਿਕ ਦਾਸ ਕੀਰਤਿ ਕਰਹਿ ਤੁਹਾਰੀ॥ ਸੋਈ ਮਿਲਿਓ ਜੋ ਭਾਵਤੋ ਜਨ ਨਾਨਕ ਠਾਕੁਰ ਰਹਿਓ ਸਮਾਇ॥ ਏਕ ਤੂਹੀ ਤੂਹੀ ਤੂਹੀ॥੨॥੧॥੩੭॥

ਕਾਨੜਾ ਮਹਲਾ ੫ ਘਰੁ ੮ ੴ ਸਤਿਗੁਰ ਪ੍ਰਸਾਦਿ॥

ਤਿਆਗੀਐ ਗੁਮਾਨੁ ਮਾਨੁ ਪੇਖਤਾ ਦਇਆਲ ਲਾਲ ਹਾਂ ਹਾਂ ਮਨ ਚਰਨ ਰੇਨ॥੧॥ਰਹਾਉ॥ ਹਰਿ ਸੰਤ ਮੰਤ ਗੁਪਾਲ ਗਿਆਨ ਧਿਆਨ॥੧॥ ਹਿਰਦੈ ਗੋਬਿੰਦ ਗਾਇ ਚਰਨ ਕਮਲ ਪ੍ਰੀਤਿ ਲਾਇ ਦੀਨ ਦਇਆਲ ਮੋਹਨਾ॥ ਕ੍ਰਿਪਾਲ ਦਇਆ ਮਇਆ ਧਾਰਿ॥ ਨਾਨਕੁ ਮਾਗੈ ਨਾਮੁ ਦਾਨੁ॥ ਤਜਿ ਮੋਹੁ ਭਰਮੁ ਸਗਲ ਅਭਿਮਾਨੁ ॥੨॥੧॥੩੮॥ ਕਾਨੜਾ ਮਹਲਾ ੫॥ ਪ੍ਰਭ ਕਹਨ ਮਲਨ ਦਹਨ ਲਹਨ ਗੁਰ ਮਿਲੇ ਆਨ ਨਹੀ ਉਪਾਉ