ਪੰਨਾ:Guru Granth Sahib Ji.pdf/1307

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੦੭

ਮੋਹ ਭੈ ਭਰਮਾ ਨਾਨਕ ਸੰਤ ਪ੍ਰਤਾਪ॥੨॥੫॥੪੪॥

ਕਾਨੜਾ ਮਹਲਾ ੫ ਘਰੁ ੧੦ ੴ ਸਤਿਗੁਰ ਪ੍ਰਸਾਦਿ॥

ਐਸੋ ਦਾਨੁ ਦੇਹੁ ਜੀ ਸੰਤਹੁ ਜਾਤ ਜੀਉ ਬਲਿਹਾਰਿ॥ ਮਾਨ ਮੋਹੀ ਪੰਚ ਦੋਹੀ ਉਰਝਿ ਨਿਕਟਿ ਬਸਿਓ ਤਾਕੀ ਸਰਨਿ॥ ਸਾਧੂਆ ਦੂਤ ਸੰਗੁ ਨਿਵਾਰਿ॥੧॥ਰਹਾਉ॥ ਕੋਟਿ ਜਨਮ ਜੋਨਿ ਭ੍ਰਮਿਓ ਹਾਰਿ ਪਰਿਓ ਦੁਆਰਿ॥੧॥ ਕਿਰਪਾ ਗੋਬਿੰਦ ਭਈ ਮਿਲਿਓ ਨਾਮੁ ਅਧਾਰੁ॥ ਦੁਲਭ ਜਨਮੁ ਸਫਲੁ ਨਾਨਕ ਭਵ ਉਤਾਰਿ ਪਾਰਿ॥੨॥੧॥੪੫॥

ਕਾਨੜਾ ਮਹਲਾ ੫ ਘਰੁ ੧੧ ੴ ਸਤਿਗੁਰ ਪ੍ਰਸਾਦਿ॥

ਸਹਜ ਸੁਭਾਏ ਆਪਨ ਆਏ॥ ਕਛੂ ਨ ਜਾਨੌ ਕਛੂ ਦਿਖਾਏ॥ ਪ੍ਰਭੁ ਮਿਲਿਓ ਸੁਖ ਬਾਲੇ ਭੋਲੇ॥੧॥ ਰਹਾਉ॥ ਸੰਜੋਗਿ ਮਿਲਾਏ ਸਾਧ ਸੰਗਾਏ॥ ਕਤਹੂ ਨ ਜਾਏ ਘਰਹਿ ਬਸਾਏ॥ ਗੁਨ ਨਿਧਾਨੁ ਪ੍ਰਗਟਿਓ ਇਹ ਚੋਲੈ ॥੧॥ ਚਰਨ ਲੁਭਾਏ ਆਨ ਤਜਾਏ॥ ਥਾਨ ਥਨਾਏ ਸਰਬ ਸਮਾਏ॥ ਰਸਕਿ ਰਸਕਿ ਨਾਨਕੁ ਗੁਨ ਬੋਲੈ॥੨॥੧॥੪੬॥ ਕਾਨੜਾ ਮਹਲਾ ੫॥ ਗੋਬਿੰਦ ਠਾਕੁਰ ਮਿਲਨ ਦੁਰਾਈ॥ ਪਰਮਿਤਿ ਰੂਪੁ ਅਗੰਮ ਅਗੋਚਰ ਰਹਿਓ ਸਰਬ ਸਮਾਈ॥੧॥ਰਹਾਉ॥ ਕਹਨਿ ਭਵਨਿ ਨਾਹੀ ਪਾਇਓ ਪਾਇਓ ਅਨਿਕ ਉਕਤਿ ਚਤੁਰਾਈ ॥੧॥ ਜਤਨ ਜਤਨ ਅਨਿਕ ਉਪਾਵ ਰੇ ਤਉ ਮਿਲਿਓ ਜਉ ਕਿਰਪਾਈ॥ ਪ੍ਰਭੂ ਦਇਆਰ ਕ੍ਰਿਪਾਰ ਕ੍ਰਿਪਾ ਨਿਧਿ ਜਨ ਨਾਨਕ ਸੰਤ ਰੇਨਾਈ॥੨॥੨॥੪੭॥ ਕਾਨੜਾ ਮਹਲਾ ੫॥ ਮਾਈ ਸਿਮਰਤ ਰਾਮ ਰਾਮ ਰਾਮ॥ ਪ੍ਰਭ ਬਿਨਾ ਨਾਹੀ ਹੋਰੁ॥ ਚਿਤਵਉ ਚਰਨਾਰਬਿੰਦ ਸਾਸਨ ਨਿਸਿ ਭੋਰ॥੧॥ਰਹਾਉ॥ ਲਾਇ ਪ੍ਰੀਤਿ ਕੀਨ ਆਪਨ ਤੂਟਤ ਨਹੀ ਜੋਰੁ॥ ਪ੍ਰਾਨ ਮਨੁ ਧਨੁ ਸਰਬਸੋੁ ਹਰਿ ਗੁਨ ਨਿਧੇ ਸੁਖ ਮੋਰ॥੧॥ ਈਤ ਊਤ ਰਾਮ ਪੂਰਨੁ ਨਿਰਖਤ ਰਿਦ ਖੋਰਿ॥ ਸੰਤ ਸਰਨ ਤਰਨ ਨਾਨਕ ਬਿਨਸਿਓ ਦੁਖੁ ਘੋਰ॥੨॥੩॥੪੮॥ ਕਾਨੜਾ ਮਹਲਾ ੫॥ ਜਨ ਕੋ ਪ੍ਰਭੁ ਸੰਗੇ ਅਸਨੇਹੁ॥ ਸਾਜਨੋ ਤੂ ਮੀਤੁ ਮੇਰਾ ਗ੍ਰਿਹਿ ਤੇਰੈ ਸਭੁ ਕੇਹੁ॥੧॥ਰਹਾਉ॥ ਮਾਨੁ ਮਾਂਗਉ ਤਾਨੁ ਮਾਂਗਉ ਧਨੁ ਲਖਮੀ ਸੁਤ ਦੇਹ॥੧॥ ਮੁਕਤਿ ਜੁਗਤਿ ਭੁਗਤਿ ਪੂਰਨ ਪਰਮਾਨੰਦ ਪਰਮ ਨਿਧਾਨ॥