ਪੰਨਾ:Guru Granth Sahib Ji.pdf/1310

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੧੦

ਸਮਾਵੈਗੋ॥੬॥ ਸਤਿਗੁਰੁ ਦਾਤਾ ਜੀਅ ਜੀਅਨ ਕੋ ਭਾਗਹੀਨ ਨਹੀ ਭਾਵੈਗੋ॥ ਫਿਰ ਏਹ ਵੇਲਾ ਹਾਥਿ ਨ ਆਵੈ ਪਰਤਾਪੈ ਪਛੁਤਾਵੈਗੋ॥੭॥ ਜੇ ਕੋ ਭਲਾ ਲੋੜੈ ਭਲ ਅਪਨਾ ਗੁਰ ਆਗੈ ਢਹਿ ਢਹਿ ਪਾਵੈਗੋ॥ ਨਾਨਕ ਦਇਆ ਦਇਆ ਕਰਿ ਠਾਕੁਰ ਮੈ ਸਤਿਗੁਰ ਭਸਮ ਲਗਾਵੈਗੋ॥੮॥੩॥ ਕਾਨੜਾ ਮਹਲਾ ੪॥ ਮਨੁ ਹਰਿ ਰੰਗਿ ਰਾਤਾ ਗਾਵੈਗੋ॥ ਭੈ ਭੋ ਤ੍ਰਾਸ ਭਏ ਹੈ ਨਿਰਮਲ ਗੁਰਮਤਿ ਲਾਗਿ ਲਗਾਵੈਗੋ॥੧॥ ਰਹਾਉ॥ ਹਰਿ ਰੰਗਿ ਰਾਤਾ ਸਦ ਬੈਰਾਗੀ ਹਰਿ ਨਿਕਟਿ ਤਿਨਾ ਘਰਿ ਆਵੈਗੋ॥ ਤਿਨ ਕੀ ਪੰਕ ਮਿਲੇ ਤਾਂ ਜੀਵਾ ਕਰਿ ਕਿਰਪਾ ਆਪਿ ਦਿਵਾਵੈਗੋ॥੧॥ ਦੁਬਿਧਾ ਲੋਭਿ ਲਗੇ ਹੈ ਪ੍ਰਾਣੀ ਮਨਿ ਕੋਰੈ ਰੰਗੁ ਨ ਆਵੈਗੋ॥ ਫਿਰਿ ਉਲਟਿਓ ਜਨਮੁ ਹੋਵੈ॥ ਗੁਰ ਬਚਨੀ ਗੁਰੁ ਪੁਰਖੁ ਮਿਲੈ ਰੰਗੁ ਲਾਵੈਗੋ॥੨॥ ਇੰਦ੍ਰੀ ਦਸੇ ਦਸੇ ਫੁਨਿ ਧਾਵਤ ਤ੍ਰੈ ਗੁਣੀਆ ਖਿਨੁ ਨ ਟਿਕਾਵੈਗੋ॥ ਸਤਿਗੁਰ ਪਰਚੈ ਵਸਗਤਿ ਆਵੈ ਮੋਖ ਮੁਕਤਿ ਸੋ ਪਾਵੈਗੋ॥੩॥ ਓਅੰਕਾਰਿ ਏਕੋ ਰਵਿ ਰਹਿਆ ਸਭੁ ਏਕਸ ਮਾਹਿ ਸਮਾਵੈਗੋ॥ ਏਕੋ ਰੂਪੁ ਏਕੋ ਬਹੁ ਰੰਗੀ ਸਭੁ ਏਕਤੁ ਬਚਨਿ ਚਲਾਵੈਗੋ॥੪॥ ਗੁਰਮੁਖਿ ਏਕੋ ਏਕੁ ਪਛਾਤਾ ਗੁਰਮੁਖਿ ਹੋਇ ਲਖਾਵੈਗੋ॥ ਗੁਰਮੁਖਿ ਜਾਇ ਮਿਲੈ ਨਿਜ ਮਹਲੀ ਅਨਹਦ ਸਬਦੁ ਬਜਾਵੈਗੋ॥੫॥ ਜੀਅ ਜੰਤ ਸਭ ਸਿਸਟਿ ਉਪਾਈ ਗੁਰਮੁਖਿ ਸੋਭਾ ਪਾਵੈਗੋ॥ ਬਿਨੁ ਗੁਰ ਭੇਟੇ ਕੋ ਮਹਲੁ ਨ ਪਾਵੈ ਆਇ ਜਾਇ ਦੁਖੁ ਪਾਵੈਗੋ॥੬॥ ਅਨੇਕ ਜਨਮ ਵਿਛੁੜੇ ਮੇਰੇ ਪ੍ਰੀਤਮ ਕਰਿ ਕਿਰਪਾ ਗੁਰੂ ਮਿਲਾਵੈਗੋ॥ ਸਤਿਗੁਰ ਮਿਲਤ ਮਹਾ ਸੁਖੁ ਪਾਇਆ ਮਤਿ ਮਲੀਨ ਬਿਗਸਾਵੈਗੋ॥੭॥ ਹਰਿ ਹਰਿ ਕ੍ਰਿਪਾ ਕਰਹੁ ਜਗਜੀਵਨ ਮੈ ਸਰਧਾ ਨਾਮਿ ਲਗਾਵੈਗੋ॥ ਨਾਨਕ ਗੁਰੂ ਗੁਰੂ ਹੈ ਸਤਿਗੁਰੁ ਮੈ ਸਤਿਗੁਰੁ ਸਰਨਿ ਮਿਲਾਵੈਗੋ॥੮॥੪॥ ਕਾਨੜਾ ਮਹਲਾ ੪॥ ਮਨ ਗੁਰਮਤਿ ਚਾਲ ਚਲਾਵੈਗੋ॥ ਜਿਉ ਮੈਗਲੁ ਮਸਤੁ ਦੀਜੈ ਤਲਿ ਕੁੰਡੇ ਗੁਰ ਅੰਕਸੁ ਸਬਦੁ ਦ੍ਰਿੜਾਵੈਗੋ॥੧॥ਰਹਾਉ॥ ਚਲਤੌ ਚਲੈ ਚਲੈ ਦਹ ਦਹ ਦਿਸਿ ਗੁਰੁ ਰਾਖੈ ਹਰਿ ਲਿਵ ਲਾਵੈਗੋ॥ ਸਤਿਗੁਰੁ ਸਬਦੁ ਦੇਇ ਰਿਦ ਅੰਤਰਿ ਮੁਖਿ ਅੰਮ੍ਰਿਤੁ ਨਾਮੁ ਚੁਆਵੈਗੋ॥੧॥ ਬਿਸੀਅਰ ਬਿਸੂ ਭਰੇ ਹੈ ਪੂਰਨ ਗੁਰੁ ਗਰੁੜ ਸਬਦੁ ਮੁਖਿ ਪਾਵੈਗੋ॥ ਮਾਇਆ ਭੁਇਅੰਗ ਤਿਸੁ ਨੇੜਿ ਨ ਆਵੈ ਬਿਖੁ ਝਾਰਿ ਝਾਰਿ ਲਿਵ ਲਾਵੈਗੋ॥੨॥ ਸੁਆਨੁ ਲੋਭੁ ਨਗਰ ਮਹਿ ਸਬਲਾ ਗੁਰੁ ਖਿਨ ਮਹਿ ਮਾਰਿ ਕਢਾਵੈਗੋ॥ ਸਤੁ ਸੰਤੋਖੁ ਧਰਮੁ ਆਨਿ ਰਾਖੇ