ਪੰਨਾ:Guru Granth Sahib Ji.pdf/1311

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੧੧

ਹਰਿ ਨਗਰੀ ਹਰਿ ਗੁਨ ਗਾਵੈਗੋ॥੩॥ ਪੰਕਜ ਮੋਹ ਨਿਘਰਤੁ ਹੈ ਪ੍ਰਾਨੀ ਗੁਰੂ ਨਿਘਰਤ ਕਾਢ ਕਢਾਵੈਗੋ॥ ਤ੍ਰਹਿ ਤ੍ਰਹਿ ਸਰਨਿ ਜਨ ਆਏ ਗੁਰੁ ਹਾਥੀ ਦੇ ਨਿਕਲਾਵੈਗੋ॥੪॥ ਸੁਪਨੰਤਰੁ ਸੰਸਾਰੁ ਸਭੁ ਬਾਜੀ ਸਭੁ ਬਾਜੀ ਖੇਲੁ ਖਿਲਾਵੈਗੋ॥ ਲਾਹਾ ਨਾਮੁ ਗੁਰਮਤਿ ਲੈ ਚਾਲਹੁ ਹਰਿ ਦਰਗਹ ਪੈਧਾ ਜਾਵੈਗੋ॥੫॥ ਹਉਮੈ ਕਰੈ ਕਰਾਵੈ ਹਉਮੈ ਪਾਪ ਕੋਇਲੇ ਆਨਿ ਜਮਾਵੈਗੋ॥ ਆਇਆ ਕਾਲੁ ਦੁਖਦਾਈ ਹੋਏ ਜੋ ਬੀਜੇ ਸੋ ਖਵਲਾਵੈਗੋ॥੬॥ ਸੰਤਹੁ ਰਾਮ ਨਾਮੁ ਧਨੁ ਸੰਚਹੁ ਲੈ ਖਰਚੁ ਚਲੈ ਪਤਿ ਪਾਵੈਗੋ॥ ਖਾਇ ਖਰਚਿ ਦੇਵਹਿ ਬਹੁਤੇਰਾ ਹਰਿ ਦੇਦੇ ਤੋਟਿ ਨ ਨ ਆਵੈਗੋ॥੭॥ ਰਾਮ ਨਾਮ ਧਨੁ ਹੈ ਰਿਦ ਅੰਤਰਿ ਧਨੁ ਗੁਰ ਸਰਣਾਈ ਪਾਵੈਗੋ॥ ਨਾਨਕ ਦਇਆ ਦਇਆ ਕਰਿ ਦੀਨੀ ਦੁਖੁ ਦਾਲਦੁ ਭੰਜਿ ਸਮਾਵੈਗੋ॥੮॥੫॥ ਕਾਨੜਾ ਮਹਲਾ ੪॥ ਮਨੁ ਸਤਿਗੁਰ ਸਰਨਿ ਧਿਆਵੈਗੋ॥ ਲੋਹਾ ਹਿਰਨੁ ਹੋਵੈ ਸੰਗਿ ਪਾਰਸ ਗੁਨੁ ਪਾਰਸ ਕੋ ਹੋਇ ਆਵੈਗੋ॥੧॥ਰਹਾਉ॥ ਸਤਿਗੁਰੁ ਮਹਾ ਪੁਰਖੁ ਹੈ ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ॥ ਜਿਉ ਗੁਰ ਉਪਦੇਸਿ ਤਰੇ ਪ੍ਰਹਿਲਾਦਾ ਗੁਰੁ ਸੇਵਕ ਪੈਜ ਰਖਾਵੈਗੋ॥੧॥ ਸਤਿਗੁਰ ਬਚਨੁ ਬਚਨੁ ਹੈ ਨੀਕੋ ਗੁਰ ਬਚਨੀ ਅੰਮ੍ਰਿਤੁ ਪਾਵੈਗੋ॥ ਜਿਉ ਅੰਬਰੀਕਿ ਅਮਰਾ ਪਦ ਪਾਏ ਸਤਿਗੁਰ ਮੁਖ ਬਚਨ ਧਿਆਵੈਗੋ॥੨॥ ਸਤਿਗੁਰ ਸਰਨਿ ਸਰਨਿ ਮਨਿ ਭਾਈ ਸੁਧਾ ਸੁਧਾ ਕਰਿ ਧਿਆਵੈਗੋ॥ ਦਇਆਲ ਦੀਨ ਭਏ ਹੈ ਸਤਿਗੁਰ ਹਰਿ ਮਾਰਗੁ ਪੰਥੁ ਦਿਖਾਵੈਗੋ॥੩॥ ਸਤਿਗੁਰ ਸਰਨਿ ਪਏ ਸੇ ਥਾਪੇ ਤਿਨ ਰਾਖਨ ਕਉ ਪ੍ਰਭੁ ਆਵੈਗੋ॥ ਜੇ ਕੋ ਸਰੁ ਸੰਧੈ ਜਨ ਊਪਰਿ ਫਿਰਿ ਉਲਟੋ ਤਿਸੈ ਲਗਾਵੈਗੋ॥੪॥ ਹਰਿ ਹਰਿ ਹਰਿ ਹਰਿ ਹਰਿ ਸਰੁ ਸੇਵਹਿ ਤਿਨ ਦਰਗਹ ਮਾਨੁ ਦਿਵਾਵੈਗੋ॥ ਗੁਰਮਤਿ ਗੁਰਮਤਿ ਗੁਰਮਤਿ ਧਿਆਵਹਿ ਹਰਿ ਗਲਿ ਮਿਲਿ ਮੇਲਿ ਮਿਲਾਵੈਗੋ॥੫॥ ਗੁਰਮੁਖਿ ਨਾਦੁ ਬੇਦੁ ਹੈ ਗੁਰਮੁਖਿ ਗੁਰ ਪਰਚੈ ਨਾਮੁ ਧਿਆਵੈਗੋ॥ ਹਰਿ ਹਰਿ ਰੂਪੁ ਹਰਿ ਰੂਪੋ ਹੋਵੈ ਹਰਿ ਜਨ ਕਉ ਪੂਜ ਕਰਾਵੈਗੋ॥੬॥ ਸਾਕਤ ਨਰ ਸਤਿਗੁਰੁ ਨਹੀ ਕੀਆ ਤੇ ਬੇਮੁਖ ਹਰਿ ਭਰਮਾਵੈਗੋ॥ ਲੋਭ ਲਹਰਿ ਸੁਆਨ ਕੀ ਸੰਗਤਿ ਬਿਖੁ ਮਾਇਆ ਕਰੰਗਿ ਲਗਾਵੈਗੋ॥੭॥ ਰਾਮ ਨਾਮੁ ਸਭ ਜਗ ਕਾ ਤਾਰਕੁ ਲਗਿ ਸੰਗਤਿ ਨਾਮੁ ਧਿਆਵੈਗੋ॥ ਨਾਨਕ ਰਾਖੁ ਰਾਖੁ ਪ੍ਰਭ ਮੇਰੇ ਸਤਸੰਗਤਿ ਰਾਖਿ ਸਮਾਵੈਗੋ॥੮॥੬॥ ਛਕਾ ੧॥