ਪੰਨਾ:Guru Granth Sahib Ji.pdf/1313

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੧੩

ਗੋਵਿਦੁ ਗੁਰਮਤਿ ਧਿਆਈਐ ਤਾਂ ਦਰਗਹ ਪਾਈਐ ਮਾਨੁ॥ ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ ਪਰਧਾਨੁ॥ ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ॥੨॥ਪਉੜੀ॥ ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ॥ ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ॥ ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ॥ ਸਤਸੰਗਤਿ ਸਤਿਗੁਰ ਧੰਨੁ ਧਨੋੁ ਧੰਨ ਧੰਨ ਧੰਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ॥ ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ॥੧॥ ਸਲੋਕ ਮਃ ੪॥ ਹਰਿ ਹਰਿ ਹਰਿ ਹਰਿ ਨਾਮੁ ਹੈ ਗੁਰਮੁਖਿ ਪਾਵੈ ਕੋਇ॥ ਹਉਮੈ ਮਮਤਾ ਨਾਸੁ ਹੋਇ ਦੁਰਮਤਿ ਕਢੈ ਧੋਇ॥ ਨਾਨਕ ਅਨਦਿਨੁ ਗੁਣ ਉਚਰੈ ਜਿਨ ਕਉ ਧੁਰਿ ਲਿਖਿਆ ਹੋਇ॥੧॥ ਮਃ ੪॥ ਹਰਿ ਆਪੇ ਆਪਿ ਦਇਆਲੁ ਹਰਿ ਆਪੇ ਕਰੇ ਸੁ ਹੋਇ॥ ਹਰਿ ਆਪੇ ਆਪਿ ਵਰਤਦਾ ਹਰਿ ਜੇਵਡੁ ਅਵਰੁ ਨ ਕੋਇ॥ ਜੋ ਹਰਿ ਪ੍ਰਭ ਭਾਵੈ ਸੋ ਥੀਐ ਜੋ ਹਰਿ ਪ੍ਰਭੁ ਕਰੇ ਸੁ ਹੋਇ॥ ਕੀਮਤਿ ਕਿਨੈ ਨ ਪਾਈਆ ਬੇਅੰਤੁ ਪ੍ਰਭੂ ਹਰਿ ਸੋਇ॥ ਨਾਨਕ ਗੁਰਮੁਖਿ ਹਰਿ ਸਾਲਾਹਿਆ ਤਨੁ ਮਨੁ ਸੀਤਲੁ ਹੋਇ॥੨॥ਪਉੜੀ॥ ਸਭ ਜੋਤਿ ਤੇਰੀ ਜਗਜੀਵਨਾ ਤੂ ਘਟਿ ਘਟਿ ਹਰਿ ਰੰਗ ਰੰਗਨਾ॥ ਸਭਿ ਧਿਆਵਹਿ ਤੁਧੁ ਮੇਰੇ ਪ੍ਰੀਤਮਾ ਤੂ ਸਤਿ ਸਤਿ ਪੁਰਖ ਨਿਰੰਜਨਾ॥ ਇਕੁ ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ॥ ਸੇਵਕੁ ਠਾਕੁਰੁ ਸਭੁ ਤੂਹੈ ਤੂਹੈ ਗੁਰਮਤੀ ਹਰਿ ਚੰਗ ਚੰਗਨਾ॥ ਸਭਿ ਕਹਹੁ ਮੁਖਹੁ ਰਿਖੀਕੇਸ ਹਰੇ ਰਿਖੀਕੇਸ ਹਰੇ ਜਿਤੁ ਪਾਵਹਿ ਸਭ ਫਲ ਫਲਨਾ॥੨॥ਸਲੋਕ ਮਃ ੪॥ ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ॥ ਜੋ ਇਛਹਿ ਸੋ ਫਲੁ ਪਾਇਸੀ ਗੁਰ ਸਬਦੀ ਲਗੈ ਧਿਆਨੁ॥ ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ॥ ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ॥ ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ॥੧॥ਮਃ ੪॥ ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ॥ ਜਿਨ ਕਉ ਪੂਰਬਿ ਲਿਖਿਆ ਤਿਨ ਮਨਿ ਵਸਿਆ ਆਇ॥ ਸਤਿਗੁਰ ਕੈ ਭਾਣੈ ਜੋ ਚਲੈ ਤਿਨ ਦਾਲਦੁ ਦੁਖੁ ਲਹਿ ਜਾਇ॥ ਆਪਣੈ ਭਾਣੈ ਕਿਨੈ ਨ ਪਾਇਓ ਜਨ ਵੇਖਹੁ ਮਨਿ ਪਤੀਆਇ॥ ਜਨੁ ਨਾਨਕੁ ਦਾਸਨ ਦਾਸ ਹੈ ਜੋ ਸਤਿਗੁਰ ਲਾਗੇ ਪਾਇ॥੨॥ਪਉੜੀ॥