੧੩੧੪
ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ॥ ਰੰਗ ਪਰੰਗ ਸਿਸਟਿ ਸਭ ਸਾਜੀ ਬਹੁ ਬਹੁ ਬਿਧਿ ਭਾਂਤਿ ਉਪਾਵਣੀ॥ ਸਭ ਤੇਰੀ ਜੋਤਿ ਜੋਤੀ ਵਿਚ ਵਰਤਹਿ ਗੁਰਮਤੀ ਤੁਧੈ ਲਾਵਣੀ॥ ਜਿਨ ਹੋਹਿ ਦਇਆਲੁ ਤਿਨ ਸਤਿਗੁਰੁ ਮੇਲਹਿ ਮੁਖਿ ਗੁਰਮੁਖਿ ਹਰਿ ਸਮਝਾਵਣੀ॥ ਸਭਿ ਬੋਲਹੁ ਰਾਮ ਰਮੋ ਸ੍ਰੀ ਰਾਮ ਰਮੋ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ॥੩॥ ਸਲੋਕ ਮਃ ੪॥ ਹਰਿ ਹਰਿ ਅੰਮ੍ਰਿਤੁ ਨਾਮ ਰਸੁ ਹਰਿ ਅੰਮ੍ਰਿਤੁ ਹਰਿ ਉਰ ਧਾਰਿ॥ ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ ਬੁਝਹੁ ਸਬਦ ਵੀਚਾਰਿ॥ ਮਨਿ ਹਰਿ ਹਰਿ ਨਾਮੁ ਧਿਆਇਆ ਬਿਖੁ ਹਉਮੈ ਕਢੀ ਮਾਰਿ॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਤਿਨ ਜੂਐ ਜਨਮੁ ਸਭੁ ਹਾਰਿ॥ ਗੁਰਿ ਤੁਠੈ ਹਰਿ ਚੇਤਾਇਆ ਹਰਿ ਨਾਮਾ ਹਰਿ ਉਰ ਧਾਰਿ॥ ਜਨ ਨਾਨਕ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ॥੧॥ ਮਃ ੪॥ ਹਰਿ ਕੀਰਤਿ ਉਤਮੁ ਨਾਮੁ ਹੈ ਵਿਚਿ ਕਲਿਜੁਗ ਕਰਣੀ ਸਾਰੁ॥ ਮਤਿ ਗੁਰਮਤਿ ਕੀਰਤਿ ਪਾਈਐ ਹਰਿ ਨਾਮਾ ਹਰਿ ਉਰਿ ਹਾਰੁ॥ ਵਡਭਾਗੀ ਜਿਨ ਹਰਿ ਧਿਆਇਆ ਤਿਨ ਸਉਪਿਆ ਹਰਿ ਭੰਡਾਰੁ॥ ਬਿਨੁ ਨਾਵੈ ਜਿ ਕਰਮ ਕਮਾਵਣੇ ਨਿਤ ਹਉਮੈ ਹੋਇ ਖੁਆਰੁ॥ ਜਲਿ ਹਸਤੀ ਮਲਿ ਨਾਵਾਲੀਐ ਸਿਰਿ ਭੀ ਫਿਰਿ ਪਾਵੈ ਛਾਰੁ॥ ਹਰਿ ਮੇਲਹੁ ਸਤਿਗੁਰੁ ਦਇਆ ਕਰਿ ਮਨਿ ਵਸੈ ਏਕੰਕਾਰੁ॥ ਜਿਨ ਗੁਰਮੁਖਿ ਸੁਣਿ ਹਰਿ ਮੰਨਿਆ ਜਨ ਨਾਨਕ ਤਿਨ ਜੈਕਾਰੁ॥੨॥ਪਉੜੀ॥ ਰਾਮ ਨਾਮੁ ਵਖਰੁ ਹੈ ਊਤਮੁ ਹਰਿ ਨਾਇਕੁ ਪੁਰਖੁ ਹਮਾਰਾ॥ ਹਰਿ ਖੇਲੁ ਕੀਆ ਹਰਿ ਆਪੇ ਵਰਤੈ ਸਭੁ ਜਗਤੁ ਕੀਆ ਵਣਜਾਰਾ॥ ਸਭ ਜੋਤਿ ਤੇਰੀ ਜੋਤੀ ਵਿਚਿ ਕਰਤੇ ਸਭੁ ਸਚੁ ਤੇਰਾ ਪਾਸਾਰਾ॥ ਸਭਿ ਧਿਆਵਹਿ ਤੁਧੁ ਸਫਲ ਸੇ ਗਾਵਹਿ ਗੁਰਮਤੀ ਹਰਿ ਨਿਰੰਕਾਰਾ॥ ਸਭਿ ਚਵਹੁ ਮੁਖਹੁ ਜਗੰਨਾਥੁ॥ ਜਗੰਨਾਥ ਜਗਜੀਵਨੋ ਜਿਤੁ ਭਵਜਲ ਪਾਰਿ ਉਤਾਰਾ॥੪॥ ਸਲੋਕ ਮਃ ੪॥ ਹਮਰੀ ਜਿਹਬਾ ਏਕ ਪ੍ਰਭ ਹਰਿ ਕੇ ਗੁਣ ਅਗਮ ਅਥਾਹ॥ ਹਮ ਕਿਉ ਕਰਿ ਜਪਹ ਇਆਣਿਆ ਹਰਿ ਤੁਮ ਵਡ ਅਗਮ ਅਗਾਹ॥ ਹਰਿ ਦੇਹੁ ਪ੍ਰਭੂ ਮਤਿ ਉਤਮਾ ਗੁਰ ਸਤਿਗੁਰ ਕੈ ਪਗਿ ਪਾਹ॥ ਸਤਸੰਗਤਿ ਹਰਿ ਮੇਲਿ ਪ੍ਰਭ ਹਮ ਪਾਪੀ ਸੰਗਿ ਤਰਾਹ॥ ਜਨ ਨਾਨਕ ਕਉ ਹਰਿ ਬਖਸਿ ਲੈਹੁ ਹਰਿ ਤੁਠੈ ਮੇਲਿ ਮਿਲਾਹ॥ ਹਰਿ ਕਿਰਪਾ ਕਰਿ ਸੁਣਿ ਬੇਨਤੀ ਹਮ ਪਾਪੀ ਕਿਰਮ ਤਰਾਹ॥੧॥ ਮਃ ੪॥ ਹਰਿ ਕਰਹੁ ਕ੍ਰਿਪਾ ਜਗਜੀਵਨਾ ਗੁਰੁ ਸਤਿਗੁਰੁ ਮੇਲਿ ਦਇਆਲੁ॥ ਗੁਰ ਸੇਵਾ ਹਰਿ