ਪੰਨਾ:Guru Granth Sahib Ji.pdf/1316

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੧੬

ਦੇਵਹੁ ਦਾਨੁ ਦਇਆਲ ਪ੍ਰਭ ਜਨ ਰਾਖਹੁ ਹਰਿ ਪ੍ਰਭ ਲਜਿਆ॥ ਸਭਿ ਧੰਨੁ ਕਹਹੁ ਗੁਰੁ ਸਤਿਗੁਰੂ ਗੁਰੁ ਸਤਿਗੁਰੂ ਜਿਤੁ ਮਿਲਿ ਹਰਿ ਪੜਦਾ ਕਜਿਆ॥੭॥ ਸਲੋਕੁ ਮਃ ੪॥ ਭਗਤਿ ਸਰੋਵਰੁ ਉਛਲੈ ਸੁਭਰ ਭਰੇ ਵਹੰਨਿ॥ ਜਿਨਾ ਸਤਿਗੁਰੁ ਮੰਨਿਆ ਜਨ ਨਾਨਕ ਵਡ ਭਾਗ ਲਹੰਨਿ॥੧॥ ਮਃ ੪॥ ਹਰਿ ਹਰਿ ਨਾਮ ਅਸੰਖ ਹਰਿ ਹਰਿ ਕੇ ਗੁਨ ਕਥਨੁ ਨ ਜਾਹਿ॥ ਹਰਿ ਹਰਿ ਅਗਮੁ ਅਗਾਧਿ ਹਰਿ ਜਨ ਕਿਤੁ ਬਿਧਿ ਮਿਲਹਿ ਮਿਲਾਹਿ॥ ਹਰਿ ਹਰਿ ਜਸੁ ਜਪਤ ਜਪੰਤ ਜਨ ਇਕੁ ਤਿਲੁ ਨਹੀ ਕੀਮਤਿ ਪਾਇ॥ ਜਨ ਨਾਨਕ ਹਰਿ ਅਗਮ ਪ੍ਰਭ ਹਰਿ ਮੇਲਿ ਲੈਹੁ ਲੜਿ ਲਾਇ॥੨॥ਪਉੜੀ॥ ਹਰਿ ਅਗਮੁ ਅਗੋਚਰੁ ਅਗਮੁ ਹਰਿ ਕਿਉ ਕਰਿ ਹਰਿ ਦਰਸਨੁ ਪਿਖਾ॥ ਕਿਛੁ ਵਖਰੁ ਹੋਇ ਸੁ ਵਰਨੀਐ ਤਿਸੁ ਰੂਪੁ ਨ ਰਿਖਾ॥ ਜਿਸੁ ਬੁਝਾਏ ਆਪਿ ਬੁਝਾਇ ਦੇਇ ਸੋਈ ਜਨੁ ਦਿਖਾ॥ ਸਤਸੰਗਤਿ ਸਤਿਗੁਰ ਚਟਸਾਲ ਹੈ ਜਿਤੁ ਹਰਿ ਗੁਣ ਸਿਖਾ॥ ਧਨੁ ਧੰਨੁ ਸੁ ਰਸਨਾ ਧੰਨੁ ਕਰ ਧੰਨੁ ਸੁ ਪਾਧਾ ਸਤਿਗੁਰੂ ਜਿਤੁ ਮਿਲਿ ਹਰਿ ਲੇਖਾ ਲਿਖਾ॥੮॥ਸਲੋਕ ਮਃ ੪॥ ਹਰਿ ਹਰਿ ਨਾਮੁ ਅੰਮ੍ਰਿਤੁ ਹੈ ਹਰਿ ਜਪੀਐ ਸਤਿਗੁਰ ਭਾਇ॥ ਹਰਿ ਹਰਿ ਨਾਮੁ ਪਵਿਤੁ ਹੈ ਹਰਿ ਜਪਤ ਸੁਨਤ ਦੁਖੁ ਜਾਇ॥ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਲਿਖਿਆ ਧੁਰਿ ਪਾਇ॥ ਹਰਿ ਦਰਗਹ ਜਨ ਪੈਨਾਈਅਨਿ ਜਿਨ ਹਰਿ ਮਨਿ ਵਸਿਆ ਆਇ॥ ਜਨ ਨਾਨਕ ਤੇ ਮੁਖ ਉਜਲੇ ਜਿਨ ਹਰਿ ਸੁਣਿਆ ਮਨਿ ਭਾਇ॥੧॥ਮਃ ੪॥ ਹਰਿ ਹਰਿ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ॥ ਜਿਨ ਧੁਰਿ ਮਸਤਕਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ॥ ਤਨੁ ਮਨੁ ਸੀਤਲੁ ਹੋਇਆ ਸਾਂਤਿ ਵਸੈ ਮਨਿ ਆਇ॥ ਨਾਨਕ ਹਰਿ ਹਰਿ ਚਉਦਿਆ ਸਭੁ ਦਾਲਦੁ ਦੁਖੁ ਲਹਿ ਜਾਇ॥੨॥ ਪਉੜੀ॥ ਹਉ ਵਾਰਿਆ ਤਿਨ ਕਉ ਸਦਾ ਸਦਾ ਜਿਨਾ ਸਤਿਗੁਰੁ ਮੇਰਾ ਪਿਆਰਾ ਦੇਖਿਆ॥ ਤਿਨ ਕਉ ਮਿਲਿਆ ਮੇਰਾ ਸਤਿਗੁਰੂ ਜਿਨ ਕਉ ਧੁਰਿ ਮਸਤਕਿ ਲੇਖਿਆ॥ ਹਰਿ ਅਗਮੁ ਧਿਆਇਆ ਗੁਰਮਤੀ ਤਿਸੁ ਰੂਪੁ ਨਹੀ ਪ੍ਰਭ ਰੇਖਿਆ॥ ਗੁਰ ਬਚਨਿ ਧਿਆਇਆ ਜਿਨਾ ਅਗਮੁ ਹਰਿ ਤੇ ਠਾਕੁਰ ਸੇਵਕ ਰਲਿ ਏਕਿਆ॥ ਸਭਿ ਕਹਹੁ ਮੁਖਹੁ ਨਰ ਨਰਹਰੇ ਨਰ ਨਰਹਰੇ ਨਰ ਨਰਹਰੇ ਹਰਿ ਲਾਹਾ ਹਰਿ ਭਗਤਿ ਵਿਸੇਖਿਆ॥੯॥ ਸਲੋਕ ਮਃ ੪॥ ਰਾਮ ਨਾਮੁ ਰਮੁ ਰਵਿ ਰਹੇ ਰਮੁ ਰਾਮੋ ਰਾਮੁ ਰਮੀਤ॥ ਘਟਿ ਘਟਿ ਆਤਮ ਰਾਮੁ ਹੈ ਪ੍ਰਭਿ ਖੇਲੁ ਕੀਓ ਰੰਗਿ ਰੀਤਿ॥ ਹਰਿ ਨਿਕਟਿ ਵਸੈ ਜਗਜੀਵਨਾ ਪਰਗਾਸੁ ਕੀਓ