ਪੰਨਾ:Guru Granth Sahib Ji.pdf/1317

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੧੭

ਗੁਰ ਮੀਤਿ॥ ਹਰਿ ਸੁਆਮੀ ਹਰਿ ਪ੍ਰਭੁ ਤਿਨ ਮਿਲੇ ਜਿਨ ਲਿਖਿਆ ਧੁਰਿ ਹਰਿ ਪ੍ਰੀਤਿ॥ ਜਨ ਨਾਨਕ ਨਾਮੁ ਧਿਆਇਆ ਗੁਰ ਬਚਨਿ ਜਪਿਓ ਮਨਿ ਚੀਤਿ॥੧॥ ਮਃ ੪॥ ਹਰਿ ਪ੍ਰਭੁ ਸਜਣੁ ਲੋੜਿ ਲਹੁ ਭਾਗਿ ਵਸੈ ਵਡਭਾਗਿ॥ ਗੁਰਿ ਪੂਰੈ ਦੇਖਾਲਿਆ ਨਾਨਕ ਹਰਿ ਲਿਵ ਲਾਗਿ॥੨॥ ਪਉੜੀ॥ ਧਨੁ ਧਨੁ ਸੁਹਾਵੀ ਸਫਲ ਘੜੀ ਜਿਤੁ ਹਰਿ ਸੇਵਾ ਮਨਿ ਭਾਣੀ॥ ਹਰਿ ਕਥਾ ਸੁਣਾਵਹੁ ਮੇਰੇ ਗੁਰਸਿਖਹੁ ਮੇਰੇ ਹਰਿ ਪ੍ਰਭੁ ਅਕਥ ਕਹਾਣੀ॥ ਕਿਉ ਪਾਈਐ ਕਿਉ ਦੇਖੀਐ ਮੇਰਾ ਹਰਿ ਪ੍ਰਭੁ ਸੁਘੜੁ ਸੁਜਾਣੀ॥ ਹਰਿ ਮੇਲਿ ਦਿਖਾਏ ਆਪਿ ਹਰਿ ਗੁਰ ਬਚਨੀ ਨਾਮਿ ਸਮਾਣੀ॥ ਤਿਨ ਵਿਟਹੁ ਨਾਨਕੁ ਵਾਰਿਆ ਜੋ ਜਪਦੇ ਹਰਿ ਨਿਰਬਾਣੀ॥੧੦॥ ਸਲੋਕ ਮਃ ੪॥ ਹਰਿ ਪ੍ਰਭ ਰਤੇ ਲੋਇਣਾ ਗਿਆਨ ਅੰਜਨੁ ਗੁਰੁ ਦੇਇ॥ ਮੈ ਪ੍ਰਭੁ ਸਜਣੁ ਪਾਇਆ ਜਨ ਨਾਨਕ ਸਹਜਿ ਮਿਲੇਇ॥੧॥ ਮਃ ੪॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ॥ ਨਾਮੁ ਚਿਤਵੈ ਨਾਮੋ ਪੜੈ ਨਾਮਿ ਰਹੈ ਲਿਵ ਲਾਇ॥ ਨਾਮੁ ਪਦਾਰਥੁ ਪਾਈਐ॥ ਚਿੰਤਾ ਗਈ ਬਿਲਾਇ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤ੍ਰਿਸਨਾ ਭੁਖ ਸਭ ਜਾਇ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ॥੨॥ਪਉੜੀ॥ ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਵਸਗਤਿ ਕੀਤਾ॥ ਇਕਿ ਮਨਮੁਖ ਕਰਿ ਹਾਰਾਇਅਨੁ ਇਕਨਾ ਮੇਲਿ ਗੁਰੂ ਤਿਨਾ ਜੀਤਾ॥ ਹਰਿ ਊਤਮੁ ਹਰਿ ਪ੍ਰਭ ਨਾਮੁ ਹੈ ਗੁਰ ਬਚਨਿ ਸਭਾਗੈ ਲੀਤਾ॥ ਦੁਖੁ ਦਾਲਦੁ ਸਭੋ ਲਹਿ ਗਇਆ ਜਾਂ ਨਾਉ ਗੁਰੂ ਹਰਿ ਦੀਤਾ॥ ਸਭਿ ਸੇਵਹੁ ਮੋਹਨੋ ਮਨਮੋਹਨੋ ਜਗਮੋਹਨੋ ਜਿਨਿ ਜਗਤੁ ਉਪਾਇ ਸਭੋ ਵਸਿ ਕੀਤਾ॥੧੧॥ ਸਲੋਕ ਮਃ ੪॥ ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ॥ ਨਾਨਕ ਰੋਗੁ ਵਞਾਇ ਮਿਲਿ ਸਤਿਗੁਰ ਸਾਧੂ ਸਜਨਾ॥੧॥ ਮਃ ੪॥ ਮਨੁ ਤਨੁ ਤਾਮਿ ਸਗਾਰਵਾ ਜਾਂ ਦੇਖਾ ਹਰਿ ਨੈਣੇ॥ ਨਾਨਕ ਸੋ ਪ੍ਰਭੁ ਮੈ ਮਿਲੈ ਹਉ ਜੀਵਾ ਸਦੁ ਸੁਣੇ॥੨॥ ਪਉੜੀ॥ ਜਗੰਨਾਥ ਜਗਦੀਸਰ ਕਰਤੇ ਅਪਰੰਪਰ ਪੁਰਖੁ ਅਤੋਲੁ॥ ਹਰਿ ਨਾਮੁ ਧਿਆਵਹੁ ਮੇਰੇ ਗੁਰਸਿਖਹੁ ਹਰਿ ਊਤਮੁ ਹਰਿ ਨਾਮੁ ਅਮੋਲੁ॥ ਜਿਨ ਧਿਆਇਆ ਹਿਰਦੈ ਦਿਨਸੁ ਰਾਤਿ ਤੇ ਮਿਲੇ ਨਹੀ ਹਰਿ ਰੋਲੁ॥ ਵਡਭਾਗੀ ਸੰਗਤਿ ਮਿਲੈ ਗੁਰ ਸਤਿਗੁਰ ਪੂਰਾ ਬੋਲੁ॥ ਸਭਿ ਧਿਆਵਹੁ ਨਰ ਨਾਰਾਇਣੋ ਨਾਰਾਇਣੋ ਜਿਤੁ ਚੂਕਾ ਜਮ ਝਗੜ ਝਗੋਲੁ॥੧੨॥ ਸਲੋਕ ਮਃ ੪॥ ਹਰਿ ਜਨ ਹਰਿ ਹਰਿ ਚਉਦਿਆ ਸਰ ਸੰਧਿਆ ਗਾਵਾਰ॥ ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ