ਪੰਨਾ:Guru Granth Sahib Ji.pdf/1321

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੨੧

ਰਿਦੈ ਮੋਹਿ ਹਰਿ ਚਰਾਨੈ॥੪॥੫॥ ਕਲਿਆਨ ਮਹਲਾ ੪॥ ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ॥ ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ॥੧॥ ਰਹਾਉ॥ ਹਮ ਬਾਰਿਕ ਮੁਗਧ ਇਆਨ ਪਿਤਾ ਸਮਝਾਵਹਿਗੇ॥ ਸੁਤੁ ਖਿਨੁ ਖਿਨੁ ਭੂਲਿ ਬਿਗਾਰਿ ਜਗਤ ਪਿਤ ਭਾਵਹਿਗੇ॥੧॥ ਜੋ ਹਰਿ ਸੁਆਮੀ ਤੁਮ ਦੇਹੁ ਸੋਈ ਹਮ ਪਾਵਹਗੇ॥ ਮੋਹਿ ਦੂਜੀ ਨਾਹੀ ਠਉਰ ਜਿਸੁ ਪਹਿ ਹਮ ਜਾਵਹਗੇ॥੨॥ ਜੋ ਹਰਿ ਭਾਵਹਿ ਭਗਤ ਤਿਨਾ ਹਰਿ ਭਾਵਹਿਗੇ॥ ਜੋਤੀ ਜੋਤਿ ਮਿਲਾਇ ਜੋਤਿ ਰਲਿ ਜਾਵਹਗੇ॥੩॥ ਹਰਿ ਆਪੇ ਹੋਇ ਕ੍ਰਿਪਾਲੁ ਆਪਿ ਲਿਵ ਲਾਵਹਿਗੇ॥ ਜਨੁ ਨਾਨਕੁ ਸਰਨਿ ਦੁਆਰਿ ਹਰਿ ਲਾਜ ਰਖਾਵਹਿਗੇ॥੪॥੬॥ ਛਕਾ ੧॥

ਕਲਿਆਨੁ ਭੋਪਾਲੀ ਮਹਲਾ ੪ ੴ ਸਤਿਗੁਰ ਪ੍ਰਸਾਦਿ॥

ਪਾਰਬ੍ਰਹਮੁ ਪਰਮੇਸਰੁ ਸੁਆਮੀ ਦੂਖ ਨਿਵਾਰਣੁ ਨਾਰਾਇਣੇ॥ ਸਗਲ ਭਗਤ ਜਾਚਹਿ ਸੁਖ ਸਾਗਰ ਭਵ ਨਿਧਿ ਤਰਣ ਹਰਿ ਚਿੰਤਾਮਣੇ॥੧॥ ਰਹਾਉ॥ ਦੀਨ ਦਇਆਲ ਜਗਦੀਸ ਦਮੋਦਰ ਹਰਿ ਅੰਤਰਜਾਮੀ ਗੋਬਿੰਦੇ॥ ਤੇ ਨਿਰਭਉ ਜਿਨ ਸ੍ਰੀਰਾਮੁ ਧਿਆਇਆ ਗੁਰਮਤਿ ਮੁਰਾਰਿ ਹਰਿ ਮੁਕੰਦੇ॥੧॥ ਜਗਦੀਸੁਰ ਚਰਨ ਸਰਨ ਜੋ ਆਏ ਤੇ ਜਨ ਭਵ ਨਿਧਿ ਪਾਰਿ ਪਰੇ॥ ਭਗਤ ਜਨਾ ਕੀ ਪੈਜ ਹਰਿ ਰਾਖੈ ਜਨ ਨਾਨਕ ਆਪਿ ਹਰਿ ਕ੍ਰਿਪਾ ਕਰੇ॥੨॥੧॥੭॥

ਰਾਗੁ ਕਲਿਆਨੁ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ॥

ਹਮਾਰੈ ਏਹ ਕਿਰਪਾ ਕੀਜੈ॥ ਅਲਿ ਮਕਰੰਦ ਚਰਨ ਕਮਲ ਸਿਉ ਮਨੁ ਫੇਰਿ ਫੇਰਿ ਰੀਝੈ॥੧॥ ਰਹਾਉ॥ ਆਨ ਜਲਾ ਸਿਉ ਕਾਜੁ ਨ ਕਛੂਐ ਹਰਿ ਬੂੰਦ ਚਾਤ੍ਰਿਕ ਕਉ ਦੀਜੈ॥੧॥ ਬਿਨੁ ਮਿਲਬੇ ਨਾਹੀ ਸੰਤੋਖਾ ਪੇਖਿ ਦਰਸਨੁ ਨਾਨਕੁ ਜੀਜੈ॥੨॥੧॥ ਕਲਿਆਨ ਮਹਲਾ ੫॥ ਜਾਚਿਕੁ ਨਾਮੁ ਜਾਚੈ ਜਾਚੈ॥ ਸਰਬ ਧਾਰ ਸਰਬ ਕੇ ਨਾਇਕ ਸੁਖ ਸਮੂਹ ਕੇ ਦਾਤੇ॥੧॥ ਰਹਾਉ॥ ਕੇਤੀ ਕੇਤੀ ਮਾਂਗਨਿ ਮਾਗੈ ਭਾਵਨੀਆ ਸੋ ਪਾਈਐ॥੧॥ ਸਫਲ ਸਫਲ ਸਫਲ ਦਰਸੁ ਰੇ ਪਰਸਿ ਪਰਸਿ ਗੁਨ ਗਾਈਐ॥ ਨਾਨਕ ਤਤ ਤਤ ਸਿਉ ਮਿਲੀਐ ਹੀਰੈ ਹੀਰੁ ਬਿਧਾਈਐ॥੨॥੨॥