ਪੰਨਾ:Guru Granth Sahib Ji.pdf/1325

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੨੫

ਮਰੀਜੈ॥੫॥ ਮਹਾ ਅਭਾਗ ਅਭਾਗ ਹੈ ਜਿਨ ਕੇ ਤਿਨ ਸਾਧੂ ਧੂਰਿ ਨ ਪੀਜੈ॥ ਤਿਨਾ ਤਿਸਨਾ ਜਲਤ ਜਲਤ ਨਹੀ ਬੂਝਹਿ ਡੰਡੁ ਧਰਮ ਰਾਇ ਕਾ ਦੀਜੈ॥੬॥ ਸਭਿ ਤੀਰਥ ਬਰਤ ਜਗ ਪੁੰਨ ਕੀਏ ਹਿਵੈ ਗਾਲਿ ਗਾਲਿ ਤਨੁ ਛੀਜੈ॥ ਅਤੁਲਾ ਤੋਲੁ ਰਾਮ ਨਾਮੁ ਹੈ ਗੁਰਮਤਿ ਕੋ ਪੂਜੈ ਨ ਤੋਲ ਤੁਲੀਜੈ॥੭॥ ਤਵ ਗੁਨ ਬ੍ਰਹਮ ਬ੍ਰਹਮ ਤੂ ਜਾਨਹਿ ਜਨ ਨਾਨਕ ਸਰਨਿ ਪਰੀਜੈ॥ ਤੂ ਜਲ ਨਿਧਿ ਮੀਨ ਹਮ ਤੇਰੇ ਕਰਿ ਕਿਰਪਾ ਸੰਗਿ ਰਖੀਜੈ॥੮॥੩॥ ਕਲਿਆਨ ਮਹਲਾ ੪॥ ਰਾਮਾ ਰਮ ਰਾਮੋ ਪੂਜ ਕਰੀਜੈ॥ ਮਨੁ ਤਨੁ ਅਰਪਿ ਧਰਉ ਸਭੁ ਆਗੈ ਰਸੁ ਗੁਰਮਤਿ ਗਿਆਨੁ ਦ੍ਰਿੜੀਜੈ॥੧॥ਰਹਾਉ॥ ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ॥ ਆਤਮ ਦੇਉ ਦੇਉ ਹੈ ਆਤਮੁ ਰਸਿ ਲਾਗੈ ਪੂਜ ਕਰੀਜੈ॥੧॥ ਬਿਬੇਕ ਬੁਧਿ ਸਭ ਜਗ ਮਹਿ ਨਿਰਮਲ ਬਿਚਰਿ ਬਿਚਰਿ ਰਸੁ ਪੀਜੈ॥ ਗੁਰ ਪਰਸਾਦਿ ਪਦਾਰਥੁ ਪਾਇਆ ਸਤਿਗੁਰ ਕਉ ਇਹੁ ਮਨੁ ਦੀਜੈ॥੨॥ ਨਿਰਮੋਲਕੁ ਅਤਿ ਹੀਰੋ ਨੀਕੋ ਹੀਰੈ ਹੀਰੁ ਬਿਧੀਜੈ॥ ਮਨੁ ਮੋਤੀ ਸਾਲੁ ਹੈ ਗੁਰ ਸਬਦੀ ਜਿਤੁ ਹੀਰਾ ਪਰਖਿ ਲਈਜੈ॥੩॥ ਸੰਗਤਿ ਸੰਤ ਸੰਗਿ ਲਗਿ ਊਚੇ ਜਿਉ ਪੀਪ ਪਲਾਸ ਖਾਇ ਲੀਜੈ॥ ਸਭ ਨਰ ਮਹਿ ਪ੍ਰਾਨੀ ਊਤਮੁ ਹੋਵੈ ਰਾਮ ਨਾਮੈ ਬਾਸੁ ਬਸੀਜੈ॥੪॥ ਨਿਰਮਲ ਨਿਰਮਲ ਕਰਮ ਬਹੁ ਕੀਨੇ ਨਿਤ ਸਾਖਾ ਹਰੀ ਜੜੀਜੈ॥ ਧਰਮੁ ਫੁਲੁ ਫਲੁ ਗੁਰਿ ਗਿਆਨੁ ਦ੍ਰਿੜਾਇਆ ਬਹਕਾਰ ਬਾਸੁ ਜਗਿ ਦੀਜੈ॥੫॥ ਏਕ ਜੋਤਿ ਏਕੋ ਮਨਿ ਵਸਿਆ ਸਭ ਬ੍ਰਹਮ ਦ੍ਰਿਸਟਿ ਇਕੁ ਕੀਜੈ॥ ਆਤਮ ਰਾਮੁ ਸਭ ਏਕੈ ਹੈ ਪਸਰੇ ਸਭ ਚਰਨ ਤਲੇ ਸਿਰੁ ਦੀਜੈ॥੬॥ ਨਾਮ ਬਿਨਾ ਨਕਟੇ ਨਰ ਦੇਖਹੁ ਤਿਨ ਘਸਿ ਘਸਿ ਨਾਕ ਵਢੀਜੈ॥ ਸਾਕਤ ਨਰ ਅਹੰਕਾਰੀ ਕਹੀਅਹਿ ਬਿਨੁ ਨਾਵੈ ਧਿਗੁ ਜੀਵੀਜੈ॥੭॥ ਜਬ ਲਗੁ ਸਾਸੁ ਸਾਸੁ ਮਨ ਅੰਤਰਿ ਤਤੁ ਬੇਗਲ ਸਰਨਿ ਪਰੀਜੈ॥ ਨਾਨਕ ਕ੍ਰਿਪਾ ਕ੍ਰਿਪਾ ਕਰਿ ਧਾਰਹੁ ਮੈ ਸਾਧੂ ਚਰਨ ਪਖੀਜੈ॥੮॥੪॥ ਕਲਿਆਨ ਮਹਲਾ ੪॥ ਰਾਮਾ ਮੈ ਸਾਧੂ ਚਰਨ ਧੁਵੀਜੈ॥ ਕਿਲਬਿਖ ਦਹਨ ਹੋਹਿ ਖਿਨ ਅੰਤਰਿ ਮੇਰੇ ਠਾਕੁਰ ਕਿਰਪਾ ਕੀਜੈ॥੧॥ ਰਹਾਉ॥ ਮੰਗਤ ਜਨ ਦੀਨ ਖਰੇ ਦਰਿ ਠਾਢੇ ਅਤਿ ਤਰਸਨ ਕਉ ਦਾਨੁ ਦੀਜੈ॥ ਤ੍ਰਾਹਿ ਤ੍ਰਾਹਿ ਸਰਨਿ ਪ੍ਰਭ ਆਏ ਮੋ ਕਉ ਗੁਰਮਤਿ ਨਾਮੁ ਦ੍ਰਿੜੀਜੈ॥੧॥ ਕਾਮ ਕਰੋਧੁ ਨਗਰ ਮਹਿ ਸਬਲਾ ਨਿਤ ਉਠਿ ਉਠਿ ਜੂਝ ਕਰੀਜੈ॥ ਅੰਗੀਕਾਰੁ ਕਰਹੁ ਰਖਿ ਲੇਵਹੁ ਗੁਰ ਪੂਰਾ ਕਾਢਿ ਕਢੀਜੈ॥੨॥ ਅੰਤਰਿ ਅਗਨਿ ਸਬਲ