ਪੰਨਾ:Guru Granth Sahib Ji.pdf/1328

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੨੮

ਤਾ ਪਵੈ ਜਾਂ ਸਿਰੈ ਹੋਵਹਿ ਹਰਿ॥੨॥ ਦੂਖਾ ਤੇ ਸੁਖ ਊਪਜਹਿ ਸੂਖੀ ਹੋਵਹਿ ਦੂਖ॥ ਜਿਤੁ ਮੁਖਿ ਤੂ ਸਾਲਾਹੀਅਹਿ॥ ਤਿਤੁ ਮੁਖਿ ਕੈਸੀ ਭੂਖ॥੩॥ ਨਾਨਕ ਮੂਰਖੁ ਏਕੁ ਤੂ ਅਵਰੁ ਭਲਾ ਸੈਸਾਰੁ॥ ਜਿਤੁ ਤਨਿ ਨਾਮੁ ਨ ਊਪਜੈ ਸੇ ਤਨ ਹੋਹਿ ਖੁਆਰ॥੪॥੨॥ ਪ੍ਰਭਾਤੀ ਮਹਲਾ ੧॥ ਜੈ ਕਾਰਣਿ ਬੇਦ ਬ੍ਰਹਮੈ ਉਚਰੇ ਸੰਕਰਿ ਛੋਡੀ ਮਾਇਆ॥ ਜੈ ਕਾਰਣਿ ਸਿਧ ਭਏ ਉਦਾਸੀ ਦੇਵੀ ਮਰਮੁ ਨ ਪਾਇਆ॥੧॥ ਬਾਬਾ ਮਨਿ ਸਾਚਾ ਮੁਖਿ ਸਾਚਾ ਕਹੀਐ ਤਰੀਐ ਸਾਚਾ ਹੋਈ॥ ਦੁਸਮਨੁ ਦੂਖੁ ਨ ਆਵੈ ਨੇੜੈ ਹਰਿ ਮਤਿ ਪਾਵੈ ਕੋਈ॥੧॥ ਰਹਾਉ॥ ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ॥ ਨਾਮ ਕੇ ਦਾਸਾ॥ ਤੇ ਤਸਕਰ ਜੋ ਨਾਮੁ ਨ ਲੇਵਹਿ ਵਾਸਹਿ ਕੋਟ ਪੰਚਾਸਾ॥੨॥ ਜੇ ਕੋ ਏਕ ਕਰੈ ਚੰਗਿਆਈ ਮਨਿ ਚਿਤਿ ਬਹੁਤੁ ਬਫਾਵੈ॥ ਏਤੇ ਗੁਣ ਏਤੀਆ ਚੰਗਿਆਈਆ ਦੇਇ ਨ ਪਛੋਤਾਵੈ॥੩॥ ਤੁਧੁ ਸਾਲਾਹਨਿ ਤਿਨ ਧਨੁ ਪਲੈ ਨਾਨਕ ਕਾ ਧਨੁ ਸੋਈ॥ ਜੇ ਕੋ ਜੀਉ ਕਹੈ ਓਨਾ ਕਉ ਜਮ ਕੀ ਤਲਬ ਨ ਹੋਈ॥੪॥੩॥ ਪ੍ਰਭਾਤੀ ਮਹਲਾ ੧॥ ਜਾ ਕੈ ਰੂਪੁ ਨਾਹੀ ਜਾਤਿ ਨਾਹੀ ਨਾਹੀ ਮੁਖੁ ਮਾਸਾ॥ ਸਤਿਗੁਰਿ ਮਿਲੇ ਨਿਰੰਜਨੁ ਪਾਇਆ ਤੇਰੈ ਨਾਮਿ ਹੈ ਨਿਵਾਸਾ॥੧॥ ਅਉਧੂ ਸਹਜੇ ਤਤੁ ਬੀਚਾਰਿ॥ ਜਾ ਤੇ ਫਿਰਿ ਨ ਆਵਹੁ ਸੈਸਾਰਿ॥੧॥ ਰਹਾਉ॥ ਜਾ ਕੈ ਕਰਮੁ ਨਾਹੀ ਧਰਮੁ ਨਾਹੀ ਨਾਹੀ ਸੁਚਿ ਮਾਲਾ॥ ਸਿਵ ਜੋਤਿ ਕੰਨਹੁ ਬੁਧਿ ਪਾਈ ਸਤਿਗੁਰੂ ਰਖਵਾਲਾ॥੨॥ ਜਾ ਕੈ ਬਰਤੁ ਨਾਹੀ ਨੇਮੁ ਨਾਹੀ ਨਾਹੀ ਬਕਬਾਈ॥ ਗਤਿ ਅਵਗਤਿ ਕੀ ਚਿੰਤ ਨਾਹੀ ਸਤਿਗੁਰੂ ਫੁਰਮਾਈ॥੩॥ ਜਾ ਕੈ ਆਸ ਨਾਹੀ ਨਿਰਾਸ ਨਾਹੀ ਚਿਤਿ ਸੁਰਤਿ ਸਮਝਾਈ॥ ਤੰਤ ਕਉ ਪਰਮ ਤੰਤੁ ਮਿਲਿਆ ਨਾਨਕਾ ਬੁਧਿ ਪਾਈ॥॥੪॥੪॥ ਪ੍ਰਭਾਤੀ ਮਹਲਾ ੧॥ ਤਾ ਕਾ ਕਹਿਆ ਦਰਿ ਪਰਵਾਣੁ॥ ਬਿਖੁ ਅੰਮ੍ਰਿਤੁ ਦੁਇ ਸਮ ਕਰਿ ਜਾਣੁ॥੧॥ ਕਿਆ ਕਹੀਐ ਸਰਬੇ ਰਹਿਆ ਸਮਾਇ॥ ਜੋ ਕਿਛੁ ਵਰਤੈ ਸਭ ਤੇਰੀ ਰਜਾਇ॥੧॥ ਰਹਾਉ॥ ਪ੍ਰਗਟੀ ਤੇ ਜੋਤਿ ਚੂਕਾ ਅਭਿਮਾਨੁ॥ ਸਤਿਗੁਰਿ ਦੀਆ ਅੰਮ੍ਰਿਤ ਨਾਮੁ॥੨॥ ਕਲਿ ਮਹਿ ਆਇਆ ਸੋ ਜਨੁ ਜਾਣੁ॥ ਸਾਚੀ ਦਰਗਹ ਪਾਵੈ ਮਾਣੁ॥੩॥ ਕਹਣਾ ਸੁਨਣਾ ਅਕਥ ਘਰਿ ਜਾਇ॥ ਕਥਨੀ ਬਦਨੀ ਨਾਨਕ ਜਲਿ ਜਾਇ॥੪॥੫॥ ਪ੍ਰਭਾਤੀ ਮਹਲਾ ੧॥ ਅੰਮ੍ਰਿਤੁ ਨੀਰੁ ਗਿਆਨਿ ਮਨ ਮਜਨੁ ਅਠਸਠਿ ਤੀਰਥ ਸੰਗਿ ਗਹੇ॥ ਗੁਰ ਉਪਦੇਸਿ ਜਵਾਹਰ ਮਾਣਕ ਸੇਵੇ ਸਿਖੁ ਸੋੁ ਖੋਜਿ ਲਹੈ॥੧॥ ਗੁਰ ਸਮਾਨਿ ਤੀਰਥੁ ਨਹੀ ਕੋਇ॥ ਸਰੁ ਸੰਤੋਖੁ ਤਾਸੁ ਗੁਰੁ ਹੋਇ॥