ਪੰਨਾ:Guru Granth Sahib Ji.pdf/1329

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੩੨੯

॥੧॥ ਰਹਾਉ॥ ਗੁਰੁ ਦਰੀਆਉ ਸਦਾ ਜਲੁ ਨਿਰਮਲੁ ਮਿਲਿਆ ਦੁਰਮਤਿ ਮੈਲੁ ਹਰੈ॥ ਸਤਿਗੁਰਿ ਪਾਇਐ ਪੂਰਾ ਨਾਵਣੁ ਪਸੂ ਪਰੇਤਹੁ ਦੇਵ ਕਰੈ॥੨॥ ਰਤਾ ਸਚਿ ਨਾਮਿ ਤਲ ਹੀਅਲੁ ਸੋ ਗੁਰੁ ਪਰਮਲੁ ਕਹੀਐ॥ ਜਾ ਕੀ ਵਾਸੁ ਬਨਾਸਪਤਿ ਸਉਰੈ ਤਾਸੁ ਚਰਣ ਲਿਵ ਰਹੀਐ॥੩॥ ਗੁਰਮੁਖਿ ਜੀਅ ਪ੍ਰਾਨ ਉਪਜਹਿ ਗੁਰਮੁਖਿ ਸਿਵ ਘਰਿ ਜਾਈਐ॥ ਗੁਰਮੁਖਿ ਨਾਨਕ ਸਚਿ ਸਮਾਈਐ ਗੁਰਮੁਖਿ ਨਿਜ ਪਦੁ ਪਾਈਐ॥੪॥੬॥ ਪ੍ਰਭਾਤੀ ਮਹਲਾ ੧॥ ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ॥ ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ॥੧॥ ਕਰਤਾ ਤੂ ਮੇਰਾ ਜਜਮਾਨੁ॥ ਇਕ ਦਖਿਣਾ ਹਉ ਤੈ ਪਹਿ ਮਾਗਉ ਦੇਹਿ ਆਪਣਾ ਨਾਮੁ॥੧॥ ਰਹਾਉ॥ ਪੰਚ ਤਸਕਰ ਧਾਵਤ ਰਾਖੇ ਚੂਕਾ ਮਨਿ ਅਭਿਮਾਨੁ॥ ਦਿਸਟਿ ਬਿਕਾਰੀ ਦੁਰਮਤਿ ਭਾਗੀ ਐਸਾ ਬ੍ਰਹਮ ਗਿਆਨੁ॥॥੨॥ ਜਤੁ ਸਤੁ ਚਾਵਲ ਦਇਆ ਕਣਕ ਕਰਿ ਪ੍ਰਾਪਤਿ ਪਾਤੀ ਧਾਨੁ॥ ਦੂਧੁ ਕਰਮੁ ਸੰਤੋਖੁ ਘੀਉ ਕਰਿ ਐਸਾ ਮਾਂਗਉ ਦਾਨੁ॥੩॥ ਖਿਮਾ ਧੀਰਜੁ ਕਰਿ ਗਊ ਲਵੇਰੀ ਸਹਜੇ ਬਛਰਾ ਖੀਰੁ ਪੀਐ॥ ਸਿਫਤਿ ਸਰਮ ਕਾ ਕਪੜਾ ਮਾਂਗਉ ਹਰਿ ਗੁਣ ਨਾਨਕ ਰਵਤੁ ਰਹੈ॥੪॥੭॥ ਪ੍ਰਭਾਤੀ ਮਹਲਾ ੧॥ ਆਵਤੁ ਕਿਨੈ ਨ ਰਾਖਿਆ ਜਾਵਤੁ ਕਿਉ ਰਾਖਿਆ ਜਾਇ॥ ਜਿਸ ਤੇ ਹੋਆ ਸੋਈ ਪਰੁ ਜਾਣੈ ਜਾਂ ਉਸ ਹੀ ਮਾਹਿ ਸਮਾਇ॥੧॥ ਤੂਹੈ ਹੈ ਵਾਹੁ ਤੇਰੀ ਰਜਾਇ॥ ਜੋ ਕਿਛੁ ਕਰਹਿ ਸੋਈ ਪਰੁ ਹੋਇਬਾ ਅਵਰੁ ਨ ਕਰਣਾ ਜਾਇ॥੧॥ਰਹਾਉ॥ ਜੈਸੇ ਹਰਹਟ ਕੀ ਮਾਲਾ ਟਿੰਡ ਲਗਤ ਹੈ ਇਕ ਸਖਨੀ ਹੋਰ ਫੇਰ ਭਰੀਅਤ ਹੈ॥ ਤੈਸੋ ਹੀ ਇਹੁ ਖੇਲੁ ਖਸਮ ਕਾ ਜਿਉ ਉਸ ਕੀ ਵਡਿਆਈ॥੨॥ ਸੁਰਤੀ ਕੈ ਮਾਰਗਿ ਚਲਿ ਕੈ ਉਲਟੀ ਨਦਰਿ ਪ੍ਰਗਾਸੀ॥ ਮਨਿ ਵੀਚਾਰਿ ਦੇਖੁ ਬ੍ਰਹਮ ਗਿਆਨੀ ਕਉਨੁ ਗਿਰਹੀ ਕਉਨੁ ਉਦਾਸੀ॥੩॥ ਜਿਸ ਕੀ ਆਸਾ ਤਿਸ ਹੀ ਸਉਪਿ ਕੈ ਏਹੁ ਰਹਿਆ ਨਿਰਬਾਣੁ॥ ਜਿਸ ਤੇ ਹੋਆ ਸੋਈ ਕਰਿ ਮਾਨਿਆ ਨਾਨਕ ਗਿਰਹੀ ਉਦਾਸੀ ਸੋ ਪਰਵਾਣੁ॥੪॥ ਪ੍ਰਭਾਤੀ ਮਹਲਾ ੧॥ ਦਿਸਟਿ ਬਿਕਾਰੀ ਬੰਧਨਿ ਬਾਂਧੈ ਹਉ ਤਿਸ ਕੈ ਬਲਿ ਜਾਈ॥ ਪਾਪ ਪੁੰਨ ਕੀ ਸਾਰ ਨ ਜਾਣੈ ਭੂਲਾ ਫਿਰੈ ਅਜਾਈ॥੧॥ ਬੋਲਹੁ ਸਚੁ ਨਾਮੁ ਕਰਤਾਰ॥ ਫੁਨਿ ਬਹੁੜਿ ਨ ਆਵਣ ਵਾਰ॥੧॥ ਰਹਾਉ॥ ਊਚਾ ਤੇ ਫੁਨਿ ਨੀਚੁ ਕਰਤੁ ਹੈ ਨੀਚ ਕਰੈ ਸੁਲਤਾਨੁ॥ ਜਿਨੀ ਜਾਣੁ ਸੁਜਾਣਿਆ ਜਗਿ ਤੇ ਪੂਰੇ ਪਰਵਾਣੁ॥੨॥ ਤਾ ਕਉ ਸਮਝਾਵਣ ਜਾਈਐ ਜੇ ਕੋ ਭੂਲਾ ਹੋਈ॥