ਪੰਨਾ:Guru Granth Sahib Ji.pdf/142

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਧਰਤੀ ਸਕਰ ਹੋਵੈ ਖੁਸੀ ਕਰੇ ਨਿਤ ਜੀਉ ॥ਪਰਬਤੁ ਸੁਇਨਾ ਰੁਪਾ ਹੋਵੈ ਹੀਰੇ ਲਾਲ ਜੜਾਉ ॥ ਭੀ ਤੂੰਹੈ ਸਾਲਾਹਣਾ ਦੀਕ ਆਖਣ ਲਹੈ ਨ ਚਾਉ ॥੧॥ ਮਃ ੧॥ ਭਾਰ ਅਠਾਰਹ ਮੇਵਾ ਹੋਵੈ ਗਰੁੜਾ ਹੋਇ ਸੁਆਉ ॥ ਚੰਦੁ ਸੂਰਜੁ ਦੁਇ ਫਿਰਦੇ ਪੈ ਰਖੀਅਹਿ ਨਿਹਚਲੁ ਹੋਵੈ ਥਾਉ ॥ ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੨॥ ਮਃ ੧॥ ਜੇ ਦੇਹੈ ਦੁਖੁ ਲਾਈਐ ਤੇ ਪਾਪ ਗਰਹ ਦੁਇ ਰਾਹੁ ॥ ਰਤੁ ਪੀਣੇ ਰਾਜੇ ਸਿਰੈ ਉਪਰਿ ਰਖੀਅਹਿ ਏਵੈ ਜਾਪੈ ਭਾਉ ॥ ਭੀ ਤੂੰਹੈ ਸਾਲਾਹਣਾ ਦੇ ਆਖਣ ਲਹੈ ਨ ਚਾਉ ॥੩॥ ਮਃ ੧ ॥ ਅਗੀ ਪਾਲਾ ਕਪੜੁ ਹੋਵੈ ਖਾਣਾ ਹੋਵੈ ਵਾਉ ॥ ਸੁਰਗੈ ਦੀਆ ਮੋਹਣੀਆ ਇਸਤਰੀਆ ਹੋਵਨਿ ਨਾਨਕ ਸਭੋ ਜਾਉ ॥ ਭੀ ਤੂਹੈ ਸਾਲਾਹਣਾ ਆਖਣ ਲਹੈ ਨ ਚਾਉ ॥੪॥ ਪਵੜੀ ॥ ਬਦਫੈਲੀ ਗੈਬਾਨਾ ਖਸਮੁ ਨ ਜਾਣਈ ॥ ਸੋ ਕਹੀਐ ਦੇਵਾਨਾ ਆਪੁ ਨ ਪਛਾਣਈ ॥ ਕਹਿ ਬੁਰੀ ਸੰਸਾਰਿ ਵਾਦੇ ਖਪੀਐ ॥ ਵਿਣੁ ਨਾਵੈ ਵੇਕਾਰਿ ਭਰਮੇ ਪਚੀਐ ॥ ਰਾਹ ਦੋਵੈ ਇਕੁ ਜਾਣੈ ਸੋਈ ਸਿਝਸੀ ॥ ਕੁਫਰ ਗੋਅ ਕੁਫਰਾਣੈ ਪਇਆ ॥ ਨੂੰ ਦੁਝਸੀ ॥ ਸਭ ਦੁਨੀਆ ਸੁਬਹਾਨੁ ਸਚਿ ਸਮਾਈਐ ॥ ਸਿਝੈ ਦਰਿ ਦੀਵਾਨਿ ਆਪੁ ਗਵਾਈਐ ॥੯॥ ਮਃ ੧ ਸਲੋਕੁ ॥ ਕ ਕੁ ਸੋ ਜੀਵਿਆ ਜਿਸੁ ਮਨਿ ਵਸਿਆ ਸੋਇ ॥ਨਾਨਕ ਅਵਰੁ ਨ ਜੀਵੈ ਕੋਇ ॥ ਜੇ ਜੀਵੈ ਪਤਿ ਲਥੀ ਜਾਇ ॥ ਸਭੁ ਹਰਾਮੁ ਦੀ ਜੇਤਾ ਕਿਛੁ ਖਾਇ ॥ ਰਾਜਿ ਰੰਗੁ ਮਾਲਿ ਰੰਗੁ ॥ ਰੰਗਿ ਰਤਾ ਨਚੈ ਨੰਗੁ ॥ਨਾਨਕ ਠਗਿਆ ਮੁਠਾ ਜਾਇ ॥ ਵਿਣੁ ਨਾਵੈ ਪਤਿ ਗਇਆ ਗਵਾਇ ॥੧॥ ਮਃ ੧॥ ਕਿਆ ਖਾਧੈ ਕਿਆ ਪੈਧੈ ਹੋਇ ॥ ਜਾ ਮਨਿ ਨਾਹੀ ਸਚਾ ਸੋਇ ॥ ਕਿਆ ਮੇਵਾ ਤੇ ਕਿਆ ਘਿਉ ਗੁੜੁ ਮਿਠਾ ਕਿਆ ਮੈਦਾ ਕਿਆ ਮਾਸੁ ॥ ਕਿਆ ਕਪੜੁ ਕਿਆ ਸੇਜ ਸੁਖਾਲੀ ਕੀਜਹਿ ਭੋਗ ਬਿਲਾਸ ॥ ਕਿਆ ਲਸਕਰ ਕਿਆ ਨੇਬ ਖਵਾਸੀ ਆਵੈ ਮਹਲੀ ਵਾਸੁ ॥ ਨਾਨਕ ਸਚੇ ਨਾਮ ਵਿਣੁ ਸਭੇ ਟੋਲ ਵਿਣਾਸੁ ॥੨॥ 1 ਪਵੜੀ ॥ਜਾਤੀ ਦੇ ਕਿਆ ਹਥਿ ਸਚੁ ਪਰਖੀਐ ॥ ਮਹੁਰਾ ਹੋਵੈ ਹਥਿ ਮਰੀਐ ਚਖੀਐ ॥ ਸਚੇ ਕੀ ਸਿਰਕਾਰ ਜੁਗੁ ਜੁਗੁ . ਜਾਣੀਐ ॥ ਹੁਕਮੁ ਮੰਨੇ ਸਿਰਦਾਰੁ ਦਰਿ ਦੀਬਾਣੀਐ ॥ਫੁਰਮਾਨੀ ਹੈ ਕਾਰ ਖਸਮਿ ਪਠਾਇਆ ॥ ਤਬਲਬਾਜ ਬੀਚਾਰ ॥ ਕ ਸਬਦਿ ਸੁਣਾਇਆ ॥ ਇਕਿ ਹੋਏ ਅਸਵਾਰ ਇਕਨਾ ਸਾਖਤੀ ॥ ਇਕਨੀ ਬਧੇ ਭਾਰ ਇਕਨਾ ਤਾਖਤੀ ॥੧੦ll ਸਲੋਕੁ ਕਿ ਕਿ ਮਃ ੧॥ ਜਾ ਪਕਾ ਤਾ ਕਟਿਆ ਰਹੀ ਸੁ ਪਤਰਿ ਵਾੜਿ॥ ਸਣੁ ਕੀਸਾਰਾ ਚਿਥਿਆ ਕਣੁ ਲਇਆ ਤਨੁ ਝਾੜਿ ॥ ਦੁਇ ਕੇ ਦੀ ਪੁੜ ਚਕੀ ਜੋੜਿ ਕੈ ਪੀਸਣ ਆਇ ਬਹਿਠੁ ॥ਜੋ ਦਰਿ ਰਹੇ ਸੁ ਉਬਰੇ ਨਾਨਕ ਅਜਬੁ ਡਿਠੁ ॥੧॥ ਮਃ ੧॥ ਵੇਖੁ ਜਿ ਕਿ