੧੪੪
ਦਿਗਰਿ ਕੁਈ ॥ ਏਕ ਤੁਈ ਏਕ ਤੁਈ ॥੨॥ ਮਃ ੧ ॥ ਨ ਦਾਦੇ ਦਿਹੰਦ ਆਦਮੀ ॥ ਸਪਤ ਜੇਰ ਜਿਮੀ ॥ ਅਸਤਿ ਏਕ ਦਿਗਰਿ ਕੁਈ ॥ ਏਕ ਤੁਈ ਏਕ ਤੁਈ ॥੩॥ ਮਃ ੧॥ ਨ ਸੂਰ ਸਸਿ ਮੰਡਲੋ ॥ ਨ ਸਪਤ ਦੀਪ ਨਹ ਜਲੋ॥ ਅੰਨ ਪਉਣ ਥਿਰੁ ਨ ਕੁਈ ॥ ਏਕੁ ਤੁਈ ਏਕੁ ਤੁਈ ॥੪॥ ਮਃ ੧॥ਨ ਰਿਜਕੁ ਦਸਤ ਆ ਕਸੇ ॥ ਹਮਾ ਰਾ ਏਕੁ ਆਸ ਵਸੇ ॥ ਅਸਤਿ ਏਕੁ ਦਿਗਰ ਕੁਈ ॥ ਏਕ ਤੁਈ ਏਕੁ ਤੁਈ ॥੫॥ ਮਃ ੧॥ ਪਰੰਦਏ ਨ ਗਿਰਾਹ ਜਰ॥ ਦਰਖਤ ਆਬ ਆਸ ਕਰ ॥ ਦਿਹੰਦ ਸੁਈ ॥ ਏਕ ਤੁਈ ਏਕ ਤੁਈ ॥੬॥ ਮਃ ੧॥ ਨਾਨਕ ਲਿਲਾਰਿ ਲਿਖਿਆ ਸੋਇ ॥ ਮੇਟਿ ਨ ਸਾਕੈ ਕੋਇ ॥ ਕਲਾ ਧਰੈ ਹਿਰੈ ਸੁਈ ॥ ਏਕੁ ਤੁਈ ਏਕੁ ਤੁਈ ॥੭॥ ਪਉੜੀ ॥ ਸਚਾ ਤੇਰਾ ਹੁਕਮੁ ਗੁਰਮੁਖਿ ਜਾਣਿਆ ॥ ਗੁਰਮਤੀ ਆਪੁ ਗਵਾਇ ਸਚੁ ਪਛਾਣਿਆ ॥ ਸਚੁ ਤੇਰਾ ਦਰਬਾਰੁ ਸਬਦੁ ਨੀਸਾਣਿਆ ॥ ਸਚਾ ਸਬਦੁ ਵੀਚਾਰਿ ਸਚਿ ਸਮਾਣਿਆ ॥ ਮਨਮੁਖ ਸਦਾ ਕੂੜਿਆਰ ਭਰਮਿ ਭੁਲਾਣਿਆ ॥ ਵਿਸਟਾ ਅੰਦਰਿ ਵਾਸੁ ਸਾਦੁ ਨ ਜਾਣਿਆ ॥ ਵਿਣੁ ਨਾਵੈ ਦੁਖੁ ਪਾਇ ਆਵਣ ਜਾਣਿਆ ॥ ਨਾਨਕ ਪਾਰਖੁ ਆਪਿ ਜਿਨਿ ਖੋਟਾ ਖਰਾ ਪਛਾਣਿਆ ॥੧੩॥ ਸਲੋਕੁ ਮਃ ੧ ॥ ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹ ॥ ਘਾਹੁ ਖਾਨਿ ਤਿਨਾ ਮਾਸੁ ਖਵਾਲੇ ਏਹਿ ਚਲਾਏ ਰਾਹੁ ॥ ਨਦੀਆ ਵਿਚਿ ਟਿਬੇ ਦੇਖਾਲੇ ਥਲੀ ਕਰੇ ਅਸਗਾਹ ॥ ਕੀੜਾ ਥਾਪਿ ਦੇਇ ਪਾਤਿਸਾਹੀ ਲਸਕਰ ਕਰੇ ਸੁਆਹ ॥ ਜੇਤੇ ਜੀਅ ਜੀਵਹਿ ਲੇ ਸਾਹਾ ਜੀਵਾਲੇ ਤਾ ਕਿ ਅਸਾਹ॥ ਨਾਨਕ ਜਿਉ ਜਿਉ ਸਚੇ ਭਾਵੈ ਤਿਉ ਤਿਉ ਦੇਇ ਗਿਰਾਹ ॥੧॥ ਮਃ ੧॥ ਇਕਿ ਮਾਸਹਾਰੀ ਇਕਿ ਤ੍ਰਿਣੁ ਖਾਹਿ ॥ ਇਕਨਾ ਛਤੀਹ ਅੰਮ੍ਰਿਤ ਪਾਹਿ ॥ ਇਕਿ ਮਿਟੀਆ ਮਹਿ ਮਿਟੀਆ ਖਾਹਿ ॥ ਇਕਿ ਪਉਣ ਸੁਮਾਰੀ ਪਉਣ ਸੁਮਾਰਿ ॥ ਇਕਿ ਨਿਰੰਕਾਰੀ ਨਾਮ ਆਧਾਰਿ ॥ ਜੀਵੈ ਦਾਤਾ ਮਰੈ ਨ ਕੋਇ ॥ ਨਾਨਕ ਮੁਠੇ ਜਾਹਿ ਨਾਹੀ ਮਨਿ ਸੋਇ ॥੨॥ ਪਉੜੀ ॥ ਪੂਰੇ ਗੁਰ ਕੀ ਕਾਰ ਕਰਮਿ ਕਮਾਈਐ ॥ ਗੁਰਮਤੀ ਆਪੁ ਗਵਾਇ ਨਾਮੁ ਧਿਆਈਐ ॥ ਦੂਜੀ ਕਾਰੈ ਲਗਿ ਜਨਮੁ ਗਵਾਈਐ ॥ ਵਿਣੁ ਨਾਵੈ ਸਭ ਵਿਸੁ ਪੈਝੈ ਖਾਈਐ ॥ ਸਚਾ ਸਬਦੁ ਸਾਲਾਹਿ ਸਚਿ ਸਮਾਈਐ ॥ ਵਿਣੁ ਸਤਿਗੁਰੂ ਸੇਵੇ ਨਾਹੀ ਸੁਖਿ ਨਿਵਾਸੁ ਫਿਰਿ ਫਿਰਿ ਆਈਐ ॥ ਦੁਨੀਆ ਖੋਟੀ ਰਾਸਿ ਕੂੜੁ ਕਮਾਈਐ ॥ ਨਾਨਕ ਸਚੁ ਖਰਾ ਸਾਲਾਹਿ ਪਤਿ ਸਿਉ ਜਾਈਐ ॥੧੪॥ ਸਲੋਕ ਮਃ ੧ ॥ ਤੁਧੁ ਭਾਵੈ ਤਾ ਵਾਵਹਿ ਗਾਵਹਿ ਤੁਧੁ ਭਾਵੈ ਜਲਿ ਨਾਵਹਿ ॥