ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/145

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੪੫

ਜਾ ਤੁਧੁ ਭਾਵਹਿ ਤਾ ਕਰਹਿ ਬਿਭੂਤਾ ਸਿੰਝੀ ਨਾਦੁ ਵਜਾਵਹਿ ॥ ਜਾ ਤੁਧੁ ਭਾਵੈ ਤਾ ਪੜਹਿ ਕਤੇਬਾ ਮੂਲਾ ਸੇਖ ਕਹਾਵਹਿ ॥ਜਾ ਤੁਧੁ ਭਾਵੈ ਤਾ ਹੋਵਹਿ ਰਾਜੇ ਰਸ ਕਸ ਬਹੁਤੁ ਕਮਾਵਹਿ॥ ਜਾ ਤੁਧੁ ਭਾਵੈ ਤੇਗ ਵਗਾਵਹਿ ਸਿਰ ਮੁੰਡੀ ਕਟਿ ਜਾਵਹਿ ॥ ਜਾ ਤੁਧੁ ਭਾਵੈ ਜਾਹਿ ਦਿਸੰਤਰਿ ਸੁਣਿ ਗਲਾ ਘਰਿ ਆਵਹਿ॥ਜਾ ਤੁਧੁ ਭਾਵੈ ਨਾਇ ਰਚਾਵਹਿ ਤੁਧੁ ਭਾਣੇ ਤੂੰ ਭਾਵਹਿ ॥ ਨਾਨਕੁ ਏਕ ਕਹੈ ਬੇਨੰਤੀ ਹੋਰਿ ਸਗਲੇ ਕੂੜੁ ਕਮਾਵਹਿ ॥੧॥ ਮਃ ੧॥ ਜਾ ਤੂੰ ਵਡਾ ਸਭਿ ਵਡਿਆਈਆ ਚੰਗੈ ਚੰਗਾ ਹੋਈ ॥ ਜਾ ਤੂੰ ਸਚਾ ਤਾ ਸਭੁ ਕੋ ਸਚਾ ਕੁੜਾ ਕੋਇ ਨ ਕੋਈ ॥ ਆਖਣੁ ਵੇਖਣੁ ਬੋਲਣੁ ਚਲਣੁ ਜੀਵਣੁ ਮਰਣਾ ਧਾਤੁ ॥ ਹੁਕਮੁ ਸਾਜਿ ਹੁਕਮੈ ਵਿਚਿ ਰਖੈ ਨਾਨਕ ਸਚਾ ਆਪਿ ॥੨॥ ਪਉੜੀ ॥ ਸਤਿਗੁਰੁ ਸੇਵਿ ਨਿਸੰਗੁ ਭਰਮੁ ਚੁਕਾਈਐ ॥ ਸਤਿਗੁਰੁ ਆਖੈ ਕਾਰ ਸੁ ਕਾਰ ਕਮਾਈਐ ॥ ਸਤਿਗੁਰੁ ਹੋਇ ਦਇਆਲੁ ਤ ਨਾਮੁ ਧਿਆਈਐ ॥ ਲਾਹਾ ਭਗਤਿ ਸੁ ਸਾਰੁ ਗੁਰਮੁਖਿ ਪਾਈਐ ॥ ਮਨਮੁਖਿ ਕੂੜੁ ਗੁਬਾਰੁ ਕੂੜੁ ਕਮਾਈਐ ॥ ਸਚੇ ਦੈ ਦਰਿ ਜਾਇ ਸਚੁ ਚਵਾਂਈਐ ॥ ਸਚੈ ਅੰਦਰਿ ਮਹਲਿ ਸਚਿ ਬੁਲਾਈਐ ॥ ਨਾਨਕ ਸਚੁ ਸਦਾ ਸਚਿਆਰੁ ਸਚਿ ਸਮਾਈਐ ॥੧੫॥ ਸਲੋਕੁ ਮਃ ੧ ॥ ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ ॥ ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ ॥ ਹਉ ਭਾਲਿ ਵਿਕੁੰਨੀ ਹੋਈ ॥ ਆਧੇਰੈ ਰਾਹੁ ਨ ਕੋਈ ॥ ਵਿਚਿ ਹਉਮੈ ਕਰਿ ਦੁਖੁ ਹੋਈ ॥ ਕਹੁ ਨਾਨਕ ਕਿਨਿ ਬਿਧਿ ਗਤਿ ਹੋਈ ॥੧॥ ਮਃ ੩ ॥ ਕਲਿ ਕੀਰਤਿ ਪਰਗਟੁ ਚਾਨਣੁ ਸੰਸਾਰਿ ॥ ਗੁਰਮੁਖਿ ਕੋਈ ਉਤਰੈ ਪਾਰਿ॥ ਜਿਸ ਨੋ ਨਦਰਿ ਕਰੇ ਤਿਸੁ ਦੇਵੈ ॥ਨਾਨਕ ਗੁਰਮੁਖਿ ਰਤਨੁ ਸੋ ਲੇਵੈ ॥੨॥ ਪਉੜੀ ॥ ਭਗਤਾ ਤੈ ਸੈਸਾਰੀਆ ਜੋੜੁ ਕਦੇ ਨ ਆਇਆ ॥ ਕਰਤਾ ਆਪਿ ਅਭੁਲੁ ਹੈ ਨ ਭੁਲੇ ਕਿਸੇ ਦਾ ਭੁਲਾਇਆ ॥ ਭਗਤ ਆਪੇ ਮੇਲਿਅਨੁ ਜਿਨੀ ਸਚੋ ਸਚੁ ਕਮਾਇਆ ॥ ਸੈਸਾਰੀ ਆਪਿ ਖੁਆਇਅਨੁ ਜਿਨੀ ਕੁੜੁ ਬੋਲਿ ਬੋਲਿ ਬਿਖੁ ਖਾਇਆ ॥ ਚਲਣ ਸਾਰ ਨ ਜਾਣਨੀ ਕਾਮੁ ਕਰੋਧੁ ਵਿਸੁ ਵਧਾਇਆ ॥ ਭਗਤ ਕਰਨਿ ਹਰਿ ਚਾਕਰੀ ਜਿਨੀ ਅਨਦਿਨੁ ਨਾਮੁ ਧਿਆਇਆ ॥ ਦਾਸਨਿ ਦਾਸ ਹੋਇ ਕੈ ਜਿਨੀ ਵਿਚਹੁ ਆਪੁ ਗਵਾਇਆ ॥ ਓਨਾ ਖਸਮੈ ਕੈ ਦਰਿ ਦੀਓ ਕਿ ਮੁਖ ਉਜਲੇ ਸਚੈ ਸਬਦਿ ਸੁਹਾਇਆ ॥੧੬॥ ਸਲੋਕੁ ਮਃ ੧ ॥ ਸਬਾਹੀ ਸਾਲਾਹ ਜਿਨੀ ਧਿਆਇਆ ਇਕ ਮਨਿ ॥ ਸੇਈ ਪੂਰੇ ਸਾਹ ਵਖਤੈ ਉਪਰਿ ਲੜਿ ਮੁਏ ॥ ਦੂਜੈ ਬਹੁਤੇ ਰਾਹ ਮਨ ਕੀਆ ਮਤੀ ਖਿੰਡੀਆ ॥ ਬਹੁਤੁ ਪਏ ਅਸਗਾਹ