ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/149

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੪੯

ਮਾਰਗੁ ਦਸਿਆ ॥ ਸਚਾ ਸਬਦੁ ਬੀਚਾਰਿ ਕਾਲੁ ਵਿਧਊਸਿਆ ॥ਢਾਢੀ ਕਥੇ ਅਕਥੁ ਸਬਦਿ ਸਵਾਰਿਆ ॥ ਨਾਨਕ ਗੁਣ ਗਹਿ ਰਾਸਿ ਹਰਿ ਜੀਉ ਮਿਲੇ ਪਿਆਰਿਆ ॥੨੩॥ ਸਲੋਕੁ ਮਃ ੧॥ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ ॥ ਧੋਤੇ ਮੂਲਿ ਨ ਉਤਰਹਿ ਜੇ ਸਉ ਧੋਵਣ ਪਾਹਿ ॥ ਨਾਨਕ ਬਖਸੇ ਬਖਸੀਅਹਿ ਨਾਹਿ ਤ ਪਾਹੀ ਪਾਹਿ ॥੧॥ ਮਃ ੧ ॥ ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥ ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥ ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥੨॥ ਪਉੜੀ ॥ ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ ॥ ਸਚੈ ਪੁਰਖਿ ਅਲਖਿ ਸਿਰਜਿ ਨਿਹਾਲਿਆ ॥ ਉਝੜਿ ਭੂਲੇ ਰਾਹ ਗੁਰਿ ਵੇਖਾਲਿਆ ॥ ਸਤਿਗੁਰ ਸਚੇ ਵਾਹੁ ਸਚੁ ਸਮਾਲਿਆ ॥ ਪਾਇਆ ਰਤਨੁ ਘਰਾਹੁ ਦੀਵਾ ਬਾਲਿਆ ॥ ਸਚੈ ਸਬਦਿ ਸਲਾਹਿ ਸੁਖੀਏ ਸਚ ਵਾਲਿਆ ॥ ਨਿਡਰਿਆ ਡਰੁ ਲਗਿ ਗਰਬਿ ਸਿ ਗਾਲਿਆ ॥ ਨਾਵਹੁ ਭੁਲਾ ਜਗੁ ਫਿਰੈ ਬੇਤਾਲਿਆ ॥੨੪॥ ਸਲੋਕੁ ਮਃ ੩ ॥ ਭੈ ਵਿਚਿ ਜੰਮੈ ਭੈ ਮਰੈ ਭੀ ਭਉ ਮਨ ਮਹਿ ਹੋਇ ॥ਨਾਨਕ ਭੈ ਵਿਚਿ ਜੇ ਮਰੈ ਸਹਿਲਾ ਆਇਆ ਸੋਇ ॥੧॥ ਮਃ ੩ ॥ ਭੈ ਵਿਣੁ ਜੀਵੈ ਬਹੁਤੁ ਬਹੁਤੁ ਖੁਸੀਆ ਖੁਸੀ ਕਮਾਇ ॥ ਨਾਨਕ ਭੈ ਵਿਣੁ ਜੇ ਮਰੈ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ॥ ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥ ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ ॥ ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹਾ ॥ ਸਤਿਗੁਰੁ ਹੋਇ ਦਇਆਲੁ ਤਾ ਨਵ ਨਿਧਿ ਪਾਈਐ ॥ ਸਤਿਗੁਰੁ ਹੋਇ ਦਇਆਲੁ ਤ ਸਚਿ ਸਮਾਈਐ ॥੨੫॥ ਸਲੋਕੁ ਮਃ ੧॥ ਸਿਰੁ ਖੋਹਾਇ ਪੀਅਹਿ ਮਲਵਾਣੀ ਜੂਠਾ ਮੰਗਿ ਮੰਗਿ ਖਾਹੀ ॥ ਫੋਲਿ ਫਦੀਹਤਿ ਮੁਹਿ ਲੈਨਿ ਭੜਾਸਾ ਪਾਣੀ ਦੇਖਿ ਸਗਾਹੀ ॥ ਭੇਡਾ ਵਾਗੀ ਸਿਰੁ ਖੋਹਾਇਨਿ ਭਰੀਅਨਿ ਹਥ ਸੁਆਹੀ ॥ ਮਾਉ ਪੀਉ ਕਿਰਤੁ ਗਵਾਇਨਿ ਟਬਰ ਰੋਵਨਿ ਧਾਹੀ ॥ ਓਨਾ ਪਿੰਡੁ ਨ ਪਤਲਿ ਕਿਰਿਆ ਨ ਦੀਵਾ ਮੁਏ ਕਿਥਾਉ ਪਾਹੀ ॥ ਅਠਸਠਿ ਤੀਰਥ ਦੇਨਿ ਨ ਢੋਈ ਬ੍ਰਹਮਣ ਅੰਨੁ ਨ ਖਾਹੀ ॥ ਸਦਾ ਕੁਚੀਲ ਰਹਹਿ ਦਿਨੁ ਰਾਤੀ ਮਥੈ ਟਿਕੇ ਨਾਹੀ ॥ ਝੁੰਡੀ ਪਾਇ ਬਹਨਿ ਨਿਤਿ ਮਰਣੈ ਦੜਿ ਦੀਬਾਣਿ ਨ ਜਾਹੀ ॥ਲਕੀ ਕਾਸੇ ਹਥੀ ਫੁੰਮਣ ਅਗੋ ਪਿਛੀ ਜਾਹੀ ॥ ਨਾ ਓਇ ਜੋਗੀ ਨਾ ਓਇ ਜੰਗਮ